ਫਤਿਹਗੜ੍ਹ ਸਾਹਿਬ ’ਚ ਦਿਨ ਦਿਹਾੜੇ ਹੋਈ 40 ਲੱਖ ਰੁਪਏ ਦੀ ਲੁੱਟ ਦੇ ਮਾਮਲੇ ’ਚ ਸਨਸਨੀਖੇਜ਼ ਖ਼ੁਲਾਸਾ

Saturday, Jun 03, 2023 - 06:28 PM (IST)

ਫਤਿਹਗੜ੍ਹ ਸਾਹਿਬ (ਸੁਰੇਸ਼) : ਸ਼ੇਰਸ਼ਾਹ ਸੂਰੀ ਮਾਰਗ ’ਤੇ ਸਥਿਤ ਇਕ ਪੈਟਰੋਲ ਪੰਪ ਦੇ ਕਾਰਿੰਦਿਆਂ ਤੋਂ 40 ਲੱਖ ਤੋਂ ਵੱਧ ਦੀ ਰਾਸ਼ੀ ਦੀ ਲੁੱਟ ਦੀ ਹੋਈ ਵਾਰਦਾਤ ਨੂੰ ਜ਼ਿਲ੍ਹਾ ਫਹਿਤਗੜ੍ਹ ਸਾਹਿਬ ਨੇ ਮਹਿਜ਼ 48 ਘੰਟਿਆਂ ’ਚ ਹੱਲ ਕਰਨ ਦਾ ਦਾਅਵਾ ਕੀਤਾ ਹੈ। ਇੱਥੇ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਸ ਮੁਖੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ’ਚ 29 ਮਈ ਨੂੰ ਪੈਟਰੋਲ ਪੰਪ ਦੇ ਨੇੜੇ ਬਾ-ਹੱਦ ਪਿੰਡ ਭੱਟਮਾਜਰਾ ਤੋਂ ਹੱਥਿਆਰਾਂ ਦੀ ਨੋਕ ’ਤੇ ਹੋਈ ਸਨਸਨੀਖੇਜ਼ 40.79 ਲੱਖ ਰੁਪਏ ਦੀ ਵਾਰਦਾਤ ਨੂੰ ਮਹਿਜ਼ 48 ਘੰਟਿਆ ’ਚ ਹੀ ਟਰੇਸ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ। ਜਿਸ ਨੂੰ ਟਰੇਸ ਕਰਨ ਲਈ ਉਨ੍ਹਾਂ ਵੱਲੋਂ ਏ.ਜੀ.ਟੀ.ਐੱਫ. ਪੰਜਾਬ ਅਤੇ ਜ਼ਿਲ੍ਹਾ ਪੁਲਸ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ। ਜਿਨ੍ਹਾਂ ਦੀ ਅਗਵਾਈ ਐੱਸ. ਪੀ. (ਆਈ.) ਰਕੇਸ਼ ਕੁਮਾਰ ਯਾਦਵ ਅਤੇ ਸਬ ਡਵੀਜ਼ਨ ਫਤਿਹਗੜ੍ਹ ਸਾਹਿਬ ਦੇ ਡੀ. ਐੱਸ. ਪੀ. ਸੁਖਵੀਰ ਸਿੰਘ ਵੱਲੋਂ ਕੀਤੀ ਗਈ ਅਤੇ ਇਸ ਵਾਰਦਾਤ ਸਬੰਧੀ ਦਰਜ ਮਾਮਲੇ ਦੀਆ ਧਾਰਾਵਾਂ ’ਚ ਵਾਧਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਪੁਲਸ ਨੇ ਸ਼ੱਕ ਦੇ ਆਧਾਰ ’ਤੇ ਰੋਕੇ ਐਕਟਿਵਾ ਸਵਾਰ ਮਹਿਲਾ ਤੇ ਵਿਅਕਤੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼

