ਪੰਜਾਬ ਪੁਲਸ ਨੇ ਕਰੋੜਾਂ ਦੀ ਹੈਰੋਇਨ ਨਾਲ ਫੜਿਆ ਇੰਸਪੈਕਟਰ! Royal Enfield 'ਤੇ ਹੁੰਦੀ ਸੀ ਡਿਲਿਵਰੀ

Thursday, Apr 10, 2025 - 10:11 AM (IST)

ਪੰਜਾਬ ਪੁਲਸ ਨੇ ਕਰੋੜਾਂ ਦੀ ਹੈਰੋਇਨ ਨਾਲ ਫੜਿਆ ਇੰਸਪੈਕਟਰ! Royal Enfield 'ਤੇ ਹੁੰਦੀ ਸੀ ਡਿਲਿਵਰੀ

ਅੰਮ੍ਰਿਤਸਰ (ਸੰਜੀਵ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇਕ ਅੰਤਰਰਾਸ਼ਟਰੀ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਹੋਏ ਕਮਿਸ਼ਨਰੇਟ ਪੁਲਸ ਅੰਮ੍ਰਿਤਸਰ ਨੇ ਇਕ ਇਨਫੋਰਸਮੈਂਟ ਏਜੰਸੀ ਦੇ ਇਕ ਅਧਿਕਾਰੀ ਅਤੇ 8 ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 4.04 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਮੋਦੀ ਕੈਬਨਿਟ ਦਾ ਪੰਜਾਬ ਨੂੰ ਵੱਡਾ ਤੋਹਫ਼ਾ! ਕਰੋੜਾਂ ਰੁਪਏ ਦਾ ਪ੍ਰਾਜੈਕਟ ਮਨਜ਼ੂਰ

ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੇ ਗ੍ਰਿਫ਼ਤਾਰ ਕੀਤੇ 2 ਵਿਅਕਤੀਆਂ ਦੀ ਪਛਾਣ ਹਰਿਆਣਾ ਦੇ ਰੋਹਤਕ ਦੇ ਮਨਜੀਤ ਵਜੋਂ ਹੋਈ ਹੈ, ਜੋ ਇਸ ਸਮੇਂ ਇਕ ਇਨਫੋਰਸਮੈਂਟ ਏਜੰਸੀ ਵਿਚ ਇੰਸਪੈਕਟਰ ਵਜੋਂ ਤਾਇਨਾਤ ਹੈ ਅਤੇ ਰਵੀ ਕੁਮਾਰ ਜੋ ਕਿ ਫਿਰੋਜ਼ਪੁਰ ਦੇ ਗਾਂਧੀ ਨਗਰ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ। ਪੁਲਸ ਨੇ ਖੇਪਾਂ ਦੀ ਡਿਲਿਵਰੀ ਲਈ ਵਰਤਿਆ ਜਾ ਰਿਹਾ ਉਨ੍ਹਾਂ ਦਾ ਰਾਇਲ ਐਨਫੀਲਡ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਇਨਫੋਰਸਮੈਂਟ ਏਜੰਸੀ ਦਾ ਗ੍ਰਿਫ਼ਤਾਰ ਅਧਿਕਾਰੀ ਆਪਣੇ ਸਹਿ-ਦੋਸ਼ੀ ਰਵੀ ਨਾਲ ਮਿਲ ਕੇ ਨੈੱਟਵਰਕ ਲਈ ਕੰਮ ਕਰਨਾ ਆਸਾਨ ਬਣਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਿਹਾ ਸੀ। ਇਹ ਦੋਵੇਂ ਸਰਹੱਦ ਪਾਰੋਂ ਨਸ਼ੇ ਦੀਆਂ ਖੇਪਾਂ ਦੀ ਸਪਲਾਈ ਕਰ ਰਹੇ ਸਨ। ਮੁਲਜ਼ਮ ਰਵੀ ਸਿੱਧੇ ਤੌਰ ’ਤੇ ਵਿਦੇਸ਼ੀ ਸਮੱਗਲਰਾਂ ਦੇ ਸੰਪਰਕ ਵਿਚ ਸੀ। ਹੋਰ ਜਾਂਚ ਨਾਲ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਅਤੇ ਹਵਾਲਾ ਵਿੱਤ ਪੋਸ਼ਣ ਵਿਚ ਸ਼ਾਮਲ 6 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - Punjab: 10 ਅਪ੍ਰੈਲ ਨੂੰ ਬੰਦ ਰਹਿਣਗੀਆਂ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ

