ਪਿਆਜ ਮੰਡੀ ਦੇ ਮੁਨੀਮ ਤੋਂ 32 ਹਜ਼ਾਰ ਰੁਪਏ ਦੀ ਲੁੱਟ, ਅੰਗੂਰਾਂ ਵਾਲੇ ਬਾਗ ਨੇੜੇ ਪਏ ਲੁਟੇਰੇ
Monday, May 12, 2025 - 02:54 PM (IST)

ਲੁਧਿਆਣਾ (ਖ਼ੁਰਾਨਾ): ਜਲੰਧਰ ਬਾਈਪਾਸ ਚੌਕ ਨੇੜੇ ਪੈਂਦੀ ਸਬਜ਼ੀ ਮੰਡੀ ਸਥਿਤ ਪਿਆਜ ਮੰਡੀ ਦੇ ਮੁਨੀਮ ਸ਼ੰਮੀ ਕੁਮਾਰ ਨੂੰ ਸਵੇਰੇ ਤਕਰੀਬਨ 5 ਵਜੇ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਨੇ ਘੇਰ ਕੇ 32 ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਹੁਸ਼ਿਆਰਪੁਰ 'ਚ ਫ਼ਿਰ ਦਿਸੇ 'ਪਾਕਿਸਤਾਨੀ ਡਰੋਨ'? ਜਾਣੋ ਕੀ ਹੈ ਅਸਲ ਸੱਚ
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਨਿਊ ਮਾਰਡਨ ਟ੍ਰੇਡਿੰਗ ਕੰਪਨੀ ਦੇ ਮਾਲਕ ਆੜ੍ਹਤੀ ਗੁਰਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਮੁਨੀਮ ਸਵੇਰੇ ਤਕਰੀਬਨ 5 ਵਜੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੁਕਾਨ 'ਤੇ ਆ ਰਿਹਾ ਸੀ। ਇਸ ਦੌਰਾਨ ਜਲੰਧਰ ਬਾਈਪਾਸ ਚੌਕ ਨੇੜੇ ਅੰਗੂਰਾਂ ਵਾਲੇ ਬਾਗ ਨੇੜੇ ਮੋਟਰਸਾਈਕਲ ਤੋਂ ਹਥਿਆਰਬੰਦ ਲੁਟੇਰੇ ਨੇ ਮੁਨੀਮ ਸ਼ੰਮੀ ਕੁਮਾਰ ਦੀ ਬਾਈਕ ਨੂੰ ਧੱਕਾ ਮਾਰ ਕੇ ਸੁੱਟ ਦਿੱਤਾ ਤੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਉਸ ਤੋਂ 32 ਹਜ਼ਾਰ ਰੁਪਏ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ ਹਨ। ਆੜ੍ਹਤੀ ਗੁਰਪਿੰਦਰ ਸਿੰਘ ਮੁਤਾਬਕ ਲੁੱਟ ਦੀ ਵਾਰਦਾਤ ਸਬੰਧੀ ਉਨ੍ਹਾਂ ਵੱਲੋਂ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8