4 ਮਹੀਨੇ ਪਹਿਲਾਂ ਰੋਮਾਨੀਆ ’ਚ ਮਰੇ ਪੁੱਤ ਦਾ ਮੂੰਹ ਵੇਖਣ ਨੂੰ ਤਰਸੀ ਮਾਂ, ਲਾਸ਼ ਆਉਣ ਤੋਂ ਕੁੱਝ ਘੰਟੇ ਪਹਿਲਾਂ ਤੋੜ ਗਈ ਦਮ

07/16/2021 6:36:11 PM

ਹੁਸ਼ਿਆਰਪੁਰ/ਮਾਹਿਲਪੁਰ (ਅਮਰੀਕ) : ਮਾਹਿਲਪੁਰ ਦੇ ਨੇੜਲੇ ਪਿੰਡ ਲੰਗੇਰੀ ਦੇ ਅਪ੍ਰੈਲ ਮਹੀਨੇ ਰੋਜ਼ੀ ਰੋਟੀ ਲਈ ਰੋਮਾਨੀਆਂ ਗਏ 35 ਸਾਲਾ ਨੌਜਵਾਨ ਕੁਲਦੀਪ ਸਿੰਘ ਦੀ ਉੱਥੇ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਮੰਗਵਾਉਣ ਲਈ ਜੱਦੋ-ਜਹਿਦ ਕਰ ਰਹੇ ਪਰਿਵਾਰ ’ਤੇ ਉਸ ਸਮੇਂ ਵੱਡਾ ਭਾਣਾ ਵਰਤ ਗਿਆ ਜਦੋਂ ਆਪਣੇ ਪੁੱਤਰ ਦੀ ਲਾਸ਼ ਉਡੀਕਦੀ ਮਾਂ ਵੀ ਅੱਜ ਸਵੇਰੇ ਚੱਲ ਵਸੀ। ਦੁਪਹਿਰ ਤਿੰਨ ਵਜੇ ਦੇ ਕਰੀਬ ਲਾਸ਼ ਪਿੰਡ ਪਹੁੰਚੀ ਜਿੱਥੇ ਮਾਂ ਅਤੇ ਪੁੱਤਰ ਦੋਵਾਂ ਦਾ ਇਕੱਠਿਆਂ ਅੰਤਿਮ ਸੰਸਕਾਰ ਕੀਤਾ ਗਿਆ। ਦੋਵਾਂ ਦੀ ਇਕੱਠਿਆਂ ਦੀ ਚਿਖਾ ਦੇਖ ਸਾਰੇ ਪਿੰਡ ਗਮਗੀਨ ਹੋ ਗਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਸਨਸਨੀਖੇਜ਼ ਵਾਰਦਾਤ, ਲਿਵ ਇਨ ’ਚ ਰਹਿਣ ਵਾਲੇ ਪ੍ਰੇਮੀ ਨੇ ਢਾਈ ਮਹੀਨਿਆਂ ਦੀ ਧੀ ਸਣੇ ਕਤਲ ਕੀਤੀ ਮਾਂ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਬਜ਼ੁਰਗ ਪਿਤਾ ਸੁਖ਼ਦੇਵ ਸਿੰਘ, ਮਾਸਟਰ ਅਵਤਾਰ ਲੰਗੇਰੀ ਸਤਪ੍ਰਕਾਸ਼ ਸਿੰਘ, ਸਰਬਜੀਤ ਸਿੰਘ ਪੰਚ, ਸੁਰਜੀਤ ਸਿੰਘ ਭਰਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕੁਲਦੀਪ ਸਿੰਘ ਭਾਖ਼ੜਾ ਨੰਗਲ ਦੇ ਇਕ ਏਜੰਟ ਰਾਹੀਂ ਅਪ੍ਰੈਲ ਮਹੀਨੇ ਰੋਮਾਨੀਆਂ ਗਿਆ ਸੀ। ਉਨ੍ਹਾਂ ਦੱਸਿਆ ਕਿ 30 ਅਪ੍ਰੈਲ ਨੂੰ ਉਨ੍ਹਾਂ ਆਪਣੇ ਪੁੱਤਰ ਨਾਲ ਵੀ ਵੀਡੀਓ ਕਾਲ ਕਰਕੇ ਗੱਲ ਕੀਤੀ ਤਾਂ ਸ਼ਾਮ ਨੂੰ ਏਜੰਟ ਦਾ ਫ਼ੋਨ ਆਇਆ ਕਿ ਕੁਲਦੀਪ ਦੀ ਦਿਲ ਦੀ ਗਤੀ ਰੁਕਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਦੋ ਦਿਨ ਬਾਅਦ ਏਜੰਟ ਨੇ ਉਨ੍ਹਾਂ ਨੂੰ ਫ਼ੋਨ ਕਰਕੇ ਕਿਹਾ ਕਿ ਲਾਸ਼ ਲੰਗੇਰੀ ਲੈ ਕੇ ਆਉਣੀ ਹੈ ਅਤੇ ਉਹ ਹਲਫ਼ੀਆ ਬਿਆਨ ਦੇਣ।ਉਨ੍ਹਾਂ ਕਿਹਾ ਕਿ ਉਨ੍ਹਾਂ ਹਲਫ਼ੀਆ ਬਿਆਨ ਵੀ ਭੇਜ ਦਿੱਤਾ।