ਬਾਕੀ 6 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਦਲਵਿੰਦਰ ਸਿੰਘ ਵਾਸੀ ਪਿੰਡ ਧਨੋਆ ਖੁਰਦ, ਰੋਹਿਤ ਸ਼ਰਮਾ ਉਰਫ਼ ਰੋਹਿਤ ਵਾਸੀ ਹਰਕ੍ਰਿਸ਼ਨ ਨਗਰ, ਅਭਿਸ਼ੇਕ ਸਿੰਘ ਵਾਸੀ ਪਿੰਡ ਚੋਗਾਵਾਂ, ਅਰਸ਼ਦੀਪ ਸਿੰਘ ਵਾਸੀ ਬਾਬਾ ਦੀਪ ਸਿੰਘ ਕਲੋਨੀ ਅੰਮ੍ਰਿਤਸਰ, ਅਮਿਤ ਕੁਮਾਰ ਉਰਫ਼ ਸੋਨੂੰ ਵਾਸੀ ਸੁੰਦਰ ਨਗਰ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਪਿੰਡ ਛਿੱੱਡਣ ਵਜੋਂ ਹੋਈ ਹੈ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਅਮਿਤ ਵਜੋਂ ਪਛਾਣਿਆ ਗਿਆ ਹੈ, ਜੋ ਇਲਾਕੇ ਵਿਚ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਸੁਚਾਰੂ ਬਣਾਉਣ ਲਈ ਸਰਹੱਦ ਪਾਰ ਹਵਾਲਾ ਨੈੱਟਵਰਕ ਚਲਾ ਰਿਹਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਲਾਫ ਐੱਫ. ਆਈ. ਆਰਜ਼ ਛੇਹਰਟਾ ਅਤੇ ਰਣਜੀਤ ਐਵੇਨਿਊ ਪੁਲਸ ਸਟੇਸ਼ਨਾਂ ਵਿਚ ਦਰਜ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ ਪੁਲਸ ਦੇ ਮੁਲਾਜ਼ਮ ਦਾ ਗੋਲ਼ੀਆਂ ਮਾਰ ਕੇ ਕਤਲ

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ ਪੁਲਸ ਕਮਿਸ਼ਨਰ ਭੁੱਲਰ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ’ਤੇ ਕਾਰਵਾਈ ਕਰਦੇ ਹੋਏ ਡੀ. ਸੀ. ਪੀ. ਜਾਂਚ ਰਵਿੰਦਰ ਪਾਲ ਸਿੰਘ ਸੰਧੂ, ਏ. ਡੀ. ਸੀ. ਪੀ. ਜਾਂਚ ਜਗਬਿੰਦਰ ਸਿੰਘ ਅਤੇ ਏ. ਸੀ. ਪੀ. ਜਾਂਚ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਸੀ. ਆਈ. ਏ.-1 ਦੇ ਇੰਚਾਰਜ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਟੀਮਾਂ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੈਰੋਇਨ ਬਰਾਮਦ ਕੀਤੀ। ਉਨ੍ਹਾਂ ਕਿਹਾ ਕਿ ਪੁਲਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਵਿਚ ਸ਼ਾਮਲ ਇਕ ਹੋਰ ਸਾਥੀ ਦੀ ਵੀ ਪਛਾਣ ਕੀਤੀ ਹੈ, ਜਦਕਿ ਉਸ ਵਿਅਕਤੀ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ, ਜਿਸ ਨੂੰ ਖੇਪ ਪ੍ਰਾਪਤ ਹੋਣੀ ਸੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News