ਪੰਜਾਬ 'ਚ ਦਿਨ-ਦਿਹਾੜੇ ਲੁੱਟ, ਬੈਂਕ ਨੂੰ ਨਿਸ਼ਾਨਾ ਬਣਾ ਕੇ ਲੁੱਟੇ ਲੱਖਾਂ ਰੁਪਏ
Monday, Nov 28, 2022 - 10:25 PM (IST)
ਪਟਿਆਲਾ : ਸੂਬੇ 'ਚ ਅਪਰਾਧ ਆਪਣੇ ਸਿਖ਼ਰਾਂ 'ਤੇ ਪਹੁੰਚ ਗਿਆ ਹੈ। ਦਿਨ-ਦਿਹਾੜੇ ਚੋਰੀਆਂ, ਲੁੱਟ-ਖੋਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਹੋਰ ਲੁੱਟ-ਖੋਹ ਦਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਦਿਨ ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਇੱਕ ਬੈਂਕ ਨੂੰ ਨਿਸ਼ਾਨਾ ਬਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਨੇ ਪਟਿਆਲਾ ਦੇ ਘਨੌਰ ਸਥਿਤ ਯੂਕੋ ਬੈਂਕ ਨੂੰ ਨਿਸ਼ਾਨਾ ਬਣਾਇਆ ਅਤੇ ਉਥੋਂ ਕਰੀਬ 18 ਲੱਖ ਰੁਪਏ ਦੀ ਨਕਦੀ ਲੁੱਟ ਲਈ।
ਇਹ ਵੀ ਪੜ੍ਹੋ : ਸਰਕਾਰ ਦੀ ਸਖ਼ਤੀ ਦੇ ਬਾਵਜੂਦ ਨਹੀਂ ਰੁਕ ਰਹੀਆਂ ਫਾਇਰਿੰਗ ਦੀਆਂ ਘਟਨਾਵਾਂ, ਹੁਣ ਇਸ ਸ਼ਹਿਰ ’ਚ ਚੱਲੀਆਂ ਗੋਲ਼ੀਆਂ
ਇਸ ਘਟਨਾ 'ਚ ਹੈਰਾਨੀਜਨਕ ਤੱਥ ਇਹ ਸਾਹਮਣੇ ਆਇਆ ਹੈ ਕਿ ਬੈਂਕ ਤੋਂ ਥੋੜੀ ਦੂਰੀ 'ਤੇ ਹੀ ਪੁਲਸ ਸਟੇਸ਼ਨ ਹੈ ਪਰ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੈ ਕਿ ਉਨ੍ਹਾਂ ਨੂੰ ਪੁਲਸ ਦੀ ਵਰਦੀ ਦਾ ਕੋਈ ਡਰ ਨਹੀਂ ਹੈ। ਫਿਲਹਾਲ ਘਟਨਾ ਸੀ.ਸੀ.ਟੀ.ਵੀ. 'ਚ ਕੈਦ ਹੋ ਗਈ ਹੈ। ਪਤਾ ਲੱਗਾ ਹੈ ਕਿ ਲੁਟੇਰਿਆਂ ਨੇ ਪਹਿਲਾਂ ਵੀ ਮੋਟਰਸਾਈਕਲ ਲੁੱਟਿਆ ਸੀ ਅਤੇ ਹੁਣ ਉਸੇ ਮੋਟਰਸਾਈਕਲ ਦੀ ਵਰਤੋਂ ਕਰਕੇ ਬੈਂਕ ਨੂੰ ਨਿਸ਼ਾਨਾ ਬਣਾਇਆ ਹੈ।