ਰੋਸ ਧਰਨੇ ’ਚ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਸੁਖਪਾਲ ਨੰਨੂ ਦੀ ਪੱਗ ਨੂੰ ਸ਼ਰਾਰਤੀ ਅਨਸਰਾਂ ਨੇ ਹੱਥ ਪਾਇਆ

02/09/2021 5:21:36 PM

ਫਿਰੋਜ਼ਪੁਰ (ਕੁਮਾਰ) - ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ਵਿੱਚ ਭਾਜਪਾ ਆਗੂਆਂ ਤੇ ਉਮੀਦਵਾਰਾਂ ਨਾਲ ਮੀਟਿੰਗ ਕਰਨ ਪੁੱਜੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਿਸਾਨ ਸੰਗਠਨਾਂ ਵੱਲੋਂ ਘਿਰਾਓ ਕੀਤਾ ਗਿਆ। ਇਸ ਘਿਰਾਓ ਤੋਂ ਬਾਅਦ ਕੁਝ ਸ਼ਰਾਰਤੀ ਅਨਸਰਾਂ ਨੇ ਪੰਜਾਬ ਦੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਸੁਖਪਾਲ ਸਿੰਘ ਨੰਨੂ ਦੀ ਪੱਗ ਨੂੰ ਹੱਥ ਪਾਇਆ, ਜਿਸ ਤੋਂ ਬਾਅਦ ਕਿਸਾਨ ਆਗੂ ਹਰਨੇਕ ਸਿੰਘ ਮਹਿਮਾ, ਥਾਣਾ ਸਿਟੀ ਫਿਰੋਜ਼ਪੁਰ ਦੇ ਮੁਖੀ ਇੰਸਪੈਕਟਰ ਮਨੋਜ ਕੁਮਾਰ ਤੇ ਉਨ੍ਹਾਂ ਦੇ ਸਾਥੀ ਪੁਲਸ ਕਰਮਚਾਰੀਆਂ ਨੇ ਸੁਰੱਖਿਅਤ ਬਾਹਰ ਕੱਢਿਆ। ਕਿਸਾਨ ਆਗੂ ਹਰਨੇਕ ਸਿੰਘ ਮਹਿਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਪ੍ਰਦਰਸ਼ਨ ਸ਼ਾਂਤੀਪੂਰਵਕ ਹੈ ਅਤੇ ਉਹ ਕਿਸੇ ਵੀ ਭਾਜਪਾ ਆਗੂ ਨੂੰ ਨੁਕਸਾਨ ਨਹੀਂ ਪਹੁੰਚਾਉਣਗੇ। 

ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: ਦਰਿਆ ’ਚ ਛਾਲ ਮਾਰ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼, ਕਿਹਾ- ‘ਮੋਦੀ ਨਾਲ ਕਰਾਓ ਮੇਰੀ ਗੱਲ’

ਇਸ ਘਟਨਾ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਭਾਜਪਾਈਆਂ ਨੇ ਡੀ.ਸੀ. ਦਫਤਰ ਫਿਰੋਜ਼ਪੁਰ ਦੇ ਬਾਹਰ ਕੁਝ ਸਮੇਂ ਲਈ ਰੋਸ ਧਰਨਾ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਫਿਰੋਜ਼ਪੁਰ ਦੇ ਡੀ.ਸੀ. ਗੁਰਪਾਲ ਸਿੰਘ ਚਾਹਲ ਅਤੇ ਐੱਸ.ਐੱਸ.ਪੀ. ਭਾਗੀਰਥ ਮੀਨਾ ਧਰਨੇ ਵਾਲੀ ਜਗ੍ਹਾ ’ਤੇ ਪੁੱਜੇ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਭਾਗੀਰਥ ਮੀਨਾ ਨੂੰ ਪੁੱਛਿਆ ਕਿ ਪੁਲਸ ਵੱਲੋਂ ਕੀਤੇ ਗਏ ਪ੍ਰਬੰਧਾਂ ਦੇ ਬਾਵਜੂਦ ਉਨ੍ਹਾਂ ਦੀ ਮੀਟਿੰਗ ਵਾਲੀ ਜਗ੍ਹਾ ’ਤੇ ਕਿਸਾਨ ਕਿਵੇਂ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਡੀ.ਜੀ.ਪੀ. ਹੁਣ ਤੱਕ ਦੇ ਸਭ ਤੋਂ ਕਮਜ਼ੋਰ ਡੀ.ਜੀ.ਪੀ. ਸਾਬਤ ਹੋਏ ਹਨ ਅਤੇ ਇਕ ਸਾਜ਼ਿਸ਼ ਦੇ ਤਹਿਤ ਪੰਜਾਬ ਵਿੱਚ ਭਾਜਪਾਈਆਂ ’ਤੇ ਕਿਸਾਨਾਂ ਦੀ ਆੜ ਵਿਚ ਹਮਲੇ ਕਰਵਾਏ ਜਾ ਰਹੇ ਹਨ, ਜੋ ਸ਼ਰੇਆਮ ਲੋਕਤੰਤਰ ਦਾ ਕਤਲ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਪ੍ਰੇਮ ਸਬੰਧਾਂ ’ਚ ਰੋੜਾ ਬਣੇ ਪਤੀ ਦਾ ਆਸ਼ਕ ਨਾਲ ਮਿਲ ਪਤਨੀ ਨੇ ਕੀਤਾ ਸੀ ਕਤਲ

