ਮੇਜਰ ਸਿੰਘ ਵੱਲੋਂ ਪਾਈ ਗਈ ਸਿਮਰਨਜੀਤ ਸਿੰਘ ਵਿਰੁੱਧ ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਤੇ ਇਹ ਹੁਕਮ

Friday, Jan 08, 2021 - 12:28 PM (IST)

ਮੇਜਰ ਸਿੰਘ ਵੱਲੋਂ ਪਾਈ ਗਈ ਸਿਮਰਨਜੀਤ ਸਿੰਘ ਵਿਰੁੱਧ ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਤੇ ਇਹ ਹੁਕਮ

ਜਲੰਧਰ (ਵਰੁਣ)— ਖਾਦੀ ਬੋਰਡ ਪੰਜਾਬ ਦੇ ਡਾਇਰੈਕਟਰ ਮੇਜਰ ਸਿੰਘ ਵੱਲੋਂ ਮਾਣਯੋਗ ਹਾਈ ਕੋਰਟ ’ਚ ਪਾਈ ਗਈ ਆਰ. ਟੀ. ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਵਿਰੁੱਧ ਪਟੀਸ਼ਨ ਨੂੰ ਲੈ ਕੇ ਹੁਕਮ ਜਾਰੀ ਕੀਤਾ ਗਿਆ ਹੈ ਕਿ ਪਟੀਸ਼ਨ ਵਿਚ ਲਾਏ ਗਏ ਦੋਸ਼ਾਂ ਦੀ ਜਾਂਚ ਆਈ. ਪੀ. ਐੱਸ. ਅਧਿਕਾਰੀ ਕਰੇਗਾ, ਜਿਸ ਦੀ ਰਿਪੋਰਟ 4 ਹਫ਼ਤਿਆਂ ਦੇ ਅੰਦਰ-ਅੰਦਰ ਸੌਂਪਣੀ ਹੋਵੇਗੀ, ਉਥੇ ਹੀ ਆਰ. ਟੀ. ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਜਲਦ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਣ ਵਾਲਾ ਹੈ ਕਿਉਂਕਿ ਮੇਜਰ ਸਿੰਘ ਨੇ ਬਿਨਾਂ ਸਬੂਤਾਂ ਅਤੇ ਤੱਥਾਂ ਦੇ ਉਨ੍ਹਾਂ ’ਤੇ ਗੰਭੀਰ ਦੋਸ਼ ਲਾਏ ਅਤੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਦੀ ਸਾਜ਼ਿਸ਼ ਰਚੀ ਹੈ।

ਇਹ ਵੀ ਪੜ੍ਹੋ :  ਇਨਸਾਨੀਅਤ ਸ਼ਰਮਸਾਰ: ਦੋਮੋਰੀਆ ਪੁਲ ਨੇੜੇ ਰੇਲਵੇ ਲਾਈਨਾਂ ਕੋਲ ਸੁੱਟਿਆ ਕਰੀਬ 6 ਮਹੀਨਿਆਂ ਦਾ ਭਰੂਣ

ਮੇਜਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ਦੀ ਸੁਣਵਾਈ 7 ਜਨਵਰੀ ਨੂੰ ਹੋਣੀ ਸੀ। ਵੀਰਵਾਰ ਨੂੰ ਮਾਣਯੋਗ ਹਾਈ ਕੋਰਟ ਨੇ ਕਿਹਾ ਕਿ ਚਾਰ ਹਫ਼ਤਿਆਂ ਅੰਦਰ ਪਟੀਸ਼ਨ ’ਤੇ ਲਾਏ ਗਏ ਸਾਰੇ ਦੋਸ਼ਾਂ ਦੇ ਤੱਥਾਂ ਦੀ ਜਾਂਚ ਆਈ. ਪੀ. ਐੱਸ. ਅਧਿਕਾਰੀ ਨੂੰ ਕਰਨੀ ਹੋਵੇਗੀ ਅਤੇ ਫੈਸਲਾ ਲੈਣਾ ਹੋਵੇਗਾ। ਇਸ ਫੈਸਲੇ ਤੋਂ ਬਾਅਦ ਸਿਮਰਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ’ਤੇ ਲਾਏ ਗਏ ਸਾਰੇ ਦੋਸ਼ ਗਲਤ ਹਨ। ਉਨ੍ਹਾਂ ਕਿਹਾ ਕਿ ਮੇਜਰ ਸਿੰਘ ਨੇ ਉਨ੍ਹਾਂ ਖਿਲਾਫ ਆਰਮਜ਼ ਐਕਟ ਲਾਉਣ ਲਈ ਵੀ ਪੁਲਸ ’ਤੇ ਮਾਣਯੋਗ ਹਾਈ ਕੋਰਟ ਦਾ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਥਾਣਾ ਨਵੀਂ ਬਾਰਾਦਰੀ ਦੀ ਪੁਲਸ ਨੂੰ ਉਨ੍ਹਾਂ ਵੱਲੋਂ ਸੌਂਪੀ ਗਈ ਐੱਮ. ਐੱਲ. ਆਰ. ਅਜੇ ਸਟੈਂਡ ਹੈ ਅਤੇ ਜਾਂਚ ਕਰਨ ਵਾਲਾ ਆਈ. ਪੀ. ਐੱਸ. ਅਧਿਕਾਰੀ ਹੀ ਉਸ ਰਿਪੋਰਟ ਦੀ ਜਾਂਚ ਕਰੇਗਾ।

