ਸ਼ਹੀਦ ਕੁਲਵਿੰਦਰ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ

02/18/2019 3:53:12 AM

ਰੋਪੜ (ਬਾਲੀ)-ਪੁਲਵਾਮਾ ਵਿਖੇ ਅੱਤਵਾਦੀ ਹਮਲੇ ’ਚ ਸ਼ਹੀਦ ਹੋਏ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਰੌਲੀ ਦੇ ਜਵਾਨ ਸ਼ਹੀਦ ਕੁਲਵਿੰਦਰ ਸਿੰਘ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਵੱਲੋਂ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਨਜ਼ਦੀਕ ਬਣੇ ਅਸਥਘਾਟ ਤੋਂ ਸਤਲੁਜ ਦਰਿਆ ’ਚ ਜਲ ਪ੍ਰਵਾਹ ਕਰ ਦਿੱਤੀਆਂ ਗਈਆਂ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾਂ ਹਾਜ਼ਰ ਸੰਗਤ ਵੱਲੋਂ ਪਾਠ ਕੀਤਾ ਗਿਆ। ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਸ਼੍ਰੋਮਣੀ ਕਮੇਟੀ ਮੈਂਬਰ ਵੱਲੋਂ ਵੀ ਸ਼ਹੀਦ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ’ਚ ਦਰਸ਼ਨ ਸਿੰਘ ਪਿਤਾ, ਨਿਰਮਲ ਕੌਰ ਮਾਤਾ, ਕਰਨੈਲ ਸਿੰਘ ਦਾਦਾ, ਮੰਗੇਤਰ ਅਮਨਦੀਪ ਕੌਰ, ਸਰਬਜੀਤ ਕੌਰ ਲੋਧੀਪੁਰ, ਕਸ਼ਮੀਰ ਸਿੰਘ ਮਾਮਾ, ਪਰਮਜੀਤ ਕੌਰ ਮਾਮੀ, ਬਾਬਾ ਜਸਵਿੰਦਰ ਸਿੰਘ ਮੀਰਪੁਰ, ਗੁਰਦਿਆਲ ਸਿੰਘ, ਅਰਜਨ ਸਿੰਘ, ਨਿਰਮਲ ਸਿੰਘ, ਦੁਰਗਾ ਦਾਸ, ਸੋਹਣ ਸਿੰਘ ਫੌਜੀ, ਪ੍ਰੇਮ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ ਮੇਨੈਜਰ ਤਖਤ ਸ੍ਰੀ ਕੇਸਗਡ਼੍ਹ ਸਾਹਿਬ, ਸੰਦੀਪ ਸਿੰਘ ਕਲੋਤਾ ਜ਼ਿਲਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਯੂਥ, ਜਸਵਿੰਦਰ ਸਿੰਘ ਮੀਤ ਮੇਨੈਜਰ, ਭਾਈ ਨਿਰਮਲ ਸਿੰਘ, ਡੀ.ਐੱਸ.ਪੀ. ਰਮਿੰਦਰ ਸਿੰਘ ਕਾਹਲੋਂ ਸ੍ਰੀ ਅਨੰਦਪੁਰ ਸਾਹਿਬ,ਐੱਸ.ਐੱਚ.ਓ. ਸੰਨੀ ਖੰਨਾ ਸ੍ਰੀ ਕੀਰਤਪੁਰ ਸਾਹਿਬ ਆਦਿ ਸਮੇਤ ਭਾਰੀ ਤਾਦਾਦ ’ਚ ਪਿੰਡਾਂ ਦੇ ਲੋਕ ਹਾਜ਼ਰ ਸਨ।

Related News