ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

Sunday, May 31, 2026 - 06:12 PM (IST)

ਗੋਲ਼ੀਆਂ ਮਾਰ ਕਤਲ ਕੀਤੇ RTI ਐਕਟੀਵਿਸਟ ਸਿਮਰਨਜੀਤ ਸਿੰਘ ਦਾ ਹੋਇਆ ਅੰਤਿਮ ਸੰਸਕਾਰ

ਜਲੰਧਰ (ਵੈੱਬ ਡੈਸਕ)- ਗੋਲ਼ੀਆਂ ਮਾਰ ਕੇ ਕਤਲ ਕੀਤੇ ਜਲੰਧਰ ਦੇ ਆਰ. ਟੀ. ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਦਾ ਅੱਜ ਅੰਤਿਮ ਸੰਸਕਾਰ ਪਰਿਵਾਰ ਵੱਲੋਂ ਕਰ ਦਿੱਤਾ ਗਿਆ। ਡਾਕਟਰਾਂ ਦੇ ਬੋਰਡ ਆਰ. ਟੀ. ਆਈ. ਸਿਮਰਨਜੀਤ ਸਿੰਘ ਦਾ ਪੋਸਟਮਾਰਟਮ  ਕਰਨ ਤੋਂ ਬਾਅਦ ਪੁਲਸ ਨੇ ਉਸ ਦੀ ਲਾਸ਼ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ। ਦੁਪਹਿਰ ਬਾਅਦ ਹਰਨਾਮ ਦਾਸ ਪੁਰਾ ਸ਼ਮਸ਼ਾਨਘਾਟ ਵਿੱਚ ਸਿਮਰਨਜੀਤ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਸਿਮਰਨਜੀਤ ਸਿੰਘ ਨੂੰ ਅੰਤਿਮ ਵਿਦਾਇਗੀ ਦੇਣ ਲਈ ਸ਼ਮਸ਼ਾਨਘਾਟ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਸਿਮਰਨਜੀਤ ਸਿੰਘ ਦੇ ਜਾਣਕਾਰ ਸ਼ਾਮਲ ਹੋਏ। ਮੌਜੂਦ ਲੋਕਾਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਦੁੱਖ਼ ਦੀ ਇਸ ਘੜੀ ਵਿੱਚ ਉਨ੍ਹਾਂ ਦਾ ਸਮਰਥਨ ਦਾ ਭਰੋਸਾ ਦਿੱਤਾ। 

PunjabKesari

ਇਥੇ ਧਿਆਨ ਦੇਣਯੋਗ ਹੈ ਕਿ ਆਰ. ਟੀ. ਆਈ. ਕਾਰਕੁੰਨ ਸਿਮਰਨਜੀਤ ਸਿੰਘ ਨੂੰ ਫਗਵਾੜਾ ਵਿਖੇ ਐੱਲ. ਪੀ. ਯੂ. ਦੇ ਬਾਹਰ ਲਾਅ ਗੇਟ ਨੇੜੇ ਉਸ ਦੇ ਮਾਮੇ ਦੇ ਪੁੱਤਰ ਨੇ ਪੈਸਿਆਂ ਦੇ ਵਿਵਾਦ ਨੂੰ ਲੈ ਕੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਬਾਅਦ ਵਿੱਚ ਪੁਲਸ ਨੇ ਦੋਸ਼ੀ ਸ਼ਰਨਜੀਤ ਨੂੰ ਗ੍ਰਿਫ਼ਤਾਰ ਕਰ ਲਿਆ।
ਪੁਲਸ ਜਾਂਚ ਵਿੱਚ ਸਾਹਮਣੇ ਆਇਆ ਕਿ ਸ਼ਰਨਜੀਤ ਮ੍ਰਿਤਕ ਆਰ. ਟੀ. ਆਈ. ਕਾਰਕੁੰਨ ਸਿਮਰਨਜੀਤ ਸਿੰਘ ਦੇ ਮਾਮੇ ਦਾ ਮੁੰਡਾ ਸੀ। ਪਲਾਟ ਦੇ ਨਿਰੀਖਣ ਦੌਰਾਨ ਵਿੱਤੀ ਵਿਵਾਦ ਨੂੰ ਲੈ ਕੇ ਤਣਾਅਪੂਰਨ ਮਾਹੌਲ ਪੈਦਾ ਹੋਇਆ ਸੀ ਤਾਂ ਇਸ ਦੌਰਾਨ ਦੋਸ਼ੀ ਨੇ ਦੋ ਗੋਲ਼ੀਆਂ ਚਲਾ ਕੇ ਸਿਮਰਨਜੀਤ ਸਿੰਘ ਦਾ ਕਤਲ ਕਰ ਦਿੱਤਾ ਸੀ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਭਰੇ ਬਾਜ਼ਾਰ 'ਚ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News