ਮਾਸਟਰ ਬਲਜਿੰਦਰ ਸਿੰਘ ਬਣੇ ਸਬ-ਇੰਸਪੈਕਟਰ

02/16/2019 3:36:13 AM

ਰੋਪੜ (ਜਗਰੂਪ)- ਵਿਜੀਲੈਂਸ ’ਚ ਬਤੌਰ ਥਾਣੇਦਾਰ ਤੇ ਰੀਡਰ ਸੇਵਾਵਾਂ ਨਿਭਾਉਣ ਵਾਲੇ ਮਾਸਟਰ ਬਲਜਿੰਦਰ ਸਿੰਘ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਸਬ-ਇੰਸਪੈਕਟਰ ਬਣਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਥਾਣੇਦਾਰ ਮਾਸਟਰ ਬਲਜਿੰਦਰ ਸਿੰਘ ਨੇ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰੀ ਨੂੰ ਖਤਮ ਕਰਨ ਲਈ ਲਗਭਗ ਤਿੰਨ ਦਰਜਨ ਦੇ ਕਰੀਬ ਰਿਸ਼ਵਤਖੋਰਾਂ ਨੂੰ ਕਾਬੂ ਕਰਨ ਦਾ ਕਾਰਨਾਮਾ ਕੀਤਾ ਹੈ, ਜਿਸ ਦੇ ਬਦਲੇ ਪੰਜਾਬ ਸਰਕਾਰ ਵਲੋਂ ਮਾਸਟਰ ਬਲਜਿੰਦਰ ਸਿੰਘ ਨੂੰ ਗਣਤੰਤਰ ਦਿਵਸ ਦੇ ਮੌਕੇ ਵਿਸ਼ੇਸ਼ ਰੂਪ ਨਾਲ ਸਨਮਾਨਤ ਕੀਤਾ ਗਿਆ ਸੀ। ਇਸ ਮੌਕੇ ਵਿਜੀਲੈਂਸ ਵਿਭਾਗ ਲੁਧਿਆਣਾ ਰੇਂਜ ਦੇ ਐੱਸ. ਐੱਸ. ਪੀ. ਰੁਪਿੰਦਰ ਸਿੰਘ ਤੇ ਡੀ. ਐੱਸ. ਪੀ. ਵਿਜੀਲੈਂਸ ਜਸਵਿੰਦਰ ਸਿੰਘ ਵਲੋਂ ਮਾਸਟਰ ਬਲਜਿੰਦਰ ਸਿੰਘ ਨੂੰ ਸਬ-ਇੰਸਪੈਕਟਰ ਦੀ ਤਰੱਕੀ ਦੇ ਸਟਾਰ ਲਾਉਂਦੇ ਹੋਏ ਕਿਹਾ ਕਿ ਸੂਬੇ ’ਚ ਮਾਸਟਰ ਬਲਜਿੰਦਰ ਸਿੰਘ ਵਰਗੇ ਈਮਾਨਦਾਰ ਤੇ ਮਿਹਨਤੀ ਅਧਿਕਾਰੀਆਂ ਦੀ ਜ਼ਰੂਰਤ ਹੈ।