ਸਿਮਰਨਜੀਤ ਸਿੰਘ ਨੇ ਕਿਹਾ ਕਿ ਉਮੀਦ ਹੈ ਕਿ ਜਲਦ ਹੀ ਉਨ੍ਹਾਂ ਵੱਲੋਂ ਲਾਏ ਗਏ ਦੋਸ਼ਾਂ ਦੇ ਆਧਾਰ ’ਤੇ ਮੇਜਰ ਸਿੰਘ ’ਤੇ ਐੱਫ. ਆਈ. ਆਰ. ਦਰਜ ਹੋਵੇਗੀ। ਉਨ੍ਹਾਂ ਕਿਹਾ ਕਿ ਹੁਣ ਉਹ ਚੁੱਪ ਬੈਠਣ ਵਾਲੇ ਨਹੀਂ ਹਨ ਅਤੇ ਨਾਜਾਇਜ਼ ਕਾਲੋਨੀਆਂ ’ਤੇ ਜਿਨ੍ਹਾਂ-ਜਿਨ੍ਹਾਂ ਲੋਕਾਂ ਨੇ ਕਾਲਾ ਧਨ ਲਾਇਆ ਹੈ, ਉਸ ਦੀ ਜਾਂਚ ਈ. ਡੀ. ਤੋਂ ਕਰਵਾਉਣ ਲਈ ਉਹ ਜਲਦ ਹੀ ਸ਼ਿਕਾਇਤ ਕਰਨਗੇ ਤਾਂ ਕਿ ਕਾਲਾ ਧਨ ਇਨਵੈਸਟ ਕਰਨ ਵਾਲਿਆਂ ਦੇ ਨਾਂ ਖੁੱਲ੍ਹ ਕੇ ਸਾਹਮਣੇ ਆ ਸਕਣ। ਉਨ੍ਹਾਂ ਕਿਹਾ ਕਿ ਆਈ. ਪੀ. ਐੱਸ. ਅਧਿਕਾਰੀ ਦੀ ਜਾਂਚ ਤੋਂ ਬਾਅਦ ਉਹ ਮੇਜਰ ਸਿੰਘ ’ਤੇ ਮਾਣਹਾਨੀ ਦਾ ਦਾਅਵਾ ਵੀ ਕਰਨਗੇ।  ਦੱਸ ਦੇਈਏ ਕਿ ਕਾਂਗਰਸੀ ਨੇਤਾ ਅਤੇ ਖਾਦੀ ਬੋਰਡ ਪੰਜਾਬ ਦੇ ਡਾਇਰੈਕਟਰ ਮੇਜਰ ਸਿੰਘ ਨੇ ਮਾਣਯੋਗ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਦੇ ਹੋਏ ਦੋਸ਼ ਲਗਾਏ ਸਨ ਕਿ ਸਿਮਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਾਰਟਨਰ ਨੇਆਰ. ਟੀ. ਆਈ. ਪਾ-ਪਾ ਕੇ ਲੋਕਾਂ ਨੂੰ ਡਰਾ-ਧਮਕਾ ਕੇ 400 ਕਰੋੜ ਰੁਪਏ ਦੀ ਉਗਰਾਹੀ ਕੀਤੀ, ਜਦਕਿ 270 ਇਮਾਰਤਾਂ ਦੀਆਂ ਸ਼ਿਕਾਇਤਾਂ ਨੂੰ ਵਾਪਸ ਲਿਆ ਅਤੇ ਉਸ ਦੀ ਆੜ ’ਚ ਪੈਸੇ ਵੀ ਇਕੱਠੇ ਕੀਤੇ।

