ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
Tuesday, May 19, 2026 - 11:37 AM (IST)
ਸ਼ੇਰਪੁਰ (ਸਿੰਗਲਾ, ਅਨੀਸ਼)- ਕਸਬਾ ਸ਼ੇਰਪੁਰ ਦੇ ਬੜੀ ਚੌਕ ’ਚ ਹਥਿਆਰ ਦੀ ਨੋਕ ’ਤੇ ਦੁਕਾਨਦਾਰ ਤੋਂ 40 ਹਜ਼ਾਰ ਰੁਪਏ ਦੀ ਨਕਦੀ ਲੁੱਟੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨ ਜਿਨ੍ਹਾਂ ਦੇ ਮੂੰਹ ਬੰਨ੍ਹੇ ਹੋਏ ਸਨ ਅਤੇ ਕਾਲੇ ਰੰਗ ਦੀ ਟੀ ਸ਼ਰਟ ਪਾਈ ਹੋਈ ਸੀ, ਉਨ੍ਹਾਂ ਨੇ ਹਥਿਆਰ ਦੀ ਨੋਕ ’ਤੇ ਦੁਕਾਨਦਾਰ ਤੋਂ ਜੋ ਕਿ ਮਨੀ ਟ੍ਰਾਂਸਫਰ ਦਾ ਕੰਮ ਕਰਦੇ ਹਨ ਉਨ੍ਹਾਂ ਤੋਂ ਕਰੀਬ ਚਾਲੀ ਹਜ਼ਾਰ ਰੁਪਏ ਦੀ ਨਕਦੀ ਲੁੱਟੀ ਹੈ। ਪੁਲਸ ਜਾਂਚ ’ਚ ਜੁੱਟ ਚੁੱਕੀ ਹੈ ਅਤੇ ਸੀ.ਸੀ.ਟੀ.ਵੀ. ਕੈਮਰੇ ਖੰਗਾਲੇ ਜਾ ਰਹੇ ਹਨ।
ਜ਼ਿਕਰਯੋਗ ਹੈ ਕਿ ਇਹ ਚੌਕ ਤੋਂ ਮਹਿਜ ਕੁਝ ਦੂਰੀ ’ਤੇ ਹੀ ਬੈਂਕਾਂ ਹਨ, ਦਿਨ-ਦਿਹਾੜੇ ਇਹ ਵਾਰਦਾਤ ਹੋਣ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
