ਕੇਂਦਰ ਸਰਕਾਰ ਨੂੰ ਚੁੱਪ ਬੈਠਣ ਦੀ ਥਾਂ ਕੁਝ ਕਰਨ ਦੀ ਜ਼ਰੂਰਤ : ਰਾਣਾ ਕੇ.ਪੀ

02/16/2019 3:29:01 AM

ਰੋਪੜ (ਦਲਜੀਤ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਬੀਤੇ ਕੱਲ ਪੁਲਵਾਮਾ ਵਿਚ ਸੀ.ਆਰ.ਪੀ.ਐੱਫ. ਦੇ ਕਾਫਲੇ ਉੱਤੇ ਹੋਏ ਹਮਲਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਚੁੱਪ ਬੈਠਣ ਦੀ ਥਾਂ ਕੁਝ ਕਰਨ ਦੀ ਜ਼ਰੂਰਤ ਹੈ। ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਵਿਦੇਸ਼ੀ ਤਾਕਤਾਂ ਵੱਲੋਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਸੀ.ਆਰ.ਪੀ.ਐੱਫ. ਦੇ ਕਾਫ਼ਲੇ ਉੱਤੇ ਹਮਲਾ ਕਰ ਕੇ ਜਵਾਨਾਂ ਨੂੰ ਸ਼ਹੀਦ ਕਰਨ ਦੀ ਕਾਰਵਾਈ ਦੀ ਸਾਰੇ ਦੇਸ਼ ਵਿਚ ਨਿੰਦਾ ਕੀਤੀ ਜਾ ਰਹੀ ਹੈ। ਇਸ ਨਾਲ ਸਾਰੇ ਭਾਰਤੀਆਂ ਦੇ ਹਿਰਦੇ ਵਲੂੰਧਰੇ ਗਏ ਹਨ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੁੱਪ ਬੈਠਣ ਦੀ ਬਜਾਏ ਕੁਝ ਕਰਨ ਨੂੰ ਯਕੀਨੀ ਬਣਾਵੇ ਤਾਂ ਜੋ ਦੇਸ਼ ਵਾਸੀਆਂ ਦੇ ਹਿਰਦੇ ’ਤੇ ਮੱਲ੍ਹਮ ਲੱਗ ਸਕੇ।

Related News