ਅੰਮ੍ਰਿਤਪਾਲ ਸਿੰਘ ਦੇ ਬਿਆਨ ''ਤੇ ਆਰ.ਪੀ. ਸਿੰਘ ਨੇ ਵਿੰਨ੍ਹਿਆ ਨਿਸ਼ਾਨਾ, ਟਵੀਟ ਕਰ ਕਹੀ ਇਹ ਗੱਲ
Monday, Feb 20, 2023 - 10:54 PM (IST)
ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ ਵੱਲੋਂ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਵੱਡਾ ਹਮਲਾ ਕੀਤਾ ਹੈ, ਜਿਸ 'ਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਦਿੱਤੀ ਧਮਕੀ ਦੀ ਸਖ਼ਤ ਨਿਖੇਧੀ ਕੀਤੀ ਹੈ। ਆਰ.ਪੀ ਸਿੰਘ ਨੇ ਐੱਸ.ਜੀ.ਪੀ.ਸੀ. ਨੂੰ ਕਿਹਾ ਹੈ ਕਿ ਸਿੱਖ ਕੌਮ ਦੀ ਅਗਵਾਈ ਕਰਨ ਵਾਲੇ ਅੰਮ੍ਰਿਤਪਾਲ ਖ਼ਿਲਾਫ਼ ਸਖ਼ਤ ਸਟੈਂਡ ਲੈਣਾ ਚਾਹੀਦਾ ਹੈ ਅਤੇ ਉਸਦੇ ਬਿਆਨ ਦੀ ਸਖ਼ਤ ਨਿੰਦਾ ਕੀਤੀ ਜਾਣੀ ਚਾਹੀਦੀ ਹੈ। ਆਰ.ਪੀ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਅਜਿਹੇ ਬਿਆਨ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਦਿੱਤੇ ਜਾਂਦੇ ਹਨ।
ਇੰਨਾ ਹੀ ਨਹੀਂ ਆਰ.ਪੀ. ਸਿੰਘ ਨੇ ਪੰਜਾਬ ਸਰਕਾਰ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਕੱਟੜਪੰਥੀਆਂ ਦੀਆਂ ਗਤੀਵਿਧੀਆਂ ਪ੍ਰਤੀ ਨਰਮ ਕਿਉਂ ਹੈ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਿਉਂ ਨਹੀਂ ਕਰਦੀ। ਕੀ ਇਹ ਪੰਜਾਬ ਸਰਕਾਰ ਦਾ ਹਿੱਸਾ ਹੈ, ਜਿਸ ਕਾਰਨ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਗੁਰੂਘਰ ਦੀ ਮਰਿਆਦਾ ਹੋਈ ਭੰਗ, ਆਪਸ 'ਚ ਭਿੜੀਆਂ ਦੋ ਧਿਰਾਂ, ਦੇਖੋ ਵੀਡੀਓ