ਵਿਜੀਲੈਂਸ ਦੀ ਇਕ ਹੋਰ ਕਾਰਵਾਈ, RTA ਮੁਲਾਜ਼ਮ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Tuesday, Aug 09, 2022 - 03:23 AM (IST)

ਬਠਿੰਡਾ (ਵਰਮਾ) : ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਮੁਹਿੰਮ ਦੌਰਾਨ ਸੋਮਵਾਰ ਨੂੰ ਆਰ. ਟੀ. ਏ. ਬਠਿੰਡਾ ਵਿਖੇ ਤਾਇਨਾਤ ਡਾਟਾ ਐਂਟਰੀ ਆਪ੍ਰੇਟਰ ਭਲਵਾਨ ਸਿੰਘ ਨੂੰ 7500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਭਲਵਾਨ ਸਿੰਘ ਨੂੰ ਰਘਬੀਰ ਸਿੰਘ ਵਾਸੀ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਮਿੰਨੀ ਬੱਸਾਂ ਦਾ ਮਾਲਕ ਹੈ।

ਇਹ ਵੀ ਪੜ੍ਹੋ : ਇਕੋ ਪਰਿਵਾਰ ਦੇ 8 ਮੈਂਬਰ ‘ਚਿੱਟਾ’ ਵੇਚਣ ਦੇ ਕੇਸ ’ਚ ਖਾ ਰਹੇ ਜੇਲ੍ਹ ਦੀ ਹਵਾ, 9ਵਾਂ ਵੀ ਕੀਤਾ ਕਾਬੂ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚ ਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਮੁਲਾਜ਼ਮ ਉਸ ਦੀ ਬੱਸ ਦੇ ਪਰਮਿਟ ਦੀ ਕਾਪੀ ਦੇਣ ਬਦਲੇ 7500 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਵਿੱਚ ਦਰਜ ਤੱਥਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਟੀਮ ਨੇ ਮੁਲਜ਼ਮ ਭਲਵਾਨ ਸਿੰਘ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 7500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਝਟਕਾ, 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ’ਤੇ ਲਾਈ ਰੋਕ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News