ਪੰਜਾਬ 'ਚ ਪੈ ਗਿਆ ਵੱਡਾ ਡਾਕਾ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ

Friday, May 29, 2026 - 02:59 PM (IST)

ਪੰਜਾਬ 'ਚ ਪੈ ਗਿਆ ਵੱਡਾ ਡਾਕਾ! ਹੋਸ਼ ਉਡਾ ਦੇਵੇਗੀ ਪੂਰੀ ਖ਼ਬਰ

ਜਗਰਾਓਂ (ਮਾਲਵਾ)- ਜਗਰਾਓਂ ਦੇ ਕੱਚਾ ਮਲਕ ਰੋਡ ’ਤੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇਕ ਜਿਊਲਰਜ਼ ਦੀ ਦੁਕਾਨ ’ਤੇ ਹਥਿਆਰਾਂ ਦੀ ਨੋਕ ’ਤੇ ਡਾਕਾ ਮਾਰਿਆ। ਜਾਣਕਾਰੀ ਅਨੁਸਾਰ ਕੱਚਾ ਮਲਕ ਰੋਡ ’ਤੇ ਸਥਿਤ ‘ਕੰਡਾ ਜਿਊਲਰਜ਼’ ਨਾਮੀ ਦੁਕਾਨ ’ਤੇ ਦੇਰ ਸ਼ਾਮ 3 ਨੌਜਵਾਨ ਪਹੁੰਚੇ, ਜਿਨ੍ਹਾਂ ਕੋਲ ਤਲਵਾਰ ਅਤੇ 2 ਪਿਸਤੌਲ ਹੋਣ ਦੀ ਗੱਲ ਦੱਸੀ ਜਾ ਰਹੀ ਹੈ। ਪੀੜਤ ਦੁਕਾਨਦਾਰ ਮੁਤਾਬਕ ਇਸ ਤੋਂ ਪਹਿਲਾਂ ਕਿ ਉਹ ਕੁਝ ਸਮਝ ਸਕਦੇ, ਉਕਤ ਨੌਜਵਾਨਾਂ ਨੇ ਦੁਕਾਨ ’ਤੇ ਮੌਜੂਦ ਇਕ ਗਾਹਕ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।

ਦੁਕਾਨਦਾਰ ਨੇ ਦੱਸਿਆ ਕਿ ਲੁਟੇਰੇ ਦੁਕਾਨ ਵਿਚੋਂ ਸੋਨੇ ਦੀ ਚੇਨ ਅਤੇ ਚਾਂਦੀ ਦੇ ਗਹਿਣਿਆਂ ਦੇ ਡੱਬੇ ਲੁੱਟ ਕੇ ਲੈ ਗਏ ਹਨ। ਇਸ ਵਾਰਦਾਤ ਦੌਰਾਨ ਉਸ ਦਾ ਲੱਗਭਗ 2.5 ਲੱਖ ਰੁਪਏ ਦੇ ਨੁਕਸਾਨ ਹੋ ਇਆ ਹੈ। ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਟੀਮ ਮੌਕੇ ’ਤੇ ਪਹੁੰਚ ਗਈ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਦੀਆਂ ਸੀ. ਸੀ. ਟੀ. ਵੀ. ਫੁਟੇਜ ਖੰਗਾਲੀਆਂ ਜਾ ਰਹੀਆਂ ਹਨ। ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
 


author

Anmol Tagra

Content Editor

Related News