ਹਥਿਆਰ ਦੀ ਨੋਕ ''ਤੇ ਮੋਬਾਈਲ ਲੁੱਟਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
Tuesday, Mar 04, 2025 - 02:53 PM (IST)

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਹਥਿਆਰ ਦੀ ਨੋਕ 'ਤੇ ਰਾਹਗੀਰਾਂ ਨੂੰ ਲੁੱਟਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਵਿਸ਼ਨੂੰ ਪ੍ਰਤਾਪ ਯਾਦਵ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕੁਝ ਦਿਨ ਪਹਿਲਾਂ ਉਹ ਆਪਣੇ ਦੋਸਤ ਦੇ ਨਾਲ ਪੈਦਲ ਆਪਣੇ ਘਰ ਸੰਨਿਆਸ ਨਗਰ ਵੱਲ ਜਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਲਟੇਰੇ ਆਏ ਜਿਨ੍ਹਾਂ ਦੇ ਹੱਥ ਵਿਚ ਹਥਿਆਰ ਸਨ। ਲੁਟੇਰਿਆਂ ਨੇ ਉਸ ਦਾ ਤੇ ਉਸ ਦੇ ਦੋਸਤ ਦਾ ਮੋਬਾਈਲ ਤੇ ਨਗਦੀ ਖੋਹ ਲਈ ਤੇ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਐਕਸ਼ਨ! 13 PCS ਅਫ਼ਸਰ ਚਾਰਜਸ਼ੀਟ, IAS ਅਫ਼ਸਰਾਂ 'ਤੇ ਵੀ ਡਿੱਗ ਸਕਦੀ ਹੈ ਗਾਜ਼
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਕਰਨ ਮਗਰੋਂ ਮੁਲਜ਼ਮ ਧਰੁਵ ਕੁਮਾਰ ਤੇ ਹਰਦੀਪ ਸਿੰਘ ਹੈਪੀ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਕਬਜ਼ੇ 'ਚੋਂ 3 ਮੋਬਾੀਲ ਫ਼ੋਨ, ਇਕ ਲੋਹੇ ਦਾ ਦਾਤਰ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8