ਬਰਸਾਤ ਕਾਰਨ ਘਰ ਦੀ ਛੱਤ ਡਿੱਗੀ, ਵਾਲ-ਵਾਲ ਬੱਚਿਆ ਪਰਿਵਾਰ
Tuesday, Aug 26, 2025 - 07:45 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ) : ਭਾਰੀ ਬਰਸਾਤ ਦੇ ਚੱਲਦਿਆਂ ਪਿੰਡ ਮੂਨਕ ਖੁਰਦ 'ਚ ਇੱਕ ਪਰਿਵਾਰ ਦੇ ਘਰ ਦੀ ਛੱਤ ਡਿੱਗ ਪਈ ਤੇ ਇਸ ਹਾਦਸੇ ਦੌਰਾਨ ਘਰ ਵਿੱਚ ਮੌਜੂਦ ਪਰਿਵਾਰ ਵਾਲ-ਵਾਲ ਬਚਿਆ।
ਇਸ ਸਬੰਧੀ ਪ੍ਰਭਾਵਤ ਪਰਿਵਾਰ ਗੁਰਮੀਤ ਕੌਰ ਪਤਨੀ ਮਲਕੀਤ ਸਿੰਘ ਨੇ ਮੌਕੇ 'ਤੇ ਜਾਇਜਾ ਲੈਣ ਗਏ ਸਮਾਜ ਸੇਵੀ ਸੁਰਜੀਤ ਸਿੰਘ ਕਾਲਾ ਨੂੰ ਦੱਸਿਆ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਬਰਸਾਤ ਕਾਰਨ ਉਨ੍ਹਾਂ ਦੇ ਮਕਾਨ ਦੀ ਛੱਤ ਡਿੱਗ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਪਰਿਵਾਰ ਦਾ ਕੋਈ ਵੀ ਮੈਂਬਰ ਛੱਤ ਹੇਠਾਂ ਮੌਜੂਦ ਨਹੀਂ ਸੀ ਨਹੀਂ ਤਾਂ ਕੋਈ ਸੁਖਾਵੀਂ ਘਟਨਾ ਵੀ ਵਾਪਰ ਸਕਦੀ ਸੀ। ਇਸ ਮੌਕੇ ਪੀੜਿਤ ਪਰਿਵਾਰ ਨੇ ਪੰਜਾਬ ਸਰਕਾਰ ਪਾਸੋਂ ਮੁਆਵਜ਼ੇ ਦੀ ਮੰਗ ਕੀਤੀ ਹੈ।