ਆਰ.ਐੱਸ.ਐੱਸ. ਨੂੰ ਬੈਨ ਕਰਨ ਦੇ ਬਿਆਨ ''ਤੇ ਕੈਪਟਨ ਨੇ ਵੱਟਿਆ ਪਾਸਾ

10/19/2019 6:12:15 PM

ਜਲੰਧਰ (ਵੈੱਬ ਡੈਸਕ) ਜ਼ਿਮਨੀ ਚੋਣਾਂ ਲਈ ਚੋਣ ਪ੍ਰਚਾਰ ਦੇ ਆਖਰੀ ਦਿਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਕੇਰੀਆਂ ਤੋਂ ਕਾਂਗਰਸੀ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿਚ ਰੋਡ ਸ਼ੋਅ ਕੱਢਿਆ। ਇਸ ਦੌਰਾਨ 'ਜਗਬਾਣੀ' ਦੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਵੱਲੋਂ ਉਨ੍ਹਾਂ ਨਾਲ ਪੰਜਾਬ ਦੇ ਕਈ ਭੱਖਦੇ ਮੁੱਦਿਆਂ 'ਤੇ ਗੱਲਬਾਤ ਕੀਤੀ ਗਈ। ਇਸ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਕੋਲੋਂ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰ.ਐੱਸ.ਐੱਸ. ਨੂੰ ਬੈਨ ਕੀਤੇ ਜਾਣ ਦੇ ਦਿੱਤੇ ਬਿਆਨ 'ਤੇ ਉਨ੍ਹਾਂ ਦੀ ਰਾਏ ਜਾਣਨੀ ਚਾਹੀ ਤਾਂ ਕੈਪਟਨ ਨੇ ਇਸ ਸਵਾਲ ਤੋਂ ਸਿੱਧੇ-ਸਿੱਧੇ ਟਾਲਾ ਵੱਟ ਲਿਆ। ਉਨ੍ਹਾਂ ਨੇ ਸਾਫ-ਸਾਫ ਕਹਿ ਦਿੱਤਾ ਕਿ ਚੋਣਾਂ ਦੌਰਾਨ ਉਹ ਕੋਈ ਵੀ ਇਹੋ-ਜਿਹੀ ਬਿਅਨਬਾਜ਼ੀ ਨਹੀਂ ਕਰਨਾ ਚਾਹੁੰਦੇ, ਜੇਕਰ ਜਥੇਦਾਰ ਸਾਹਿਬ ਨੇ ਕੋਈ ਇਹੋ ਜਿਹੀ ਮੰਗ ਕੀਤੀ ਹੈ ਤਾਂ ਤੁਸੀਂ ਉਨ੍ਹਾਂ ਕੋਲੋਂ ਪੁੱਛੋ।

ਜ਼ਿਕਰਯੋਗ ਹੈ ਕਿ ਕਾਂਗਰਸ ਜਿੱਥੇ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਨੂੰ ਨਿਸ਼ਾਨਾ ਬਣਾਉਂਦੀ ਆ ਰਹੀ ਹੈ, ਉਥੇ ਹੀ ਇਸ ਦੇ ਆਗੂ ਆਰ.ਐੱਸ.ਐੱਸ. ਨੂੰ ਵੀ ਹਮੇਸ਼ਾ ਨਿਸ਼ਾਨੇ 'ਤੇ ਲੈਂਦੇ ਰਹੇ ਹਨ ਪਰ ਪਿਛਲੇ ਸਮੇਂ ਦੌਰਾਨ ਪਾਸਾ ਪਲਟਦਾ ਦਿਖਾਈ ਦੇ ਰਿਹਾ ਹੈ। ਹਾਲਾਤ ਇਹ ਹਨ ਕਿ ਅਕਾਲੀ ਦਲ ਦੇ ਮੌਢੇ ਨਾਲ ਮੌਢਾ ਜੋੜ ਕੇ ਤੁਰਨ ਵਾਲੀ ਸ਼੍ਰੋਮਣੀ ਕਮੇਟੀ ਤਾਂ ਆਰ.ਐੱਸ.ਐੱਸ. ਨੂੰ ਬੈਨ ਕਰਨ ਦੀ ਮੰਗ ਕਰ ਰਹੀ ਪਰ ਪੰਜਾਬ ਕਾਂਗਰਸ ਇਸ ਮਾਮਲੇ 'ਤੇ ਕੁੱਝ ਵੀ ਨਹੀਂ ਬੋਲਣਾ ਚਾਹੁੰਦੀ।

cherry

This news is Content Editor cherry