10 ਸੀਟਾਂ ਦੀ ਜਿੱਤ ’ਤੇ ਬੋਲੇ ਰੋਜ਼ੀ ਬਰਕੰਦੀ, ਧੱਕੇਸ਼ਾਹੀ ਨਾ ਹੋਈ ਹੁੰਦੀ ਤਾਂ ਨਤੀਜੇ ਹੋਰ ਵੀ ਹੱਕ ’ਚ ਹੁੰਦੇ
Wednesday, Feb 17, 2021 - 06:20 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ): ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ਦੇ ਨਤੀਜੇ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਜੇਕਰ ਧੱਕੇਸ਼ਾਹੀ ਨਾ ਹੁੰਦੀ ਤਾਂ ਨਤੀਜੇ ਹੋਰ ਵੀ ਹੱਕ ’ਚ ਹੁੰਦੇ। ਵਰਨਣਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਚੋਣਾਂ ’ਚ 31 ਵਾਰਡਾਂ ’ਚੋਂ ਕਾਂਗਰਸ ਨੂੰ 17, ਸ਼੍ਰੋਮਣੀ ਅਕਾਲੀ ਦਲ ਨੇ 10, ਆਮ ਆਦਮੀ ਪਾਰਟੀ ਨੇ 2, ਭਾਜਪਾ ਨੇ 1, ਆਜ਼ਾਦ ਨੇ 1 ਸੀਟ ਤੇ ਜਿੱਤ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ: ਕੁੱਤਿਆਂ ਨੇ ਨੋਚ-ਨੋਚ ਖਾਧਾ ਪੰਜ ਸਾਲਾ ਬੱਚਾ, ਖੂਨ ਨਾਲ ਭਿੱਜੇ ਕੱਪੜਿਆਂ ਨੂੰ ਛਾਤੀ ਨਾਲ ਲਾ ਰੋਂਦੀ ਰਹੀ ਮਾਂ
ਸ਼੍ਰੋਮਣੀ ਅਕਾਲੀ ਦਲ ਦੀਆਂ 10 ਸੀਟਾਂ ਤੇ ਜਿੱਤ ਤੋਂ ਬਾਅਦ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਧਿਰ ਨੇ ਧੱਕੇਸ਼ਾਹੀ ਕੀਤੀ ਪਰ ਉਸ ਉਪਰੰਤ ਵੀ ਲੋਕ ਵੱਡੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਹੱਕ ’ਚ ਭੁਗਤੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਇਕ ਦਿਨ ਪਹਿਲਾਂ ਅਕਾਲੀ ਉਮੀਦਵਾਰਾਂ ਤੇ ਮਾਮਲੇ ਦਰਜ ਕੀਤੇ ਗਏ ਜੇਕਰ ਸਰਕਾਰ ਦੀ ਧੱਕੇਸ਼ਾਹੀ ਨਾ ਹੁੰਦੀ ਨਤੀਜੇ ਹੋਰ ਵੀ ਹੱਕ ’ਚ ਹੋਣੇ ਸਨ। ਉਨ੍ਹਾਂ ਕਿਹਾ ਕਿ ਗਿਣਤੀ ਬਿਲਕੁਲ ਸਹੀਂ ਹੋਈ ਪਰ ਚੋਣਾਂ ਤੋਂ ਪਹਿਲਾਂ ਸੱਤਾਧਾਰੀ ਧਿਰ ਨੇ ਅਕਾਲੀ ਵਰਕਰਾਂ ਨੂੰ ਡਰਾਇਆ ਧਮਕਾਇਆ। ਅਕਾਲੀ ਉਮੀਦਵਾਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਮਾਮਲੇ ਦਰਜ ਕੀਤੇ ਗਏ। ਪੁਲਸ ਪ੍ਰਸਾਸ਼ਨ ਨੇ ਸੱਤਾਧਾਰੀ ਧਿਰ ਦੀ ਸ਼ਹਿ ਤੇ ਕੰਮ ਕੀਤਾ। ਰੋਜੀ ਬਰਕੰਦੀ ਨੇ ਕਿਹਾ ਉਹ ਲੋਕਾਂ ਦੇ ਫਤਵੇ ਨੂੰ ਮੰਨਦੇ ਹਨ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਹਨ।
ਇਹ ਵੀ ਪੜ੍ਹੋ: ਮੁੜ ਵਿਵਾਦਾਂ 'ਚ ਰਾਜਾ ਵੜਿੰਗ, ਹੁਣ ਦਰਜੀ ਨੂੰ ਗਾਲ੍ਹਾਂ ਕੱਢਦੇ ਦੀ ਆਡੀਓ ਹੋਈ ਵਾਇਰਲ