RPG ਅਟੈਕ ਮਾਮਲਾ : ਖ਼ੇਤਾਂ ’ਚ ਲੁਕੋ ਕੇ ਰੱਖੀ AK 47 ਪੁਲਸ ਨੇ ਕੀਤੀ ਬਰਾਮਦ

Saturday, Oct 22, 2022 - 10:12 AM (IST)

ਮੋਹਾਲੀ (ਸੰਦੀਪ) : ਪੁਲਸ ਦੇ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ ਵਿਖੇ ਆਰ. ਪੀ. ਜੀ. ਹਮਲੇ ਦੇ ਮਾਮਲੇ 'ਚ ਥਾਣਾ ਸੋਹਾਣਾ ਦੀ ਪੁਲਸ ਨੇ ਮੁਲਜ਼ਮ ਚੜ੍ਹਤ ਸਿੰਘ ਨੂੰ ਹਿਰਾਸਤ 'ਚ ਲੈ ਕੇ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ। ਥਾਣਾ ਸੋਹਾਣਾ ਪੁਲਸ ਨੇ ਮਾਮਲੇ ਦੀ ਜਾਂਚ ਦਾ ਹਵਾਲਾ ਦਿੰਦਿਆਂ ਪੁਲਸ ਰਿਮਾਂਡ ਦੀ ਮੰਗ ਕੀਤੀ ਹੈ। ਸੁਣਵਾਈ ਤੋਂ ਬਾਅਦ ਅਦਾਲਤ ਨੇ ਮੁਲਜ਼ਮ ਨੂੰ 8 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ। ਰਿਮਾਂਡ ਦੌਰਾਨ ਪੁਲਸ ਮੁਲਜ਼ਮਾਂ ਕੋਲੋਂ ਵਾਰਦਾਤ ਸਬੰਧੀ ਅਹਿਮ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਮਈ ਮਹੀਨੇ 'ਚ ਮੁਲਜ਼ਮਾਂ ਨੇ ਮੋਹਾਲੀ ਇੰਟੈਲੀਜੈਂਸ ਹੈੱਡਕੁਆਰਟਰ 'ਚ ਆਰ. ਪੀ. ਜੀ. ਅਟੈਕ ਕੀਤਾ ਸੀ।

ਇਹ ਵੀ ਪੜ੍ਹੋ : ਦੀਵਾਲੀ ਦੇ ਮੱਦੇਨਜ਼ਰ PGI ਨੇ ਵਧਾਈਆਂ ਐਮਰਜੈਂਸੀ ਸੇਵਾਵਾਂ, ਜਾਰੀ ਕੀਤੀ ਐਡਵਾਈਜ਼ਰੀ

ਖੁਸ਼ਕਿਸਮਤੀ ਨਾਲ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਤੀਜੀ ਮੰਜ਼ਿਲ ’ਤੇ ਸਥਿਤ ਇਕ ਕਮਰੇ 'ਚ ਨੁਕਸਾਨ ਹੋਇਆ ਹੈ। ਰਿਮਾਂਡ ਦੌਰਾਨ ਪੁਲਸ ਪਤਾ ਲਗਾਵੇਗੀ ਕਿ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਤੱਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਕਿਸ ਦੇ ਕੋਲ ਲੁਕਿਆ ਹੋਇਆ ਸੀ। ਦੂਜੇ ਪਾਸੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਨੇ ਮੁਲਜ਼ਮ ਚੜ੍ਹਤ ਸਿੰਘ ਦਾ ਤਿੰਨ ਦਿਨ ਦਾ ਪੁਲਸ ਰਿਮਾਂਡ ਖ਼ਤਮ ਹੋਣ ਮਗਰੋਂ ਉਸ ਨੂੰ ਜ਼ਿਲ੍ਹਾ ਅਦਾਲਤ 'ਚ ਪੇਸ਼ ਕੀਤਾ। ਅਦਾਲਤ 'ਚ ਦੱਸਿਆ ਗਿਆ ਕਿ ਰਿਮਾਂਡ ਦੌਰਾਨ ਮੁਲਜ਼ਮ ਦੇ ਇਸ਼ਾਰੇ ’ਤੇ ਪੁਲਸ ਨੇ ਇਕ ਏ. ਕੇ. 47 ਬੰਦੂਕ ਅਤੇ 100 ਕਾਰਤੂਸ ਬਰਾਮਦ ਕੀਤੇ ਹਨ, ਜੋ ਉਸ ਦੇ ਸਾਥੀ ਦੇ ਖੇਤ ਵਿਚ ਛੁਪਾਏ ਹੋਏ ਸਨ।

ਇਹ ਵੀ ਪੜ੍ਹੋ : ਰਾਤ ਵੇਲੇ ਮੇਲਾ ਦੇਖਣ ਨਿਕਲੇ ਲੋਕਾਂ ਨਾਲ ਵਾਪਰੀ ਅਣਹੋਣੀ, ਦਰਦਨਾਕ ਹਾਦਸੇ ਦੌਰਾਨ 3 ਦੀ ਮੌਤ

ਇਸ ਤੋਂ ਪਹਿਲਾਂ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰਦਿਆਂ ਐੱਸ. ਐੱਸ. ਓ. ਸੀ. ਨੇ ਅਦਾਲਤ ਨੂੰ ਦੱਸਿਆ ਸੀ ਕਿ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਮੁਲਜ਼ਮਾਂ ਕੋਲ ਦੋ ਬੰਦੂਕਾਂ ਸਨ, ਜਿਨ੍ਹਾਂ ’ਚੋਂ ਇਕ 30 ਬੋਰ ਦਾ ਪਿਸਤੌਲ ਲਿਖਿਆ ਹੋਇਆ ਸੀ ਅਤੇ ਉਸ ’ਤੇ ਪਾਕਿਸਤਾਨ ਦਾ ਬਣਿਆ ਹੋਇਆ ਸੀ। ਦੂਜੀ ਬੰਦੂਕ, ਜਿਸ ਨੂੰ ਉਸ ਨੇ ਏ. ਕੇ. 47 ਬਾਰੇ ਦੱਸਿਆ, ਉਹ ਬਰਾਮਦ ਕਰਨੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News