ਸੁਧੀਰ ਸੂਰੀ ਕਤਲਕਾਂਡ ਨੂੰ ਲੈ ਕੇ RP ਸਿੰਘ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਵਿੰਨ੍ਹੇ ਤਿੱਖੇ ਨਿਸ਼ਾਨੇ
Friday, Nov 04, 2022 - 11:28 PM (IST)
ਨੈਸ਼ਨਲ ਡੈਸਕ : ਅੰਮ੍ਰਿਤਸਰ 'ਚ ਰੋਸ ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਸ਼ਰੇਆਮ ਹੋਏ ਕਤਲ 'ਤੇ ਭਾਜਪਾ ਆਗੂ ਆਰ. ਪੀ. ਸਿੰਘ ਨੇ 'ਆਪ' 'ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਨੇ ਉਕਤ ਘਟਨਾ ਦੀ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਿਚ ਕਾਨੂੰਨ ਪ੍ਰਬੰਧ ਢਹਿ-ਢੇਰੀ ਹੋ ਚੁੱਕੇ ਹਨ ਤੇ ਹੁਣ ਖ਼ਾਲਿਸਤਾਨੀਆਂ ਦਾ ਬੋਲਬਾਲਾ ਹੈ।
ਉਨ੍ਹਾਂ ਇਸ ਘਟਨਾ 'ਤੇ 'ਆਪ' ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਚੁੱਪ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਕੇਜਰੀਵਾਲ ਅਖ਼ਲਾਕ ਦੀ ਮੌਤ ਤੋਂ ਬਾਅਦ ਤਾਂ ਦਾਦਰੀ ਚਲੇ ਗਏ ਸਨ, ਪਰ ਸੁਧੀਰ ਸੂਰੀ ਦੀ ਮੌਤ ਤੋਂ ਬਾਅਦ ਉਹ ਖਾਮੋਸ਼ ਹਨ। ਉਨ੍ਹਾਂ ਕਿਹਾ ਕਿ ਸੁਧੀਰ ਸੂਰੀ ਨੂੰ ਪੁਲਸ ਦੀ ਮੌਜੂਦਗੀ ਵਿਚ ਸ਼ਰੇਆਮ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਪਰ ਭਗਵੰਤ ਮਾਨ ਦੀ ਪੁਲਸ ਕੁੱਝ ਨਹੀਂ ਕਰ ਸਕੀ।
ਇਹ ਖ਼ਬਰ ਵੀ ਪੜ੍ਹੋ - ਜਾਣੋ ਕੌਣ ਹੈ ਸੁਧੀਰ ਸੂਰੀ, ਜਿਨ੍ਹਾਂ ਦਾ ਅੰਮ੍ਰਿਤਸਰ 'ਚ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਗਿਆ ਕਤਲ
ਆਰ. ਪੀ. ਸਿੰਘ ਨੇ ਕਿਹਾ ਕਿ ਖ਼ਾਲਿਸਤਾਨੀਆਂ ਦੇ ਘਰ ਵਿਚ ਸੌਣ ਵਾਲੇ ਕੇਜਰੀਵਾਲ ਆਪਣੇ ਨਾਗਰਿਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਿਚ ਨਾਕਾਮ ਰਹੇ ਹਨ।