ਪਿਸਤੌਲ ਦੀ ਨੋਕ ''ਤੇ ਸਾਢੇ 5 ਲੱਖ ਲੁੱਟਣ ਦੇ ਦੋਸ਼ ''ਚ 11 ਨਾਮਜ਼ਦ

Thursday, Nov 30, 2017 - 07:57 AM (IST)

ਪਿਸਤੌਲ ਦੀ ਨੋਕ ''ਤੇ ਸਾਢੇ 5 ਲੱਖ ਲੁੱਟਣ ਦੇ ਦੋਸ਼ ''ਚ 11 ਨਾਮਜ਼ਦ

ਕੋਟਕਪੂਰਾ  (ਭਾਵਿਤ) - ਭਾਰਤ ਮਿਲਕ ਪ੍ਰੋਡਕਟ ਪ੍ਰਾਈਵੇਟ ਲਿਮਟਿਡ ਫੋਕਲ ਪੁਆਇੰਟ ਕੋਟਕਪੂਰਾ ਵਿਖੇ ਕਥਿਤ ਤੌਰ 'ਤੇ ਗੁੰਡਾਗਰਦੀ ਕਰਨ ਵਾਲੇ ਸੁਖਦੇਵ ਸਿੰਘ ਸੁੱਖਾ ਵਾਸੀ ਟਿੱਬੀ ਭਰਾਈਆਂ ਤੇ ਉਸ ਦੇ 10 ਸਾਥੀਆਂ ਖਿਲਾਫ ਸਥਾਨਕ ਸਿਟੀ ਥਾਣੇ ਦੀ ਪੁਲਸ ਨੇ ਵਰਿੰਦਰ ਕੁਮਾਰ ਪੁੱਤਰ ਬਾਬੂ ਰਾਮ ਵਾਸੀ ਕੋਟਕਪੂਰਾ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਹੈ। ਤਫਤੀਸ਼ੀ ਅਫਸਰ ਏ. ਐੱਸ. ਆਈ. ਜਸਕਰਨ ਸਿੰਘ ਸੇਖੋਂ ਨੇ ਦੱਸਿਆ ਕਿ ਸੁਖਦੇਵ ਸਿੰਘ ਆਪਣੇ 10 ਸਾਥੀਆਂ ਨਾਲ ਵੱਖ-ਵੱਖ ਵਾਹਨਾਂ 'ਤੇ ਫੋਕਲ ਪੁਆਇੰਟ ਵਿਖੇ ਆਇਆ ਅਤੇ ਪਿਸਤੌਲ ਦੀ ਨੋਕ 'ਤੇ ਸਾਢੇ 5 ਲੱਖ ਰੁਪਏ ਦਰਾਜ 'ਚੋਂ ਕੱਢ ਕੇ ਲੈ ਗਿਆ। ਉਨ੍ਹਾਂ ਦੱਸਿਆ ਕਿ ਸੁਖਦੇਵ ਸਿੰਘ ਅਤੇ ਉਸ ਦੇ ਸਾਥੀਆਂ ਦੀ ਗੁੰਡਾਗਰਦੀ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਚੁੱਕੀ ਹੈ ਤੇ ਉਕਤ ਫੁਟੇਜ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਮਨਵਿੰਦਰਬੀਰ ਸਿੰਘ ਡੀ. ਐੱਸ. ਪੀ. ਕੋਟਕਪੂਰਾ ਨੇ ਦੱਸਿਆ ਕਿ ਮਾਮਲੇ ਦੀ ਤਫਤੀਸ਼ ਏ. ਐੱਸ. ਆਈ. ਜਸਕਰਨ ਸਿੰਘ ਵੱਲੋਂ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ 'ਚ ਕਿਸੇ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗੀ।
ਜ਼ਿਲਾ ਪੁਲਸ ਮੁਖੀ ਡਾ. ਨਾਨਕ ਸਿੰਘ ਅਨੁਸਾਰ ਕਾਨੂੰਨ ਹੱਥ 'ਚ ਲੈਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ ਅਤੇ ਪੁਲਸ ਜਲਦ ਉਨ੍ਹਾਂ ਨੂੰ ਕਾਬੂ ਕਰ ਲਵੇਗੀ।


Related News