ਚੋਣ ਜ਼ਾਬਤੇ ਨੂੰ ਮੁੱਖ ਰੱਖਦੇ ਹੋਏ ਪ੍ਰਸ਼ਾਸਨ ਮੁਸਤੈਦੀ ਨਾਲ ਕੰਮ ਕਰਨ : ਡੀ. ਸੀ

04/22/2019 4:47:11 AM

ਰੋਪੜ (ਕਟਾਰੀਆ)— ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਕਮ ਡੀ. ਸੀ. ਨਵਾਂਸ਼ਹਿਰ ਵਿਨੈ ਬਬਲਾਨੀ ਨੇ ਕਿਹਾ ਕਿ ਸਾਰੇ ਅਧਿਕਾਰੀ, ਕਰਮਚਾਰੀ ਤੇ ਅਫਸਰ ਆਪਣੀ ਡਿਊਟੀ ਇਮਾਨਦਾਰੀ ਤੇ ਸਹੀ ਢੰਗ ਨਾਲ ਕਰਨ। ਚੋਣ ਜ਼ਾਬਤੇ ਦੀ ਉਲੰਘਣਾ ਤੇ ਡਿਊਟੀ ਦੌਰਾਨ ਕੁਤਾਹੀ ਕਰਨ ’ਤੇ ਕਾਰਵਾਈ ਹੋਵੇਗੀ । ਡੀ. ਸੀ. ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ ਕਿ ਪ੍ਰਸ਼ਾਸਨ ਚੋਣ ਜ਼ਾਬਤੇ ਨੂੰ ਮੁੱਖ ਰੱਖਦੇ ਹੋਏ ਮੁਸਤੈਦੀ ਨਾਲ ਕੰਮ ਕਰਨ ਅਗਰ ਕੋਈ ਵਾਹਨ ਰੁਪਏ, ਨਸ਼ੇ, ਸ਼ਰਾਬ ਸਮੇਤ ਹੱਥ ਲੱਗਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕਰਨ ਤੇ ਪਿੰਡ ’ਚ ਪੁਲਿਸ ਗਸ਼ਤ ਤੇ ਨਾਕਾਬੰਦੀ ਕਰਕੇ ਗੱਡੀਆਂ ’ਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰੇ।

Related News