ਪੰਜਾਬ ਭਾਜਪਾ ਪ੍ਰਧਾਨ ਨੇ ਦੋਸ਼ ਲਗਾਉਂਦੇ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜਾਬ ਵਿੱਚ ਜੋ ਮਾਹੌਲ ਬਣਾ ਰਹੀ ਹੈ, ਉਸ ਨਾਲ ਪੰਜਾਬ ਦੀ ਏਕਤਾ, ਅਖੰਡਤਾ, ਸ਼ਾਂਤੀ ਸਦਭਾਵਨਾ ਤੇ ਆਪਸੀ ਭਾਈਚਾਰੇ ਦੇ ਲਈ ਬਹੁਤ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਖੁੱਲ੍ਹੇ ਸ਼ਬਦਾਂ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਿਆਸਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਫਿਰੋਜ਼ਪੁਰ ਵਿਚ ਅਜਿਹਾ ਪ੍ਰਦਰਸ਼ਨ ਕਰਨ ਵਾਲੇ ਕਿਸਾਨ ਨਹੀਂ ਹਨ, ਕਿਉਂਕਿ ਕਿਸਾਨ ਮਿਹਨਤ ਕਰਦਾ ਹੈ ਅਤੇ ਆਪਣੀਆਂ ਮੰਗਾਂ ਮਨਾਉਣ ਲਈ ਅਜਿਹੀ ਗੁੰਡਾਗਰਦੀ ਨਹੀਂ ਸਗੋਂ ਸ਼ਾਂਤੀਪੂਰਵਕ ਅੰਦੋਲਨ ਕਰਦਾ ਹੈ। ਉਨ੍ਹਾਂ ਦੋਸ਼ ਲਗਾਉਂਦੇ ਕਿਹਾ ਕਿ ਕਿਸਾਨਾਂ ਦੇ ਭੇਸ ਵਿੱਚ ਗੁੰਡਾ ਅਨਸਰ ਇਸ ਅੰਦੋਲਨ ਵਿਚ ਸ਼ਾਮਲ ਹੋਏ ਹਨ ਤੇ ਫਿਰੋਜ਼ਪੁਰ ਦਾ ਸਿਵਲ ਅਤੇ ਪੁਲਸ ਪ੍ਰਸ਼ਾਸਨ ਅਜਿਹੇ ਗੁੰਡਾ ਅਨਸਰਾਂ ਨੂੰ ਰੋਕਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਨਾਭਾ ਦੀ ਨਵੀਂ ਜ਼ਿਲ੍ਹਾ ਜੇਲ ’ਚ ਖੂਨੀ ਝੜਪ : ਹਵਾਲਾਤੀ ਨੇ ਕੈਦੀ ’ਤੇ ਹਮਲਾ ਕਰ ਕੀਤਾ ਲਹੂ-ਲੁਹਾਨ