ਉਨ੍ਹਾਂ ਅੱਗੇ ਦੱਸਿਆ ਕਿ ਪੁਲਸ ਟੀਮਾਂ ਨੂੰ ਕਥਿਤ ਮੁਲਜ਼ਮਾਂ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਫਤਿਹਗੜ੍ਹ ਸਾਹਿਬ ਪੁਲਸ ਤੇ ਏ.ਜੀ.ਟੀ.ਐੱਫ. ਦੇ ਸਾਂਝੇ ਆਪਰੇਸ਼ਨ ’ਚ 2 ਕਥਿਤ ਆਰੋਪੀ ਗੁਰਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ 32 ਬੋਰ ਪਿਸਤੋਲ ਅਤੇ ਜਿੰਦਾ ਰੌਂਦਾ ਨਾਲ ਗ੍ਰਿਫਤਾਰ ਕੀਤਾ ਗਿਆ। ਇਨ੍ਹਾਂ ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਹੋਏ ਖੁਲਾਸੇ ’ਚ ਪੈਟਰੋਲ ਪੰਪ ਦੇ ਸਾਬਕਾ ਮੈਨੇਜਰ ਵਿਕਰਮਜੀਤ ਸਿੰਘ ਵਾਸੀ ਟਾਂਗਰਾ ਜ਼ਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ 40.79 ਲੱਖ ਰੁਪਿਆਂ ’ਚੋਂ 33,73,000/- ਰੁਪਏ ਉਸ ਦੇ ਘਰੋਂ (ਟਾਂਗਰਾ) ਤੋਂ ਬਰਾਮਦ ਕਰ ਲਏ ਗਏ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਦੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਆਰੋਪੀ ਵਿਕਰਮਜੀਤ ਸਿੰਘ ਇਸ ਪੈਟਰੋਲ ਪੰਪ ਨੂੰ ਬਤੌਰ ਮੈਨੇਜਰ ਚਲਾ ਰਿਹਾ ਸੀ ਜੋ 30 ਅਪ੍ਰੈਲ ਨੂੰ ਉਸਦਾ ਐਗਰੀਮੈਂਟ ਖਤਮ ਹੋਣ ਤੋਂ ਬਾਅਦ ਨਵੇਂ ਵਿਅਕਤੀ ਨੂੰ ਇਸ ਪੰਪ ਦਾ ਚਾਰਜ ਦੇ ਦਿੱਤਾ ਗਿਆ ਸੀ। ਜਿਸ ਨੇ ਇਸ ਗੱਲ ਦੀ ਰੰਜਿਸ਼ ਰੱਖਦਿਆਂ ਪੈਟਰੋਲ ਪੰਪ ’ਤੇ ਆਪਣੇ ਸਾਥੀਆਂ ਸਣੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾਈ।

ਇਹ ਵੀ ਪੜ੍ਹੋ : ਪੰਜਾਬ ਵਿਚ ਵਧਾਈ ਗਈ ਸੁਰੱਖਿਆ, ਡੀ. ਜੀ. ਪੀ. ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

ਐੱਸ.ਐੱਸ.ਪੀ. ਡਾ. ਗਰੇਵਾਲ ਨੇ ਅੱਗੇ ਦੱਸਿਆ ਕਿ ਕਥਿਤ ਮੁਲਜ਼ਮ ਵਿਕਰਮਜੀਤ ਸਿੰਘ ਨੂੰ ਪੰਪ ਦੇ ਸਾਰੇ ਕੈਸ਼ ਦੇ ਆਉਣ ਜਾਣ ਅਤੇ ਪੰਪ ’ਤੇ ਕਦੋਂ ਜ਼ਿਆਦਾ ਕੈਸ਼ ਇਕੱਠਾ ਹੁੰਦਾ ਹੈ, ਬਾਰੇ ਪੂਰੀ ਜਾਣਕਾਰੀ ਸੀ। ਇਸ ਗੱਲ ਦਾ ਭੇਤੀ ਹੋਣ ਕਾਰਨ ਇਸ ਨੇ ਆਪਣੇ ਪੰਜ ਸਾਥੀਆਂ ਨਾਲ ਮਿਲ ਕੇ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਲੁੱਟ ਦੀ ਵਾਰਦਾਤ ’ਚ ਕੁੱਲ 6 ਦੋਸ਼ੀਆਂ ’ਚੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਰਹਿੰਦੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਲਗਾਤਾਰ ਛਾਪੇਮਰੀ ਹੋਈ। ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਦੀ ਮੰਗ ਹੋਈ ਪੂਰੀ, ਪੰਜਾਬ ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


Gurminder Singh

Content Editor

Related News