ਪਰਿਵਾਰ ਲਈ ਆਫ਼ਤ ਬਣਿਆ ਮੀਂਹ! ਘਰ ''ਚ ਇਕੱਲੀ ਬਜ਼ੁਰਗ ਔਰਤ ''ਤੇ ਡਿੱਗੀ ਘਰ ਦੀ ਛੱਤ

06/27/2024 3:38:00 PM

ਸੁਨਾਮ (ਅਰੁਣ): ਅੱਜ ਹੋਈ ਬਰਸਾਤ ਨੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਵਾਈ ਹੈ, ਉੱਥੇ ਇਹ ਮੌਸਮ ਵਿਚ ਆਈ ਇਹ ਤਬਦੀਲੀ ਕਈ ਲੋਕਾਂ ਲਈ ਆਫ਼ਤ ਵੀ ਬਣ ਗਈ। ਅਜਿਹਾ ਹੀ ਇਕ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ ਜਿੱਥੇ ਮੀਂਹ ਕਾਰਨ ਇਕ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਬਜ਼ੁਰਗ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਤੜਕਸਾਰ ਹੋਈ ਬਾਰਿਸ਼ ਨਾਲ ਮਿਲੀ ਗਰਮੀ ਤੋਂ ਮਿਲੀ ਰਾਹਤ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਜਾਣਕਾਰੀ ਮੁਤਾਬਕ ਸਥਾਨਕ ਨੀਲੋਵਾਲ ਰੋਡ 'ਤੇ ਇਕ ਘਰ ਦੀ ਛੱਤ ਡਿੱਗਣ ਨਾਲ ਬਜ਼ੁਰਗ ਔਰਤ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਬੰਧੀ ਲਾਡੀ ਨੇ ਦੱਸਿਆ ਕਿ ਉਹ ਕੰਮ 'ਤੇ ਗਿਆ ਸੀ ਤੇ ਉਸ ਦੀ ਦਾਦੀ ਘਰ ਵਿਚ ਸੀ। ਬਾਰਿਸ਼ ਕਾਰਨ ਅੱਜ ਅਚਾਨਕ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ ਉਸ ਦੀ ਦਾਦੀ ਜ਼ਖ਼ਮੀ ਹੋ ਗਈ ਹੈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਲਾਡੀ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਬਹੁਤ ਨੁਕਸਾਨ ਹੋ ਗਿਆ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News