ਅਧਿਕਾਰੀਆਂ ਨੇ ‘ਕਿਸਾਨ ਕਰਜਾ ਮਾਫੀ’ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

01/23/2019 9:22:56 AM

ਰੋਪੜ (ਦਲਜੀਤ)-24 ਜਨਵਰੀ ਨੂੰ ਦਸਮੇਸ਼ ਮਾਰਸ਼ਲ ਆਰਟਸ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਜਾ ਰਹੇ ‘ਕਿਸਾਨ ਕਰਜਾ ਮਾਫੀ’ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਰੂਪਨਗਰ ਰਾਜੀਵ ਗੁਪਤਾ, ਐੱਸ. ਡੀ. ਐੱਮ. ਹਰੰਬਸ ਸਿੰਘ, ਐੱਸ. ਪੀ. ਅਜਿੰਦਰ ਸਿੰਘ ਨੇ ਪ੍ਰਸ਼ਾਸਨ ਅਤੇ ਪੁਲਸ ਅਧਿਕਾਰੀਆਂ ਨਾਲ ਸਮਾਰੋਹ ਵਾਲੇ ਸਥਾਨ ਦਾ ਦੌਰਾ ਕੀਤਾ ਅਤੇ ਸਾਰੇ ਪ੍ਰਬੰਧ ਸੰਚਾਰੂ ਢੰਗ ਨਾਲ ਕਰਨ ਲਈ ਨਿਰਦੇਸ਼ ਦਿੱਤੇ। ਜ਼ਿਲਾ ਪ੍ਰਸ਼ਾਸਨ ਵਲੋਂ ਇਸ ਸਮਾਰੋਹ ਦੌਰਾਨ ਲੋਕਾਂ ਦੀ ਸਹੂਲਤ ਲਈ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਲਈ ਪੁਲਸ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਜਾ ਰਹੀਆਂ ਹਨ। ਇਸ ਸਮਾਰੋਹ ’ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਅਤੇ ਹੋਰ ਆਗੂ ਪੁੱਜ ਰਹੇ ਹਨ। ਇਸ ਸਮੇਂ ਮੁੱਖ ਮੰਤਰੀ ਚੰਗਰ ਇਲਾਕੇ ਦੀ ਲਿਫਟ ਇਰੀਗੇਸ਼ਨ ਸਕੀਮ ਦਾ ਵੀ ਨੀਂਹ ਪੱਥਰ ਰੱਖਣਗੇ। ਅਧਿਕਾਰੀਆਂ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਨਾਲ-ਨਾਲ ਲੋਕਾਂ ਦੀ ਸਹੂਲਤ ਲਈ ਪੀਣ ਵਾਲਾ ਪਾਣੀ, ਪਖਾਨੇ, ਮੈਡੀਕਲ ਸਹੂਲਤ ਦੇ ਵੀ ਪ੍ਰਬੰਧ ਕਰਨ ਲਈ ਡਿਊਟੀਆਂ ਲਾਈਆਂ ਹਨ। ਇਸ ਮੌਕੇ ਜਸਪ੍ਰੀਤ ਸਿੰਘ ਸਹਾਇਕ ਕਮਿਸ਼ਨਰ ਜਰਨਲ, ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ, ਪੀ. ਐੱਸ. ਪੀ. ਵਰਿੰਦਰਜੀਤ ਸਿੰਘ, ਡੀ. ਐੱਸ. ਪੀ. ਗੁਰਵਿੰਦਰ ਸਿੰਘ, ਡੀ. ਐੱਸ. ਪੀ. ਜੀ. ਪੀ. ਸਿੰਘ, ਡੀ. ਐੱਸ. ਪੀ. ਡੀ. , ਡੀ. ਆਰ. ਕੋਪਰੇਟਿਵ ਉਮੇਸ਼ ਕੁਮਾਰ, ਹਰਵਿੰਦਰ ਸਿੰਘ ਭੱਠਲ ਕਾਰਜਕਾਰੀ ਇੰਜੀਨੀਅਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

Related News