6 ਹਜ਼ਾਰ ਕਰੋੜ ਰੁਪਏ ਦੇ ਡਰੱਗ ਰੈਕੇਟ ਮਾਮਲੇ ਦੀ ਸੁਣਵਾਈ ਹਾਈਕੋਰਟ ’ਚ ਅੱਜ
Tuesday, Oct 05, 2021 - 02:37 AM (IST)
ਚੰਡੀਗੜ੍ਹ(ਹਾਂਡਾ)- 6 ਹਜ਼ਾਰ ਕਰੋੜ ਦੇ ਡਰੱਗ ਰੈਕੇਟ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਵੇਂ ਬੈਂਚ ਸਾਹਮਣੇ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਚੀਫ ਜਸਟਿਸ ਨੇ ਸੁਣਵਾਈ ਲਈ ਨਵੇਂ ਸਿਰੇ ਤੋਂ ਸਪੈਸ਼ਲ ਬੈਂਚ ਗਠਿਤ ਕਰ ਦਿੱਤੀ ਹੈ। ਐਡਵੋਕੇਟ ਨਵਕਿਰਣ ਸਿੰਘ ਨੇ ਹੀ ਕੇਸ ਵਿਚ ਛੇਤੀ ਸੁਣਵਾਈ ਅਤੇ ਐੱਸ. ਟੀ. ਐੱਫ. ਦੀ ਸੀਲ ਬੰਦ ਜਾਂਚ ਰਿਪੋਰਟ ਨੂੰ ਖੋਲ੍ਹਣ ਦੀ ਮੰਗ ਕਰਦੇ ਹੋਏ ਅਰਜ਼ੀ ਦਿੱਤੀ ਸੀ।
ਇਹ ਵੀ ਪੜ੍ਹੋ- ਪਾਕਿਸਤਾਨ ਕਿਸਾਨ ਅੰਦੋਲਨ ਦਾ ਉਠਾ ਸਕਦੈ ਫਾਇਦਾ, ਕੇਂਦਰ ਕਿਸਾਨਾਂ ਦੇ ਮੁੱਦੇ ਨੂੰ ਤੁਰੰਤ ਹੱਲ ਕਰੇ : ਕੈਪਟਨ
ਇਸਤੋਂ ਪਹਿਲਾਂ ਅਰਜ਼ੀ ’ਤੇ ਜਸਟਿਸ ਰਾਜਨ ਗੁਪਤਾ ਅਤੇ ਜਸਟਿਸ ਅਜੈ ਤਿਵਾੜੀ ਦੀ ਸਪੈਸ਼ਲ ਬੈਂਚ ਵਿਚ ਸੁਣਵਾਈ ਚੱਲ ਰਹੀ ਸੀ, ਪਰ 1 ਸਤੰਬਰ ਨੂੰ ਜਸਟਿਸ ਅਜੈ ਤਿਵਾੜੀ ਨੇ ਖੁਦ ਨੂੰ ਕੇਸ ਤੋਂ ਵੱਖ ਕਰ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਰਾਜਨ ਗੁਪਤਾ ਦੇ ਤਬਾਦਲੇ ਦੀ ਸ਼ਿਫਾਰਿਸ਼ ਕਰ ਦਿੱਤੀ ਸੀ। ਇਸ ਲਈ ਚੀਫ ਜਸਟਿਸ ਨੇ ਹੁਣ ਜਸਟਿਸ ਏ. ਜੀ. ਮਸੀਹ ਅਤੇ ਜਸਟਿਸ ਅਸ਼ੋਕ ਕੁਮਾਰ ਵਰਮਾ ਦੀ ਬੈਂਚ ਕੋਲ ਕੇਸ ਨੂੰ ਸੁਣਵਾਈ ਲਈ ਭੇਜ ਦਿੱਤਾ ਹੈ ਜਿਸ ’ਤੇ ਬੈਂਚ ਮੰਗਲਵਾਰ ਨੂੰ ਸੁਣਵਾਈ ਕਰੇਗਾ।
ਇਹ ਵੀ ਪੜ੍ਹੋ- ਕਮੇਟੀ ਦਾ ਵਫ਼ਦ ਪੀਡ਼ਤ ਪਰਿਵਾਰਾਂ ਨਾਲ ਕਰੇਗਾ ਮੁਲਾਕਾਤ : ਬੀਬੀ ਜਗੀਰ ਕੌਰ
ਨਵਕਿਰਣ ਸਿੰਘ ਨੇ ਇਸ ਤੋਂ ਪਹਿਲਾਂ ਰਿਪੋਰਟਾਂ ਨੂੰ ਖੋਲ੍ਹੇ ਜਾਣ ਦੀ ਮੰਗ ਕੀਤੀ ਸੀ, ਜਿਸ ’ਤੇ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਸੀ।