ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਕਾਰਨ ਕਈ ਰਸਤੇ ਡਾਇਵਰਟ

11/16/2021 9:57:00 PM

ਜਲੰਧਰ(ਵਰੁਣ)– ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਜਾਏ ਜਾ ਰਹੇ ਨਗਰ ਕੀਰਤਨ ਕਾਰਨ ਟਰੈਫਿਕ ਪੁਲਸ ਨੇ ਕਈ ਚੌਰਾਹਿਆਂ ਅਤੇ ਰਸਤਿਆਂ ਨੂੰ ਡਾਇਵਰਟ ਕੀਤਾ ਹੈ। ਬੁੱਧਵਾਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਕਾਰਨ ਕਪੂਰਥਲਾ ਜਾਣ ਵਾਲੀਆਂ ਬੱਸਾਂ ਅਤੇ ਹੈਵੀ ਵਾਹਨ ਪੀ. ਏ. ਪੀ. ਚੌਕ ਤੋਂ ਕਰਤਾਰਪੁਰ ਅਤੇ ਫਿਰ ਕਪੂਰਥਲਾ ਪਹੁੰਚਣਗੇ। ਟਰੈਫਿਕ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ 17 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਮੁਹੱਲਾ ਗੋਬਿੰਦਗੜ੍ਹ ਤੋਂ ਆਰੰਭ ਹੋ ਕੇ ਐੱਸ. ਡੀ. ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ (ਸੈਂਟਰਲ ਟਾਊਨ), ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜਪੀਰ ਚੌਕ, ਖਿੰਗਰਾਂ ਗੇਟ, ਗੁਰਦੁਆਰਾ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਭਗਵਾਨ ਵਾਲਮੀਕਿ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ, ਰੈਣਕ ਬਾਜ਼ਾਰ ਅਤੇ ਫਿਰ ਮਿਲਾਪ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ।
ਟਰੈਫਿਕ ਪੁਲਸ ਵੱਲੋਂ ਨਗਰ ਕੀਰਤਨ ਕਾਰਨ ਸ਼ਾਸਤਰੀ ਮਾਰਕੀਟ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਦੋਮੋਰੀਆ ਪੁਲ, ਕਿਸ਼ਨਪੁਰਾ ਚੌਕ, ਦੋਆਬਾ ਚੌਕ, ਪਟੇਲ ਚੌਕ, ਕਪੂਰਥਲਾ ਚੌਕ, ਚਿਕਚਿਕ ਹਾਊਸ ਚੌਕ, ਫੁੱਟਬਾਲ ਚੌਕ, ਅੰਬੇਡਕਰ ਚੌਕ (ਨਕੋਦਰ ਚੌਕ), ਸਕਾਈਲਾਰਕ ਚੌਕ ਅਤੇ ਨਾਮਦੇਵ ਚੌਕ ਤੋਂ ਡਾਇਵਰਸ਼ਨ ਦਿੱਤਾ ਗਿਆ ਹੈ। ਲੋਕਾਂ ਲਈ ਟਰੈਫਿਕ ਪੁਲਸ ਵੱਲੋਂ ਹੈਲਪਲਾਈਨ ਨੰਬਰ 0181-2227296, 98763-00923 ਵੀ ਜਾਰੀ ਕੀਤਾ ਗਿਆ ਹੈ। ਟਰੈਫਿਕ ਪੁਲਸ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ 17 ਨਵੰਬਰ ਨੂੰ ਸਵੇਰੇ 9 ਤੋਂ ਲੈ ਕੇ ਰਾਤ 10 ਵਜੇ ਤੱਕ ਨਗਰ ਕੀਰਤਨ ਦੇ ਰੂਟ ’ਤੇ ਵਾਹਨ ਲੈ ਕੇ ਨਾ ਚੱਲਣ।


Bharat Thapa

Content Editor

Related News