183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ

Wednesday, Jul 01, 2026 - 08:35 AM (IST)

183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ ਵੱਡੀ ਰਾਹਤ

ਨਵੀਂ ਦਿੱਲੀ : LPG ਗੈਸ ਸਿਲੰਡਰ ਨੂੰ ਲੈ ਕੇ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਗੈਸ ਸਿਲੰਡਰ 183.50 ਰੁਪਏ ਸਸਤਾ ਹੋ ਗਿਆ ਹੈ। 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ 183.50 ਰੁਪਏ ਘਟਾ ਦਿੱਤੀ ਹੈ। ਨਵੀਆਂ ਕੀਮਤਾਂ ਦੀਆਂ ਦਰਾਂ 1 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਦੱਸ ਦੇਈਏ ਕਿ ਪਹਿਲਾਂ ਇਸ ਸਿਲੰਡਰ ਦੀ ਕੀਮਤ 3,113.50 ਰੁਪਏ ਸੀ। ਨਵੀਂ ਕੀਮਤ ਲਾਗੂ ਹੋਣ ਤੋਂ ਬਾਅਦ ਦਿੱਲੀ ਵਿੱਚ 19 ਕਿਲੋਗ੍ਰਾਮ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਘੱਟ ਕੇ 2,930 ਰੁਪਏ ਹੋ ਗਈ ਹੈ।

ਪੜ੍ਹੋ ਇਹ ਵੀ - 19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

ਹਾਲਾਂਕਿ, ਆਮ ਘਰੇਲੂ ਖਪਤਕਾਰਾਂ ਨੂੰ ਇਸ ਸਮੇਂ ਕੋਈ ਰਾਹਤ ਨਹੀਂ ਮਿਲੀ ਹੈ, ਕਿਉਂਕਿ 14.2 ਕਿਲੋਗ੍ਰਾਮ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਉਹੀ ਬਣੀ ਹੋਈ ਹੈ। ਦੱਸ ਦੇਈਏ ਕਿ 19 ਕਿਲੋਗ੍ਰਾਮ ਵਾਲੇ ਵਪਾਰਕ ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿਚ ਕੀਤੀ ਗਈ ਕਟੌਤੀ ਤੋਂ ਬਾਅਦ ਰੈਸਟੋਰੈਂਟ ਮਾਲਕਾਂ, ਢਾਬਾ ਮਾਲਕਾਂ ਅਤੇ ਛੋਟੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਮਿਲੇਗੀ। ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਗੈਸ ਦੀਆਂ ਕੀਮਤਾਂ ਦੀ ਸਮੀਖਿਆ ਕਰਦੀਆਂ ਹਨ। ਇਹ 2026 ਵਿੱਚ ਪਹਿਲੀ ਵਾਰ ਹੈ ਜਦੋਂ ਕੰਪਨੀਆਂ ਨੇ ਵਪਾਰਕ ਐਲਪੀਜੀ ਸਿਲੰਡਰਾਂ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ।

ਪੜ੍ਹੋ ਇਹ ਵੀ - ਪਿਤਾ ਦਾ ਸੁਪਨਾ ਪੂਰਾ ਕਰਨ ਲਈ ਲਾੜੇ ਨੇ ਹੈਲੀਕਾਪਟਰ ਰਾਹੀਂ ਲਿਆਂਦੀ ਲਾੜੀ, ਖ਼ਰਚ ਕੀਤੇ ਲੱਖਾਂ ਰੁਪਏ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News