ਇਹ ਵੀ ਪੜ੍ਹੋ :  ਟਰੈਕਟਰ ਮਾਰਚ ’ਤੇ ਨਵਜੋਤ ਸਿੱਧੂ ਦਾ ਟਵੀਟ, ਨਿਸ਼ਾਨੇ ’ਤੇ ਲਈ ਕੇਂਦਰ ਸਰਕਾਰ

ਮੇਜਰ ਸਿੰਘ ਦਾ ਦੋਸ਼ ਸੀ ਕਿ ਇਨ੍ਹਾਂ ਲੋਕਾਂ ਦੇ ਕਾਰਨ ਸਰਕਾਰ ਦੇ ਮਾਲੀਏ ਨੂੰ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ। ਪਟੀਸ਼ਨ ਵਿਚ ਇਸ ਸਾਰੇ ਨੈਕਸਸ ਦੇ ਪਿੱਛੇ ਪਨਸਪ ਦੇ ਚੇਅਰਮੈਨ ਤੇਜਿੰਦਰ ਿਸੰਘ ਬਿੱਟੂ ਦਾ ਹੱਥ ਦੱਸਿਆ ਸੀ ਅਤੇ ਦੋਸ਼ ਲਗਾਇਆ ਸੀ ਕਿ ਤੇਜਿੰਦਰ ਸਿੰਘ ਬਿੱਟੂ, ਸਿਮਰਨਜੀਤ ਸਿੰਘ ਅਤੇ ਉਸ ਦੇ ਪਾਰਟਨਰ ਨੂੰ ਸ਼ਹਿ ਦਿੰਦੇ ਹਨ, ਹਾਲਾਂਕਿ ਬਾਅਦ ਵਿਚ ਮੇਜਰ ਿਸੰਘ ਨੇ ਤੇਜਿੰਦਰ ਸਿੰਘ ਬਿੱਟੂ ’ਤੇ ਲਗਾਏ ਦੋਸ਼ਾਂ ਨੂੰ ਲੈ ਕੇ ਯੂ-ਟਰਨ ਲਿਆ ਸੀ ਅਤੇ ਕਿਹਾ ਸੀ ਕਿ ਤੇਜਿੰਦਰ ਬਿੱਟੂ ਦਾ ਇਨ੍ਹਾਂ ਲੋਕਾਂ ਨਾਲ ਕੋਈ ਵਾਸਤਾ ਨਹੀਂ ਹੈ। ਇਸ ਪਟੀਸ਼ਨ ਵਿਚ ਕਈ ਨਾਮੀ ਹਸਪਤਾਲਾਂ ਦੇ ਨਾਂ ਦੇ ਕੇ ਸਿਮਰਨਜੀਤ ਸਿੰਘ ’ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਕਈ ਨਾਮੀ ਹਸਪਤਾਲਾਂ ਦੀਆਂ ਇਮਾਰਤਾਂ ਵਿਰੁੱਧ ਆਰ. ਟੀ .ਆਈ. ਪਾ ਕੇ ਕਈ ਕਰੋੜ ਰੁਪਏ ਵਸੂਲੇ ਹਨ। ਇਸ ਤੋਂ ਇਲਾਵਾ ਮੇਜਰ ਿਸੰਘ ਨੇ ਸਿਮਰਨਜੀਤ ਿਸੰਘ ਦੇ ਦੋਸਤ ’ਤੇ 16 ਦਸੰਬਰ ਨੂੰ ਵਿਵਾਦ ਦੌਰਾਨ ਪਿਸਤੌਲ ਤਾਣਨ ਦੇ ਦੋਸ਼ ਵੀ ਲਗਾਏ ਸਨ, ਜਿਸ ਨੂੰ ਲੈ ਕੇ ਸਿਮਰਨਜੀਤ ਸਿੰਘ ਨੇ ਕਿਹਾ ਸੀ ਕਿ ਮੇਜਰ ਸਿੰਘ ਨੇ ਆਰਮਜ ਐਕਟ ਦੀ ਧਾਰਾ ਲਗਾਉਣ ਲਈ ਇਹ ਝੂਠ ਬੋਲਿਆ ਹੈ।

