‘ਬੇਟੀ ਬਚਾਓ ਬੇਟੀ ਪਡ਼੍ਹਾਓ’ ਮੁਹਿੰਮ ਤਹਿਤ ਪ੍ਰੋਗਰਾਮ ਕਰਵਾਇਆ

02/12/2019 4:18:17 AM

ਰੋਪੜ (ਤਰਨਜੀਤ)-ਸਰਕਾਰੀ ਮਿਡਲ ਸਕੂਲ ਝਾਡੀਆਂ ਕਲਾਂ ਵਿਖੇ ਪਰਮਜੀਤ ਕੌਰ ਸੁਪਰਵਾਈਜ਼ਰ ਦੀ ਅਗਵਾਈ ਹੇਠ ‘ਬੇਟੀ ਬਚਾਓ, ਬੇਟੀ ਪਡ਼੍ਹਾਓ’ ਮੁਹਿੰਮ ਤਹਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਲਡ਼ਕੀਆਂ ਦੀ ਬੇਹਤਰੀ ਲਈ ਵੱਖ-ਵੱਖ ਤਰ੍ਹਾਂ ਦੇ ਨਾਟਕਾਂ ਦਾ ਮੰਚਨ ਕੀਤਾ ਗਿਆ। ਪਰਮਜੀਤ ਕੌਰ ਨੇ ਦੱਸਿਆ ਕਿ ਸਰਕਾਰ ਵਲੋਂ ਲਡ਼ਕੀਆਂ ਦੇ ਲਈ ਕਈ ਤਰ੍ਹਾਂ ਦੀਆਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਲਡ਼ਕੀਆਂ ਸਮਾਜ ’ਚ ਅਹਿਮ ਯੋਗਦਾਨ ਪਾ ਸਕਣ। ਇਸ ਮੌਕੇ ਸੁਨੀਤਾ ਦੇਵੀ, ਹੇਮਰਾਜ, ਗੁਰਪ੍ਰੀਤ ਕੌਰ, ਆਸ਼ਾ ਵਰਕਰ ਇੰਦਰਜੀਤ ਕੌਰ, ਅਮਰਜੀਤ ਕੌਰ, ਕਮਲੇਸ਼ ਰਾਣੀ, ਰਣਜੀਤ ਕੌਰ ਅਤੇ ਸਕੂਲ ਦੇ ਸਮੂਹ ਅਧਿਆਪਕ ਮੌਜੂਦ ਸਨ।

Related News