Punjab: ਇਹਨੂੰ ਕਹਿੰਦੇ ਨੇ ਕਿਸਮਤ! 100 ਲਾਟਰੀਆਂ ਖ਼ਰੀਦੀਆਂ ਤੇ 100 ਹੀ ਜਿੱਤੀਆਂ, ਹੋ ਗਿਆ ਮਾਲੋ-ਮਾਲ

Monday, Nov 17, 2025 - 01:40 PM (IST)

Punjab: ਇਹਨੂੰ ਕਹਿੰਦੇ ਨੇ ਕਿਸਮਤ! 100 ਲਾਟਰੀਆਂ ਖ਼ਰੀਦੀਆਂ ਤੇ 100 ਹੀ ਜਿੱਤੀਆਂ, ਹੋ ਗਿਆ ਮਾਲੋ-ਮਾਲ

ਰੂਪਨਗਰ (ਵਿਜੇ ਸ਼ਰਮਾ)-ਕਿਹਾ ਜਾਂਦਾ ਹੈ ਕਿ ਜਦੋਂ ਪ੍ਰਮਾਤਮਾ ਦੇਣ ’ਤੇ ਆਉਂਦਾ ਹੈ ਤਾਂ ਛੱਪਰ ਪਾੜ ਕੇ ਦਿੰਦਾ ਹੈ। ਇਹ ਕਹਾਵਤ ਰੋਪੜ ਦੇ ਇਕ ਵਿਅਕਤੀ ਨਾਲ ਸੱਚ ਹੋ ਗਈ ਹੈ। ਵਿਅਕਤੀ ਨੇ ਅਸ਼ੋਕਾ ਲਾਟਰੀ ਦੀ ਦੁਕਾਨ ਤੋਂ 100 ਟਿਕਟਾਂ ਡੀਅਰ ਲਾਟਰੀ ਕੀਮਤ 7 ਰੁਪਏ ਵਾਲੀਆਂ ਖ਼ਰੀਦੀਆਂ ਸਨ ਅਤੇ ਅੱਜ ਉਸ ਵੱਲੋਂ ਖ਼ਰੀਦੀਆਂ ਗਈਆਂ 100 ਟਿਕਟਾਂ ਉੱਤੇ ਇਨਾਮ ਨਿਕਲਿਆ ਹੈ ਜਿਸ ਦੀ ਕੁੱਲ੍ਹ ਰਕਮ 10 ਲੱਖ ਰੁਪਏ ਬਣਦੀ ਹੈ।

PunjabKesari

ਇਹ ਵੀ ਪੜ੍ਹੋ: ਤਰਨਤਾਰਨ ਜ਼ਿਮਨੀ ਚੋਣ 'ਚ ਮਿਲੀ ਹਾਰ ਮਗਰੋਂ 2027 ਦੀਆਂ ਚੋਣਾਂ ਭਾਜਪਾ ਲਈ ਵੱਡੀ ਚੁਣੌਤੀ

PunjabKesari

ਗੱਲਬਾਤ ਦੌਰਾਨ ਅਸ਼ੋਕਾ ਲਾਟਰੀ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ 100 ਟਿਕਟਾਂ ਵੇਚੀਆਂ ਗਈਆਂ ਸਨ ਅਤੇ ਇਨ੍ਹਾਂ ਸਾਰੀਆਂ ਟਿਕਟਾਂ ਉੱਤੇ ਇਨਾਮ ਨਿਕਲਿਆ ਹੈ। ਉਨ੍ਹਾਂ ਦੱਸਿਆ ਕਿ ਇਨਾਮ ਦੀ ਕੁੱਲ੍ਹ ਰਕਮ 10 ਲੱਖ ਰੁਪਏ ਬਣਦੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੁਕਾਨ ਉੱਤੇ ਲਗਾਤਾਰ ਵੱਡੇ ਇਨਾਮ ਨਿਕਲ ਰਹੇ ਹਨ, ਜਿਸ ਕਾਰਨ ਲੋਕ ਦੂਰ-ਦੁਰਾਡਿਓ ਆ ਕੇ ਉਨ੍ਹਾਂ ਦੀ ਦੁਕਾਨ ਉੱਤੇ ਲਾਟਰੀ ਪਾ ਕੇ ਆਪਣੀ ਕਿਸਮਤ ਅਜ਼ਮਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਇਨਾਮ ਟਿਕਟ ਨੰਬਰ 50 77823 ਉੱਤੇ ਲੱਗਿਆ ਹੈ।

PunjabKesari

PunjabKesari

ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News