ਸੁਨਹਿਰੀ ਭਵਿੱਖ ਦਾ ਝਾਂਸਾ ਦੇਣ ਵਾਲਾ ਠੱਗ ਟਰੈਵਲ ਏਜੰਟ ਗ੍ਰਿਫਤਾਰ, ਦਰਜ ਸਨ 23 ਮੁਕੱਦਮੇ
Monday, May 26, 2025 - 08:27 PM (IST)

ਬਟਾਲਾ (ਚਾਵਲਾ) : ਬਟਾਲਾ ਪੁਲਸ ਨੇ ਉਸ ਟਰੈਵਲ ਏਜੰਟ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਉੱਪਰ 23 ਮੁਕਦਮੇ ਦਰਜ ਹਨ। ਮਾਨਯੋਗ ਅਦਾਲਤ ਵੱਲੋਂ ਉਸ ਨੂੰ ਭਗੋੜਾ ਵੀ ਕਰਾਰ ਦਿੱਤਾ ਹੋਇਆ ਹੈ। ਉਕਤ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਦਾ ਸ਼ਿਕਾਰ ਬਣਾਉਂਦਾ ਸੀ ਤੇ ਉਨ੍ਹਾਂ ਕੋਲੋਂ ਪੈਸੇ ਲੈ ਕੇ ਫਰਾਰ ਹੋ ਜਾਂਦਾ ਸੀ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਉਸ ਦੇ ਖਿਲਾਫ ਕਈ ਮਾਮਲੇ ਦਰਜ ਹਨ।
ਬਟਾਲਾ ਪੁਲਸ ਦੇ ਐੱਸਪੀ ਜੀਐੱਸ ਸਹੋਤਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ ਕਰੀਬ 10 ਸਾਲ ਤੋਂ ਵੱਧ ਦੇ ਸਮੇਂ ਤੋਂ ਇਸ ਵਿਕਅਤੀ ਦੀ ਪੁਲਸ ਨੂੰ ਭਾਲ ਸੀ ਤੇ ਹੁਣ ਉਨ੍ਹਾਂ ਦੀ ਪੁਲਸ ਪਾਰਟੀ ਨੇ ਇਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਕਿੱਥੇ ਕਿੱਥੇ ਲੁਕਿਆ ਰਿਹਾ ਹੈ, ਕਿਸ ਨੇ ਇਸ ਦੀ ਮਦਦ ਕੀਤੀ ਹੈ। ਉਨ੍ਹਾਂ ਦੇ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਇਹ ਅੱਜ ਕੱਲ ਕਿਸੇ ਹੋਟਲ ਨੂੰ ਚਲਾ ਰਿਹਾ ਸੀ ਉਸ ਦੀ ਵੀ ਜਾਂਚ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e