ਇਹ ਵੀ ਪੜ੍ਹੋ : ਹਨੀ ਟਰੈਪ ’ਚ ਫਸੇ ਅੰਮ੍ਰਿਤਸਰ ਦੇ ਹੋਟਲ ਮਾਲਕ ਨੇ ਕੀਤੀ ਆਤਮਹੱਤਿਆ, ਖ਼ੁਦਕੁਸ਼ੀ ਨੋਟ ’ਚ ਕੀਤੇ ਵੱਡੇ ਖ਼ੁਲਾਸੇ

ਉਨ੍ਹਾਂ ਦੱਸਿਆ ਕਿ 4 ਅਪ੍ਰੈਲ ਨੂੰ ਏਜੰਟ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਲਾਸ਼ ਭਾਰਤ ਆਉਣ ਲਈ ਅੱਠ ਦੱਸ ਦਿਨ ਲੱਗ ਜਾਣੇ ਹਨ ਪਰ ਲਾਸ਼ ਪਿੰਡ ਨਹੀਂ ਆ ਸਕੀ। ਪਿੰਡ ਵਾਸੀਆਂ ਨੇ ਭਾਜਪਾ ਆਗੂ ਅਵਿਨਾਸ਼ ਰਾਏ ਖ਼ੰਨਾ, ਕਾਂਗਰਸ ਐੱਮ. ਪੀ. ਮਨੀਸ਼ ਤਿਵਾੜੀ, ‘ਆਪ’ ਆਗੂ ਭਗਵੰਤ ਮਾਨ ਨੂੰ ਅਪੀਲ ਕੀਤੀ ਸੀ ਜਿਸ ਮਗਰੋਂ ਰੋਮਾਨੀਆਂ ਵਿਖ਼ੇ ਭਾਰਤੀ ਦੂਤਾਵਾਸ ਦੀ ਦਖ਼ਲ ਅੰਦਾਜ਼ੀ ਨਾਲ ਅੱਜ ਕੁਲਦੀਪ ਦੀ ਲਾਸ਼ ਚਾਰ ਮਹੀਨੇ ਬਾਅਦ ਪਿੰਡ ਪਹੁੰਚੀ ਪਰੰਤੂ ਉਸ ਦੇ ਆਉਣ ਤੋਂ ਪਹਿਲਾਂ ਹੀ ਆਪਣੇ ਪੁੱਤਰ ਦਾ ਮੂੰਹ ਦੇਖ਼ਣ ਲਈ ਤਰਸ ਰਹੀ ਮਾਂ ਗੁਰਦੇਵ ਕੌਰ ਵੀ ਅਕਾਲ ਚਲਾਣਾ ਕਰ ਗਈ। ਪਿੰਡ ਵਿਚ ਇੱਕਠੇ ਹੀ ਮਾਂ ਪੁੱਤ ਦੋਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਅਟਕਲਾਂ ਦਰਮਿਆਨ ਰਵਨੀਤ ਬਿੱਟੂ ਦਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh