ਰਿਵਾਲਵਰ ਸਾਫ ਕਰਦੇ ਚੱਲੀ ਗੋਲੀ, ASI ਦੀ ਹੋਈ ਮੌਤ
Saturday, Dec 14, 2019 - 09:56 AM (IST)

ਰੂਪਨਗਰ (ਸੱਜਣ) : ਰੂਪਨਗਰ ਦੇ ਪਿੰਡ ਕੋਟਲਾ ਨਿਹਗ ਦੇ ਰਹਿਣ ਵਾਲੇ ਪੰਜਾਬ ਪੁਲਸ ਦੇ ਏ.ਐਸ.ਆਈ. ਦੀ ਆਪਣੀ ਹੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਏ.ਐਸ.ਆਈ. ਦਲਜੀਤ ਸਿੰਘ ਦੇ ਤੌਰ 'ਤੇ ਹੋਈ ਹੈ। ਦਲਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਿਚ ਡਿਊਟੀ 'ਤੇ ਤਾਇਨਾਤ ਸੀ।
ਪਰਿਵਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਦਲਜੀਤ ਸਿੰਘ ਸਵੇਰੇ ਡਿਊਟੀ ਜਾਣ ਲਈ ਤਿਆਰ ਹੋ ਰਿਹਾ ਸੀ। ਜਦੋਂ ਉਹ ਆਪਣੀ ਰਿਵਾਲਵਰ ਨੂੰ ਸਾਫ ਕਰਨ ਲੱਗਾ ਤਾਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਸਿਰ 'ਤੇ ਜਾ ਵੱਜੀ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦਲਜੀਤ ਸਿੰਘ ਦੀਆਂ ਦੋ ਲੜਕੀਆਂ ਤੇ ਇਕ ਲੜਕਾ ਹੈ। ਜਾਣਕਾਰੀ ਮੁਤਾਬਕ ਉਸ ਦੀ ਇਕ ਲੜਕੀ ਦਾ ਅਗਲੇ ਮਹੀਨੇ ਵਿਆਹ ਰੱਖਿਆ ਹੋਇਆ ਹੈ। ਮੌਕੇ 'ਤੇ ਥਾਣਾ ਸਿਟੀ ਪੁਲਸ ਨੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।