ਵੱਡੀ ਖ਼ਬਰ : ਰੌਬਿਨ ਬਰਾੜ ਬਣੇ SOI ਦੇ ਨਵੇਂ ਪ੍ਰਧਾਨ

Monday, Apr 26, 2021 - 07:31 PM (IST)

ਵੱਡੀ ਖ਼ਬਰ : ਰੌਬਿਨ ਬਰਾੜ ਬਣੇ SOI ਦੇ ਨਵੇਂ ਪ੍ਰਧਾਨ

ਜਲੰਧਰ (ਰਮਨਦੀਪ ਸੋਢੀ) ਸ਼੍ਰੋਮਣੀ ਅਕਾਲੀ ਦਲ ਵਲੋਂ ਵੱਡਾ ਐਲਾਨ ਕੀਤਾ ਗਿਆ ਹੈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰੌਬਿਨ ਬਰਾੜ ਨੂੰ SOI ਦਾ ਨਵਾਂ ਪ੍ਰਧਾਨ ਥਾਪ ਦਿੱਤਾ ਗਿਆ ਹੈ। ਇਸ ਸਬੰਧੀ ਇਕ ਪ੍ਰੈਸ ਨੋਟ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਪਾਰਟੀ ਪ੍ਰਤੀ ਬਰਾੜ ਦੀਆਂ ਵਧੀਆ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਐੱਸ.ਓ.ਆਈ. ਦਾ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਦੇ ਫੈਸਲੇ 'ਤੇ ਖੁਸ਼ੀ ਪ੍ਰਗਟਾਉਂਦਿਆਂ ਰੌਬਿਨ ਬਰਾੜ ਨੇ ਕਿਹਾ ਕਿ ਮੈਂ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਬਾਦਲ ਅਤੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਾ ਹਾਂ। 

ਇਹ ਵੀ ਪੜ੍ਹੋ- ਪੰਜਾਬ 'ਚ ਨਾਈਟ ਕਰਫਿਊ ਦਾ ਬਦਲਿਆ ਸਮਾਂ

ਮੈਂ ਪੂਰੀ ਤਨਦੇਹੀ ਨਾਲ ਇਹ ਸੇਵਾ ਅਤੇ ਜ਼ਿੰਮੇਵਾਰੀ ਨਿਭਾਵਾਂਗਾ। ਬਰਾੜ ਨੇ ਦੱਸਿਆ ਕਿ ਇਸ ਵੇਲੇ ਉਹ ਹਸਪਤਾਲ ਦੇ ਆਈ.ਸੀ.ਯੂ. ਵਿਚ ਹਨ ਜਿੱਥੇ ਉਨ੍ਹਾਂ ਦੀ ਮਾਤਾ ਦਾ ਇਲਾਜ ਚੱਲ ਰਿਹਾ ਹੈ। ਆਈ.ਸੀ.ਯੂ. ਦੇ ਅੰਦਰ ਹੀ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਬਾਰੇ ਖਬਰ ਮਿਲੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਰੌਬਿਨ ਬਰਾੜ ਦੀ ਮਾਤਾ ਪਿਛਲੇ ਕਈ ਦਿਨਾਂ ਤੋਂ ਬਿਮਾਰ ਹਨ ਜੋ ਕਿ ਬਠਿੰਡਾ ਦੇ ਨਿੱਜੀ ਹਸਪਤਾਲ ‘ਚ ਜੇਰੇ ਇਲਾਜ ਹਨ।

 

 


author

Bharat Thapa

Content Editor

Related News