ਕੋਟਪਾ ਐਕਟ ਤਹਿਤ ਜ਼ਿਲਾ ਪੱਧਰੀ ਵਰਕਸ਼ਾਪ ਲਾਈ

01/16/2019 9:24:20 AM

ਰੋਪੜ (ਤ੍ਰਿਪਾਠੀ)- ਸਿਹਤ ਵਿਭਾਗ ਵਲੋਂ ਅੱਜ ਨਵਾਂਸ਼ਹਿਰ ਦੇ ਰਾਹੋਂ ਰੋਡ ’ਤੇ ਸਥਿਤ ਆਰ. ਕੇ. ਆਰੀਆ ਕਾਲਜ ’ਚ ਕੋਟਪਾ ਐਕਟ ਦੇ ਤਹਿਤ ਜ਼ਿਲਾ ਪੱਧਰੀ ਵਰਕਸ਼ਾਪ ਦਾ ਆਯੋਜਨ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਹਰਵਿੰਦਰ ਸਿੰਘ ਦੀ ਦੇਖ-ਰੇਖ ’ਚ ਕੀਤਾ ਗਿਆ। ਡਾ. ਗੁਰਿੰਦਰ ਕੌਰ ਨੇ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਤੰਬਾਕੂ ਪਦਾਰਥਾਂ ਦਾ ਸੇਵਨ ਵਿਅਕਤੀ ਦੇ ਸਰੀਰਕ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਵਿਅਕਤੀ ਦੀ ਸਰੀਰਕ ਤੇ ਮਾਨਸਿਕ ਸਥਿਤੀ ਵਿਗਡ਼ ਜਾਂਦੀ ਹੈ। ਤੰਬਾਕੂ ਦਾ ਸੇਵਨ ਕਰਨ ਨਾਲ ਵਿਅਕਤੀ ਨੂੰ ਜਿੱਥੇ ਕਈ ਤਰ੍ਹਾਂ ਦੀਆਂ ਭਿਆਨਕ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਉੱਥੇ ਬੱਚਾ ਪੈਦਾ ਕਰਨ ਦੀ ਸ਼ਕਤੀ ’ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਡਾ. ਕੁਲਦੀਪ ਨੇ ਦੱਸਿਆ ਕਿ ਕੋਟਪਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਰਵਜਨਕ ਸਥਾਨਾਂ ’ਤੇ ਸਿਗਰੇਟਨੋਸ਼ੀ ਕਰਨਾ ਕਾਨੂੰਨੀ ਅਪਰਾਧ ਹੈ। ਇਸ ਮੌਕੇ ਪ੍ਰਿੰ. ਸੰਜੀਵ ਡਾਬਰ, ਡਾ. ਵਿਨੇ ਸੋਫਤ, ਡਾ. ਜਸਵੀਰ ਸਿੰਘ, ਡਾ. ਜਸਪ੍ਰੀਤ ਕੌਰ, ਪ੍ਰੋ. ਨਵਦੀਪ ਅਤੇ ਸਿਹਤ ਵਿਭਾਗ ਦੇ ਮੰਗ ਗੁਰਪ੍ਰਸਾਦ ਦੇ ਇਲਾਵਾ ਵਿਦਿਆਰਥੀਆਂ ਨੇ ਵੀ ਆਪਣੇ ਵਿਚਾਰ ਰੱਖੇ।

Related News