ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅਤੇ ਭੋਗ ਦੇ ਪ੍ਰੋਗਰਾਮ ਸਬੰਧੀ ਰੂਟ ਪਲਾਨ ਜਾਰੀ

Tuesday, May 02, 2023 - 06:43 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) : ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਅਰਦਾਸ ਦੇ ਪ੍ਰੋਗਰਾਮ ਸਬੰਧੀ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐੱਸ. ਐੱਸ. ਪੀ. ਹਰਮਨਬੀਰ ਗਿੱਲ ਨੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਰੂਟ ਪਲਾਨ ਜਾਰੀ ਕੀਤਾ। ਜਿੱਥੇ ਵਿਨੀਤ ਕੁਮਾਰ ਨੇ ਪਾਰਕਿੰਗ, ਸੜਕੀ ਆਵਾਜਾਈ, ਸੀਵਰੇਜ਼, ਸਾਫ਼-ਸਫ਼ੀਈ, ਸੁਚਾਰੂ ਬਿਜਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਉੱਥੇ ਹੀ ਭੋਗ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਅਤੇ ਵੀ. ਵੀ. ਆਈ. ਪੀਜ਼. ਦੇ ਪਹੁੰਚਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਗਿੱਲ ਨੇ ਪੁਲਸ ਅਤੇ ਸਿਵਲ ਅਧਿਕਾਰੀਆਂ ਵਿੱਚ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ- ਅਮਰੀਕਾ ਦੀ ਰਿਫਿਊਜ਼ਲ ਨੇ ਚਕਨਾਚੂਰ ਕੀਤੇ ਨੌਜਵਾਨ ਦੇ ਸੁਫ਼ਨੇ, ਅੱਕ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ

ਜਾਰੀ ਕੀਤੇ ਗਏ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ। ਇਸੇ ਤਰ੍ਹਾਂ ਲੰਬੀ, ਖਿਓਵਾਲੀ ਅਤੇ ਮਹਿਣਾਂ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਜੀ. ਜੀ. ਐੱਸ. ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਗੱਡੀ ਖੜੀ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ। ਇਸੇ ਤਰ੍ਹਾਂ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ।

ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਛੱਡਿਆ ਟਵਿੱਟਰ ਤੀਰ, ਕਈਆਂ ‘ਤੇ ਲਾਇਆ ਤਿੱਖਾ ਨਿਸ਼ਾਨਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News