‘ਈਚ ਵਨ ਬਰਿੰਗ ਵਨ’ ਮੁਹਿੰਮ ਤਹਿਤ ਕਰਵਾਇਆ ਸਮਾਗਮ

01/20/2019 11:49:13 AM

ਰੋਪੜ (ਗੁਰਭਾਗ)-‘ਈਚ ਵਨ ਵਰਿੰਗ ਵਨ’ ਮੁਹਿੰਮ ਤਹਿਤ ਨੰਗਲ ਬਲਾਕ ਦੇ ਸਰਕਾਰੀ ਹਾਈ ਸਕੂਲ ਕੁਲਗਰਾਂ ’ਚ ਸਮਾਗਮ ਦਾ ਆਯੋਜਨ ਕੀਤਾ ਗਿਆ । ਸਕੂਲ ਦੇ ਮੁੱਖ ਅਧਿਆਪਕ ਸੁਰੇਸ਼ ਕੁਮਾਰ ਦੀ ਅਗਵਾਈ ’ਚ ਆਯੋਜਿਤ ਇਸ ਸਮਾਗਮ ’ਚ ਸਕੂਲ ਦੇ ਨੇਡ਼ਲੇ ਪਿੰਡਾਂ ਦੇ ਲੋਕ ਭਾਰੀ ਗਿਣਤੀ ’ਚ ਸ਼ਾਮਿਲ ਹੋਏ। ਸਕੂਲ ਸਟਾਫ ਦੀ ਮਿਹਨਤ ਅਤੇ ਬੀ.ਐੱਮ. ਸੋਹਣ ਸਿੰਘ ਚਾਹਲ ਦੇ ਵਿਸ਼ੇਸ਼ ਸਹਿਯੋਗ ਨਾਲ ਸਮਾਗਮ ਨੂੰ ਸਫਲ ਬਣਾਇਆ ਗਿਆ। ਇਸ ਦੌਰਾਨ ਚਾਹਲ ਨੇ ਸਮਾਗਮ ’ਚ ਪਹੁੰਚੇ ਲੋਕਾਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ’ਚ ਪਡ਼੍ਹਾਉਣ। ਚਾਹੇ ਕੋਈ ਸਰਕਾਰੀ ਅਧਿਆਪਕ ਹੈ ਜਾਂ ਸਰਕਾਰ ਦਾ ਮੁਲਾਜ਼ਮ, ਸਾਨੂੰ ਸਾਰਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ’ਚ ਪਡ਼੍ਹਾਉਣੇ ਚਾਹੀਦੇ ਹਨ। ਉਨ੍ਹਾਂ ਨੇ ਸਰਕਾਰੀ ਸਕੂਲਾਂ ’ਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਦੱਸਿਆ। ਉਨ੍ਹਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਘਰ-ਘਰ ਜਾ ਕੇ ਬੱਚਿਆਂ ਨੂੰ ਸਰਕਾਰੀ ਸਕੂਲ ’ਚ ਦਾਖਲ ਕਰਾਉਣ ਲਈ ਪ੍ਰੇਰਿਤ ਕਰੋ, ਨਾਲ ਹੀ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਦੱਸੋ। ਇਸ ਦੌਰਾਨ ਸਕੂਲ ਸਟਾਫ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕ ਮੌਜੂਦ ਸਨ ।

Related News