ਕਤਲ ਦੀ ਵਾਰਦਾਤ ਤੋਂ ਪਹਿਲਾਂ ਰੋਪੜ ਪੁਲਸ ਵੱਲੋਂ ਹਥਿਆਰਾਂ ਸਣੇ ਨੌਜਵਾਨ ਗ੍ਰਿਫ਼ਤਾਰ, ਗੈਂਗਸਟਰਾਂ ਨਾਲ ਜੁੜ ਰਹੇ ਤਾਰ

Friday, May 13, 2022 - 04:09 PM (IST)

ਕਤਲ ਦੀ ਵਾਰਦਾਤ ਤੋਂ ਪਹਿਲਾਂ ਰੋਪੜ ਪੁਲਸ ਵੱਲੋਂ ਹਥਿਆਰਾਂ ਸਣੇ ਨੌਜਵਾਨ ਗ੍ਰਿਫ਼ਤਾਰ, ਗੈਂਗਸਟਰਾਂ ਨਾਲ ਜੁੜ ਰਹੇ ਤਾਰ

ਰੂਪਨਗਰ (ਸੱਜਣ ਸੈਣੀ)- ਰੂਪਨਗਰ ਪੁਲਸ ਨੇ ਇਕ ਅਜਿਹੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਗੈਸਟ ਨੂੰ ਹਥਿਆਰ ਸਪਲਾਈ ਕਰਦਾ ਸੀ। ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਫਰੀਦਕੋਟ ਦਾ ਰਹਿਣ ਵਾਲਾ ਹੈ। ਫੜੇ ਗਏ ਮੁਲਜ਼ਮ ਕੋਲੋਂ ਪੁਲਸ ਨੇ 7 ਗ਼ੈਰ-ਕਾਨੂੰਨੀ ਪਿਸਤੌਲਾਂ ਅਤੇ 15 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।  ਰੂਪਨਗਰ ਪੁਲਸ ਦੇ ਅਨੁਸਾਰ ਇਨ੍ਹਾਂ ਹਥਿਆਰਾਂ ਨਾਲ ਗੈਂਗਸਟਰਾਂ ਨੇ ਕੋਟਕਪੂਰਾ ਦੇ ਵਿੱਚ ਕਿਸੇ ਉੱਘੇ ਵਪਾਰੀ ਦੇ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਸੀ। ਫੜੇ ਗਏ ਨੌਜਵਾਨ ਦੇ ਤਾਰ ਗੈਗਸਟਰਾਂ ਨਾਲ ਜੁੜ ਰਹੇ ਹਨ। ਪੁਲਸ ਦੇ ਅਨੁਸਾਰ ਗੈਂਗਸਟਰ ਜਗਦੀਪ ਸਿੰਘ ਉਰਫ਼ ਕਾਕਾ ਅਤੇ ਸੁਖਦੀਪ ਸਿੰਘ ਉਰਫ਼ ਟੋਨੀ ਜੇਲ੍ਹ ਵਿਚੋਂ ਬੈਠ ਕੇ ਇਹ ਗ਼ੈਰ-ਕਾਨੂੰਨੀ ਕੰਮ ਨੂੰ ਅੰਜਾਮ ਦੇ ਰਹੇ ਸੀ।

ਰੁਪਨਗਰ ਦੇ ਐੱਸ. ਐੱਸ. ਪੀ. ਦਫ਼ਤਰ ਸੰਦੀਪ ਗਰਗ ਨੇ ਦੱਸਿਆ ਕਿ ਗੈਂਗਸਟਰ ਜਗਦੀਪ ਸਿੰਘ ਉਰਫ਼ ਕਾਕਾ ਖ਼ਿਲਾਫ਼ ਪਹਿਲਾਂ ਹੀ ਲੁੱਟਖੋਹ, ਕੁੱਟਮਾਰ, ਕਤਲ ਅਤੇ ਫ਼ਿਰੌਤੀ ਦੀਆਂ ਵਾਰਦਾਤਾਂ ਦੇ 7 ਮੁਕੱਦਮੇ ਦਰਜ ਹਨ। ਜਦਕਿ ਗੈਂਗਸਟਰ ਸੁਖਦੀਪ ਸਿੰਘ ਉਰਫ਼ ਟੋਨੀ ਖ਼ਿਲਾਫ਼ ਵੱਖ-ਵੱਖ ਜੁਰਮ ਦੇ ਤਹਿਤ ਮੁਕੱਦਮੇ ਦਰਜ ਹਨ। ਇਨ੍ਹਾਂ ਦੋਵਾਂ ਦੋਸ਼ੀਆਂ ਖ਼ਿਲਾਫ਼ ਪੰਜਾਬ ਦੇ ਸਮੇਤ ਯੂਰਪੀ ਅਤੇ ਹੋਰ ਵੱਖ-ਵੱਖ ਸਟੇਟਾਂ ਦੇ ਵਿੱਚ ਸੰਗੀਨ ਜੁਰਮ ਦੇ ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ:  ਪੰਜਾਬ ਪੁਲਸ ਅਕੈਡਮੀ 'ਚ ਚੱਲ ਰਹੇ ਡਰੱਗ ਰੈਕੇਟ ਦੇ ਮਾਮਲੇ 'ਚ ਖੁੱਲ੍ਹਣ ਲੱਗੀਆਂ ਪਰਤਾਂ, ਨਿਸ਼ਾਨੇ 'ਤੇ 6 ਹੋਰ ਮੁਲਾਜ਼ਮ

PunjabKesari

ਰੂਪਨਗਰ ਪੁਲਸ ਵੱਲੋਂ ਮਾਮਲੇ ਵਿੱਚ ਵੱਖ-ਵੱਖ ਧਾਰਾਵਾਂ ਦੇ ਤਹਿਤ ਸਰਵੰਤ ਸਿੰਘ ਉਰਫ਼ ਰਿੱਕੀ, ਗੈਂਗਸਟਰ ਜਗਦੀਪ ਸਿੰਘ ਕਾਕਾ ਅਤੇ ਸੁਖਦੀਪ ਸਿੰਘ ਟੋਨੀ ਨੂੰ ਵੀ ਇਸ ਮੁਕੱਦਮੇ ਦੇ ਵਿਚ ਨਾਮਜ਼ਦ ਕਰਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਫੜੇ ਗਏ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲੈਣ ਤੋਂ ਬਾਅਦ ਦੋਸ਼ੀ ਕੋਲੋਂ ਜਾਂਚ ਕਰੇਗੀ ਕਿ ਆਖ਼ਿਰ ਇਹ ਹਥਿਆਰ ਕਿੱਥੋਂ ਲਿਆਂਦੇ ਗਏ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੇ ਜਾਣੇ ਸੀ। 

ਇਹ ਵੀ ਪੜ੍ਹੋ: ਹੁਸ਼ਿਆਰਪੁਰ ਵਿਖੇ ਬਿਲਾਸਪੁਰ 'ਚ ਕਬਜ਼ਾ ਛੁਡਾਉਣ ਗਈ ਪੁਲਸ 'ਤੇ ਹੋਈ ਥੱਪੜਾਂ ਦੀ ਬਰਸਾਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News