ਰੋਟਰੀ ਕਲੱਬ ਨੇ ਮਨਾਈ ਧੀਆਂ ਦੀ ਲੋਹੜੀ
Friday, Jan 11, 2019 - 12:51 PM (IST)

ਜਲੰਧਰ (ਸੁਨੀਲ ਮਹਾਜਨ)—ਰੋਟਰੀ ਕਲੱਬ ਜਲੰਧਰ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ। ਇਸ ਮੌਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ।
ਸਮਾਰੋਹ 'ਚ ਸਕੂਲੀ ਵਿਦਿਆਰਥੀਆਂ ਨੇ ਕਈ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ। ਕਲੱਬ ਮੈਂਬਰਾਂ ਨੇ ਦੱਸਿਆ ਕਿ ਕਲੱਬ ਵਲੋਂ ਪਿਛਲੇ 7 ਸਾਲਾਂ ਤੋਂ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ। ਇਸ ਮੌਕੇ 'ਤੇ ਰੋਟਰੀ ਕਲੱਬ ਮੈਂਬਰਾਂ ਨੇ 10 ਮੇਧਾਵੀ ਵਿਦਿਆਰਥੀਆਂ ਦੀ ਪੂਰੇ ਸਾਲ ਦੀ ਫੀਸ ਦੀ ਜਿੰਮੇਵਾਰੀ ਲਈ।