ਰੋਪੜ: ਗੁਰਦੁਆਰੇ ਦੇ ਲੰਗਰ ਹਾਲ ’ਚ ਈਦ ਮਨਾ ਕੇ ਸਿੱਖ ਅਤੇ ਮੁਸਲਿਮ ਭਾਈਚਾਰੇ ਨੇ ਦਿੱਤਾ ਏਕਤਾ ਦਾ ਸਬੂਤ

05/03/2022 11:44:36 AM

ਰੂਪਨਗਰ (ਸੱਜਣ ਸਿੰਘ ਸੈਣੀ) - ਬੀਤੇ ਦਿਨੀਂ ਪਟਿਆਲੇ ਵਿੱਚ ਹਿੰਦੂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਵਿੱਚ ਤਕਰਾਰ ਦੇਖਣ ਨੂੰ ਮਿਲਿਆ ਸੀ। ਰੂਪਨਗਰ ਵਿੱਚ ਈਦ ਮੌਕੇ ਸਿੱਖ ਭਾਈਚਾਰੇ ਵੱਲੋਂ ਮੁਸਲਿਮ ਭਾਈਚਾਰੇ ਨੂੰ ਈਦ ਮਨਾਉਣ ਲਈ ਗੁਰਦੁਆਰੇ ਦੇ ਲੰਗਰ ਹਾਲ ਦੀ ਜਗ੍ਹਾ ਦੇ ਕੇ ਆਪਸੀ ਭਾਈਚਾਰੇ ਦਾ ਸਬੂਤ ਦੇ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ: ਉੱਜੜਿਆ ਹੱਸਦਾ-ਵੱਸਦਾ ਪਰਿਵਾਰ ,ਪਹਿਲਾਂ ਪਤੀ ਫਿਰ ਪੁੱਤ ਮਗਰੋਂ ਹੁਣ ਦੂਜੇ ਪੁੱਤ ਦੀ ਵੀ ਹੋਈ ਮੌਤ

ਜਾਣਕਾਰੀ ਅਨੁਸਾਰ ਰੂਪਨਗਰ ਵਿੱਚ ਮੁਸਲਿਮ ਭਾਈਚਾਰੇ ਦੀ ਬਹੁਤ ਵੱਡੀ ਤਦਾਦ ਹੈ ਪਰ ਵੱਡੇ ਧਾਰਮਿਕ ਸਮਾਗਮਾਂ ਲਈ ਮੁਸਲਿਮ ਭਾਈਚਾਰੇ ਕੋਲੋਂ ਕੋਈ ਅਜਿਹੀ ਵੱਡੀ ਸਾਂਝੀ ਜਗ੍ਹਾ ਨਹੀਂ ਹੈ, ਜਿਸ ਜਗ੍ਹਾਂ ’ਤੇ ਉਹ ਸਾਰੇ ਇਕੱਠੇ ਹੋ ਸਕਣ। ਹਰ ਸਾਲ ਗੁਰਦੁਆਰਾ ਟਿੱਬੀ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਆਪਸੀ ਭਾਈਚਾਰੇ ਦਾ ਸਬੂਤ ਦਿੰਦੇ ਹੋਏ ਮੁਸਲਿਮ ਭਾਈਚਾਰੇ ਨੂੰ ਗੁਰੂ ਦੇ ਲੰਗਰ ਹਾਲ ਦੀ ਜਗ੍ਹਾ  ਈਦ ਦਾ ਤਿਉਹਾਰ ਮਨਾਉਣ ਲਈ ਦਿੱਤੀ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ: ਇਸ਼ਕ ’ਚ ਅੰਨ੍ਹੀ 3 ਬੱਚਿਆਂ ਦੀ ਮਾਂ ਨੇ ਚਾੜ੍ਹਿਆ ਚੰਨ, ਲਵ ਮੈਰਿਜ਼ ਕਰਵਾਉਣ ਵਾਲੇ ਸ਼ਖ਼ਸ ਨਾਲ ਹੋਈ ਫ਼ਰਾਰ

ਇਸ ਵਾਰੀ ਵੀ ਈਦ ਦਾ ਤਿਉਹਾਰ ਮਨਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਮੁਸਲਿਮ ਭਾਈਚਾਰੇ ਲਈ ਲੰਗਰ ਹਾਲ ਦੀ ਚਾਰ ਦਵਾਰੀ ਦੇ ਦਰਵਾਜ਼ੇ ਖੋਲ੍ਹ ਦਿੱਤੇ ਗਏ, ਜਿਸ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਈਦ ਦਾ ਤਿਉਹਾਰ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰੇ ਦੇ ਪ੍ਰਬੰਧਕਾਂ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਵਧਾਈਆਂ ਦਿੰਦੇ ਹੋਏ ਗਲੇ ਮਿਲ ਕੇ ਆਪਸੀ ਭਾਈਚਾਰੇ ਦੀ ਮਿਸਾਲ ਕਾਇਮ ਕੀਤੀ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਤਾਂ ਜੋ ਸ਼ਰਾਰਤੀ ਅਨਸਰ ਕਿਸੇ ਗ਼ਲਤ ਹਰਕਤ ਨੂੰ ਅੰਜ਼ਾਮ ਨਾ ਦੇ ਸਕਣ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਇਆ ਸੀ ਵਿਆਹ 


rajwinder kaur

Content Editor

Related News