ਖੁਫ਼ੀਆ ਹੈੱਡਕੁਆਰਟਰ ’ਤੇ RPG ਹਮਲੇ ਦੇ ਮਾਮਲੇ ’ਚ ਸਪਲੀਮੈਂਟਰੀ ਚਲਾਨ ਪੇਸ਼

Friday, Jan 20, 2023 - 09:08 AM (IST)

ਖੁਫ਼ੀਆ ਹੈੱਡਕੁਆਰਟਰ ’ਤੇ RPG ਹਮਲੇ ਦੇ ਮਾਮਲੇ ’ਚ ਸਪਲੀਮੈਂਟਰੀ ਚਲਾਨ ਪੇਸ਼

ਮੋਹਾਲੀ (ਸੰਦੀਪ) : ਮੋਹਾਲੀ ਸਥਿਤ ਪੁਲਸ ਦੇ ਖੁਫ਼ੀਆ ਦਫ਼ਤਰ ’ਤੇ ਆਰ. ਪੀ. ਜੀ. ਹਮਲੇ ਦੇ ਮਾਮਲੇ ਵਿਚ ਪੁਲਸ ਨੇ ਅਦਾਲਤ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ। ਇਹ ਸਪਲੀਮੈਂਟਰੀ ਚਲਾਨ ਮੁਲਜ਼ਮ ਚੜ੍ਹਤ ਸਿੰਘ ਅਤੇ ਨਾਬਾਲਗ ਖ਼ਿਲਾਫ਼ ਪੇਸ਼ ਕੀਤਾ ਗਿਆ ਹੈ। ਪੁਲਸ ਨੇ ਵੱਖ-ਵੱਖ ਅਪਰਾਧਿਕ ਧਾਰਾਵਾਂ ਤਹਿਤ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਜੀਤੀ ਸਿੱਧੂ' ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

ਪੁਲਸ ਨੇ ਚਲਾਨ ਵਿਚ ਦੱਸਿਆ ਹੈ ਕਿ ਮੁਲਜ਼ਮਾਂ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਲਖਬੀਰ ਸਿੰਘ ਦੇ ਕਹਿਣ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਦਿੱਲੀ ਪੁਲਸ ਦੀ ਮਦਦ ਨਾਲ ਹੁਣ ਤੱਕ ਇਸ ਮਾਮਲੇ ਵਿਚ ਇਕ ਨਾਬਾਲਿਗ ਸਮੇਤ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਹਾਈਕੋਰਟ ਦਾ ਅਹਿਮ ਫ਼ੈਸਲਾ : ਵਿਧਵਾ ਜੇਕਰ ਪਤੀ ਦੇ ਭਰਾ ਨਾਲ ਵਿਆਹ ਕਰੇ ਤਾਂ ਵੀ ਮਿਲੇਗੀ 'ਫੈਮਿਲੀ ਪੈਨਸ਼ਨ'

ਇਸ ਤੋਂ ਪਹਿਲਾਂ ਪੁਲਸ ਨੇ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ 7 ਮੁਲਜ਼ਮਾਂ ਖ਼ਿਲਾਫ਼ ਅਦਾਲਤ ਵਿਚ ਚਲਾਨ ਪੇਸ਼ ਕੀਤਾ ਸੀ। ਯੋਜਨਾ ਦੇ ਹਿੱਸੇ ਵਜੋਂ ਪਿਛਲੇ ਸਾਲ 9 ਮਈ ਨੂੰ ਆਰ. ਪੀ. ਜੀ. ਹਮਲਾ ਕੀਤਾ ਗਿਆ ਸੀ। ਚੰਗੀ ਗੱਲ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News