ਜਲੰਧਰ 'ਚ ਫਿਰ ਸਨਸਨੀਖੇਜ ਘਟਨਾ! ਰਾਹ ਜਾਂਦੇ ਸ਼ਖ਼ਸ ਨਾਲ ਬਬਰੀਕ ਚੌਕ ਨੇੜੇ ਹੋ ਗਿਆ ਵੱਡਾ ਕਾਂਡ

Monday, Nov 03, 2025 - 11:44 AM (IST)

ਜਲੰਧਰ 'ਚ ਫਿਰ ਸਨਸਨੀਖੇਜ ਘਟਨਾ! ਰਾਹ ਜਾਂਦੇ ਸ਼ਖ਼ਸ ਨਾਲ ਬਬਰੀਕ ਚੌਕ ਨੇੜੇ ਹੋ ਗਿਆ ਵੱਡਾ ਕਾਂਡ

ਜਲੰਧਰ (ਸੋਨੂੰ)- ਜਲੰਧਰ ਵਿਚ ਲੁਟੇਰਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਪੁਲਸ ਦਾ ਥੋੜ੍ਹਾ ਵੀ ਖ਼ੌਫ਼ ਤੱਕ ਨਹੀਂ ਰਿਹਾ। ਦਿਨ-ਦਿਹਾੜੇ ਵਾਰਦਾਤਾਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਬਬਰੀਕ ਚੌਂਕ ਤੋਂ ਸਾਹਮਣੇ ਆਇਆ ਹੈ, ਜਿੱਥੇ ਸਵੇਰੇ ਸਾਢੇ 8 ਵਜੇ ਦੇ ਕਰੀਬ ਸਨਸਨੀਖੇਜ ਘਟਨਾ ਵਾਪਰ ਗਈ।

PunjabKesari

ਵੀਰ ਬਬਰੀਕ ਚੌਕ ਨੇੜੇ ਸਕੂਟਰੀ ਸਵਾਰ ਤੋਂ ਲੁਟੇਰੇ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਮੁਤਾਬਕ ਸਕੂਟਰੀ ਸਵਾਰ ਵਿਨੇ ਮਲਹੋਤਰਾ ਬਸਤੀ ਨੌ ਵਿਖੇ ਜਾ ਰਹੇ ਸਨ ਕਿ ਇਸੇ ਦੌਰਾਨ ਪਿੱਛੇ ਤੋਂ ਆਏ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਉਨ੍ਹਾਂ ਦੇ ਗਲੇ ਵਿਚੋਂ ਸੋਨੇ ਦੀ ਚੇਨ ਖੋਹ ਲਈ ਅਤੇ ਮੌਕੇ ਤੋਂ ਫਰਾਰ ਹੋ ਗਏ। 

PunjabKesari

ਇਹ ਵੀ ਪੜ੍ਹੋ: ਵੱਡੀ ਖ਼ਬਰ: ਅਮਰੀਕਾ ਜਾ ਰਹੇ ਪੰਜਾਬੀ ਸਣੇ 2 ਨੌਜਵਾਨਾਂ ਦਾ ਡੌਂਕਰਾਂ ਨੇ ਗੋਲ਼ੀਆਂ ਮਾਰ ਕੀਤਾ ਕਤਲ

ਅਚਾਨਕ ਇਸ ਵਾਰਦਾਤ ਨਾਲ ਘਬਰਾਏ ਵਿਨੇ ਮਲਹੋਤਰਾ ਨੇ ਸਕੂਟਰੀ ਤੋਂ ਕੰਟਰੋਲ ਖੋਹ ਦਿੱਤਾ ਅਤੇ ਸਕੂਟਰੀ ਪਲਟਣ ਕਾਰਨ ਉਹ ਸੜਕ 'ਤੇ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ।  ਜ਼ਖ਼ਮੀ ਹਾਲਤ ਉਨ੍ਹਾਂ ਨੇ ਕਿਸੇ ਤਰ੍ਹਾਂ ਖ਼ੁਦ ਨੂੰ ਸੰਭਾਲਿਆ ਅਤੇ ਥਾਣਾ ਨੰਬਰ 5 ਵਿਚ ਸ਼ਿਕਾਇਤ ਦਰਜ ਕਰਵਾਈ। ਪੁਲਸ ਨੇ ਮਾਮਲਾ ਦਰਜ ਕਰਕੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲਨੀ ਸ਼ੁਰੂ ਕਰ ਦਿੱਤੀ ਹੈ ਤਾਂਕਿ ਲੁਟੇਰਿਆਂ ਦੀ ਪਛਾਣ ਹੋ ਸਕੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ। ਇਸ ਘਟਨਾ ਨੇ ਇਕ ਵਾਰ ਫਿਰ ਸ਼ਹਿਰ 'ਚ ਵੱਧ ਰਹੀਆਂ ਲੁੱਟਾਂ-ਖੋਹਾਂ ਕਾਰਨ ਸੁਰੱਖਿਆ ਵਿਵਸਥਾ ਨੂੰ ਲੈ ਕੇ  ਇਕ ਵਾਰ ਫਿਰ ਸਵਾਲ ਖੜ੍ਹੇ ਕਰ ਦਿੱਤੇ ਹਨ।

PunjabKesari

ਇਹ ਵੀ ਪੜ੍ਹੋ: ਵਿਦੇਸ਼ੀ ਧਰਤੀ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤਰ, ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News