ਨੋਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਤੀ ਚੇਤਨ ਹੋਣ ਦੀ ਲੋਡ਼ : ਸਰਬਜੀਤ ਕੌਰ

02/12/2019 4:19:38 AM

ਰੋਪੜ (ਵਿਜੇ)-ਨਹਿਰੂ ਯੁਵਾ ਕੇਂਦਰ ਰੂਪਨਗਰ ਵਲੋਂ ਯੂਥ ਹੋਸਟਲ ’ਚ ਅੱਜ ਆਯੋਜਿਤ ਕੀਤੇ ਤਿੰਨ ਰੋਜ਼ਾ ਯੂਥ ਲੀਡਰਸ਼ਿਪ ਅਤੇ ਵਿਕਾਸ ਟ੍ਰੇਨਿੰਗ ਪ੍ਰੋਗਰਾਮ ਦਾ ਰਸਮੀ ਉਦਘਾਟਨ ਅਸਿਸਟੈਂਟ ਕਮਿਸ਼ਨਰ ਸਰਬਜੀਤ ਕੌਰ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ। ਸਰਬਜੀਤ ਕੌਰ ਨੇ ਕਿਹਾ ਕਿ ਨੌਜਵਾਨਾਂ ਨੂੰ ਸਮਾਜਿਕ ਕੁਰੀਤੀਆਂ ਖਿਲਾਫ਼ ਇੱਕ ਜੁੱਟ ਹੋ ਕੇ ਲਡ਼ਾਈ ਲਡ਼ਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੌਜਵਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾਂ ਹੀ ਯਤਨਸ਼ੀਲ ਰਿਹਾ ਹੈ। ਨੋਜਵਾਨਾਂ ਨੂੰ ਸਵੈ ਰੁਜ਼ਗਾਰ ਪ੍ਰਤੀ ਚੇਤਨ ਹੋਣ ਦੀ ਲੋਡ਼ ਹੈ। ਜ਼ਿਲਾ ਯੂਥ ਕੋਆਰਡੀਨੇਟਰ ਸੁਰਿੰਦਰ ਸੈਣੀ ਨੇ ਕਿਹਾ ਕਿ ਇਸ ਕੈਂਪ ਦੌਰਾਨ ਵੱਖ- ਵੱਖ ਵਿਸ਼ਾ ਮਾਹਿਰਾਂ ਵੱਲੋਂ ਵੱਖ-ਵੱਖ ਵਿਸ਼ਿਆਂ ’ਤੇ ਵਿਸਤਾਰ ਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ । ਇਸ ਦੌਰਾਨ ਕੈਪਟਨ ਮਨਤੇਜ਼ ਸਿੰਘ ਚੀਮਾ, ਯੋਗੇਸ਼ ਮੋਹਨ ਪੰਕਜ, ਵਰਿਆਮ ਸਿੰਘ, ਅਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵਿੰਦਰ ਸਿੰਘ, ਦਵਿੰਦਰ ਸਿੰਘ ਗਰੇਵਾਲ, ਕਮਲੇਸ਼ ਸੈਣੀ, ਬਲਜਿੰਦਰ ਕੌਰ, ਨਵਨੀਤ ਕੌਰ ਆਦਿ ਹਾਜ਼ਰ ਸਨ।