ਸਵਾਮੀ ਵਿਵੇਕਾਨੰਦ ਦੇ ਵਿਚਾਰ ਅੱਜ ਵੀ ਸਾਰਥਕ

01/16/2019 9:22:50 AM

ਰੋਪੜ (ਛਿੰਜੀ ਲਡ਼ੋਆ) - ਅੱਜ ਨਿਰਮਲ ਸਾਗਰ ਪਬਲਿਕ ਸਕੂਲ ਲਸਾਡ਼ਾ ਵਿਚ ਰਾਸ਼ਟਰੀ ਨੌਜਵਾਨ ਦਿਵਸ ਬਡ਼ੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਵਿਚ 9ਵੀਂ ਕਲਾਸ ਦੇ ਬੱਚਿਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਤੇ ਸਵਾਮੀ ਵਿਵੇਕਾਨੰਦ ਨੂੰ ਆਪਣੀ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਕੂਲ ਦੇ ਪ੍ਰਿੰ. ਰਵਿੰਦਰ ਕਾਲੀਆ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦੁਆਰਾ ਦਰਸਾਏ ਰਸਤੇ ’ਤੇ ਚੱਲ ਕੇ ਹੀ ਵਿਕਾਸਸ਼ੀਲ ਭਾਰਤ ਦਾ ਨਿਰਮਾਣ ਕੀਤਾ ਜਾ ਸਕਦਾ ਹੈ ਕਿਉਂਕਿ ਉਨ੍ਹਾਂ ਦੇ ਵਿਚਾਰ ਅੱਜ ਵੀ ਸਾਰਥਕ ਹਨ।