ਪੰਜਾਬ ''ਚ ਭਾਜਪਾ ਨੂੰ ਲੱਗਿਆ ਵੱਡਾ ਝਟਕਾ! SC ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ''ਆਪ'' ''ਚ ਸ਼ਾਮਲ
Tuesday, Apr 23, 2024 - 06:26 PM (IST)
ਜਲੰਧਰ: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਭਾਜਪਾ ਐੱਸ. ਸੀ. ਮੋਰਚਾ ਦੇ ਮੀਤ ਪ੍ਰਧਾਨ ਰੋਬਿਨ ਸਾਂਪਲਾ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ।
ਇਹ ਖ਼ਬਰ ਵੀ ਪੜ੍ਹੋ - ਪਟਿਆਲਾ 'ਚ ਚਾਕਲੇਟ ਖਾਣ ਨਾਲ ਬੱਚੀ ਦੀ ਸਿਹਤ ਵਿਗੜਣ ਦੇ ਮਾਮਲੇ 'ਚ ਆਇਆ ਨਵਾਂ ਮੋੜ
ਸੂਤਰਾਂ ਮੁਤਾਬਕ ਰੋਬਿਨ ਸਾਂਪਲਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੂੰ ਪਾਰਟੀ ਵਿਚ ਸ਼ਾਮਲ ਕਰਨ ਅਤੇ ਟਿਕਟ ਦੇਣ ਕਾਰਨ ਭਾਜਪਾ ਤੋਂ ਨਾਰਾਜ਼ ਚੱਲ ਰਹੇ ਸਨ। ਰੋਬਿਨ ਸਾਂਪਲਾ ਲੋਕ ਸਭਾ ਚੋਣਾਂ ਲਈ ਜਲੰਧਰ ਤੋਂ ਭਾਜਪਾ ਦੀ ਟਿਕਟ ਦੇ ਦਾਅਵੇਦਾਰਾਂ ਵਿਚੋਂ ਇਕ ਮੰਨੇ ਜਾ ਰਹੇ ਸਨ, ਪਰ ਰਿੰਕੂ ਨੂੰ ਟਿਕਟ ਮਿਲਣ ਤੋਂ ਬਾਅਦ ਉਹ ਭਾਜਪਾ ਤੋਂ ਨਾਰਾਜ਼ ਸਨ।
ਇਸੇ ਕਾਰਨ ਅੱਜ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8