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਅਜਿਹੇ ਇੰਤਜ਼ਾਮਾਤ ’ਤੇ ਕੋਈ ਵਿਸ਼ਵਾਸ ਨਹੀਂ। ਉਨ੍ਹਾਂ ਨੂੰ ਦੱਸਿਆ ਜਾਵੇ ਕਿ ਪੁਲਸ ਹੋਰ ਕਿਹੜੀ-ਕਿਹੜੀ ਜਗ੍ਹਾ ’ਤੇ ਉਨ੍ਹਾਂ ’ਤੇ ਹਮਲਾ ਕਰਵਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਤੇ ਵੀ ਉਨ੍ਹਾਂ ’ਤੇ ਹਮਲਾ ਹੋਵੇਗਾ, ਉਹ ਕਾਰ ਵਿੱਚ ਨਹੀਂ ਬੈਠਣਗੇ ਸਗੋਂ ਬਾਹਰ ਨਿਕਲ ਕੇ ਉਸ ਹਮਲੇ ਦਾ ਮੁਕਾਬਲਾ ਕਰਨਗੇ। ਜਦੋਂ ਤੱਕ ਪੰਜਾਬ ਭਾਜਪਾ ਦਾ ਪ੍ਰਧਾਨ ਹੀ ਸੁਰੱਖਿਅਤ ਨਹੀਂ ਤਾਂ ਲੋਕਾਂ ਦੀ ਸੁਰੱਖਿਆ ਪੰਜਾਬ ਵਿੱਚ ਕੀ ਹੋਵੇਗੀ। ਉਨ੍ਹਾਂ ਨੇ ਦੋਸ਼ ਲਗਾਉਂਦੇ ਕਿਹਾ ਕਿ ਅਜਿਹੀਆਂ ਘਟਨਾਵਾਂ ਕਰਾ ਕੇ ਕੈਪਟਨ ਸਰਕਾਰ ਪੰਜਾਬ ਪੁਲਸ ਦਾ ਮਨੋਬਲ ਗਿਰਾ ਰਹੀ ਹੈ। ਪੰਜਾਬ ਪੁਲਸ ਉਹ ਦਲੇਰ ਫੋਰਸ ਹੈ, ਜਿਸਨੇ ਪੰਜਾਬ ਵਿੱਚੋਂ ਅੱਤਵਾਦ ਦਾ ਖ਼ਾਤਮਾ ਕੀਤਾ ਹੈ ਅਤੇ ਅੱਜ ਦੀ ਸਰਕਾਰ ਉਸ ਪੁਲਸ ਫੋਰਸ ਨੂੰ ਇਮਾਨਦਾਰੀ ਨਾਲ ਡਿਊਟੀ ਨਹੀਂ ਕਰਨ ਦੇ ਰਹੀ।

ਪੜ੍ਹੋ ਇਹ ਵੀ ਖ਼ਬਰ - ਬੱਸ ’ਚ ਦੋਸਤ ਨਾਲ ਹੋਈ ਤਕਰਾਰ ਤੋਂ ਬਾਅਦ ਕੁੜੀ ਨੇ ਨਿਗਲਿਆ ਜ਼ਹਿਰ, ਮੌਤ

ਉਨ੍ਹਾਂ ਕਿਹਾ ਕਿ ਅੱਜ ਕਿਸਾਨੀ ਅੰਦੋਲਨ ਦੀ ਆੜ ਵਿੱਚ ਕੁਝ ਅਜਿਹੇ ਲੋਕ ਵੀ ਦੇਖੇ ਗਏ ਹਨ, ਜੋ ਲੋਹੇ ਦੀਆਂ ਰਾਡਾਂ ਅਤੇ ਲੋਹੇ ਦੇ ਬਰਸ਼ਿਆਂ ਵਿਚ ਕਿਸਾਨਾਂ ਦੇ ਝੰਡੇ ਲਗਾ ਕੇ ਪਹੁੰਚੇ ਹੋਏ ਸਨ ਅਤੇ ਭਾਜਪਾਈਆਂ ’ਤੇ ਹਮਲਾ ਕਰਨ ਦੀ ਤਾਕ ਵਿੱਚ ਸਨ। ਇਸ ਮੌਕੇ ਸੁਖਪਾਲ ਸਿੰਘ ਨੰਨੂ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਪੰਜਾਬ ਨੇ ਕਿਹਾ ਕਿ ਕਿਸਾਨ ਸੰਗਠਨਾਂ ਦੇ ਆਗੂਆਂ ਨੇ ਸ਼ਰੇਆਮ ਇਹ ਗੱਲ ਕੀਤੀ ਹੈ ਕਿ ਉਨ੍ਹਾਂ ਦੀ ਪੱਗ ਨੂੰ ਹੱਥ ਪਾਉਣ ਵਾਲੇ ਕਿਸਾਨ ਨਹੀਂ ਸਗੋਂ ਸ਼ਰਾਰਤੀ ਅਨਸਰ ਸਨ।

ਹੋਮਿਓਪੈਥਿਕ ਦਵਾਈਆਂ ਲੈਣ ਵਾਲੇ ਲੋਕ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ, ਨਹੀਂ ਤਾਂ ਹੋ ਸਕਦੈ ਨੁਕਸਾਨ


rajwinder kaur

Content Editor

Related News