ਇਹ ਵੀ ਪੜ੍ਹੋ :  ਗੋਰਾਇਆ ’ਚ ਵੱਡੀ ਵਾਰਦਾਤ, ਲਿਫ਼ਟ ਦੇਣ ਦੇ ਬਹਾਨੇ 14 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਉਧਰ ਮਾਣਯੋਗ ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਹੁਣ ਕਈ ਲੋਕ ਇਸ ਜਾਂਚ ਵਿਚ ਸ਼ਾਮਲ ਹੋਣਗੇ ਅਤੇ ਪਰਦੇ ਦੇ ਪਿੱਛੇ ਲੁਕੇ ਕਈ ਨਾਂ ਵੀ ਸਾਹਮਣੇ ਆ ਸਕਦੇ ਹਨ। ਇਸ ਸਾਰੇ ਮਾਮਲੇ ਸਬੰਧੀ ਮੇਜਰ ਸਿੰਘ ਨੇ ਕਿਹਾ ਕਿ ਮਾਣਯੋਗ ਹਾਈ ਕੋਰਟ ਨੇ ਡੀ. ਜੀ. ਪੀ. ਨੂੰ ਆਰਡਰ ਦਿੱਤੇ ਹਨ ਕਿ 4 ਹਫਤਿਆਂ ਵਿਚ ਸਾਰੇ ਮਾਮਲੇ ਦੇ ਤੱਥਾਂ ਦੀ ਰਿਪੋਰਟ ਤਿਆਰ ਕਰਨ। ਉਨ੍ਹਾਂ ਕਿਹਾ ਕਿ ਉਹ ਹਰ ਇਕ ਜਾਂਚ ਲਈ ਤਿਆਰ ਹੈ। ਉਹ ਮਾਮਲਾ ਉਦੋਂ ਸ਼ੁਰੂ ਹੋਇਆ, ਜਦੋਂ 16 ਦਸੰਬਰ ਜੀ. ਡੀ. ਏ. ਆਫਿਸ ਦੇ ਬਾਹਰ ਮੇਜਰ ਸਿੰਘ ਤੇ ਸਿਮਰਨਜੀਤ ਸਿੰਘ ਵਿਚਕਾਰ ਵਿਵਾਦ ਹੋਇਆ ਸੀ। ਨੌਬਤ ਹੱਥੋਪਾਈ ਤੱਕ ਪਹੁੰਚ ਗਈ ਸੀ। ਮੇਜਰ ਸਿੰਘ ਨੇ ਦੋਸ਼ ਲਗਾਇਆ ਸੀ ਕਿ ਸਿਮਰਨਜੀਤ ਿਸੰਘ ਉਨ੍ਹਾਂ ਦੀਆਂ ਬਿਲਡਿੰਗਾਂ ਦੀਆਂ ਸ਼ਿਕਾਇਤਾਂ ਪਾ-ਪਾ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਜਦਕਿ ਸ਼ਿਕਾਇਤਾਂ ਦੀ ਆੜ ਵਿਚ ਉਹ ਉਨ੍ਹਾਂ ਤੋਂ ਪੈਸਾ ਵਸੂਲਣਾ ਚਾਹੁੰਦੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਸੀ ਕਿ ਡੇਢ ਲੱਖ ਰੁਪਏ ਦੇਣ ਤੋਂ ਬਾਅਦ ਵੀ ਸਿਮਰਨਜੀਤ ਸਿੰਘ ਉਨ੍ਹਾਂ ਤੋਂ 5 ਲੱਖ ਰੁਪਏ ਪ੍ਰਤੀ ਮਹੀਨੇ ਦੀ ਡਿਮਾਂਡ ਕਰ ਰਿਹਾ ਸੀ। ਉਥੇ ਹੀ ਸਿਮਰਨਜੀਤ ਿਸੰਘ ਨੇ ਖੁਦ ’ਤੇ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਸੀ। ਥਾਣਾ ਨਵੀਂ ਬਾਰਾਦਰੀ ਵਿਚ ਸਿਮਰਨਜੀਤ ਿਸੰਘ ਵਿਰੁੱਧ ਕੇ ਦਰਜ ਹੋਇਆ ਸੀ ਪਰ ਹੁਣ ਸਿਮਰਨਜੀਤ ਿਸੰਘ ਗ੍ਰਿਫ਼ਤਾਰੀ ’ਤੇ ਰੋਕ ਲੱਗੀ ਹੋਈ ਹੈ। ਸਿਮਰਨਜੀਤ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਹਿਊਮਨ ਰਾਈਟਸ ਪੰਜਾਬ ਵਿਚ ਵੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਮੇਜਰ ਸਿੰਘ ਨੇ ਵੀ ਚੀਫ ਸੈਕਟਰੀ ਪੰਜਾਬ, ਡੀ. ਜੀ. ਪੀ. ਪੰਜਾਬ, ਲੋਕਲ ਬਾਡੀਜ਼ ਡਿਪਾਰਟਮੈਂਟ, ਚੀਫ ਐਡਮਨਿਸਟ੍ਰੇਟਰ ਪੁੱਡਾ, ਏ. ਡੀ. ਜੀ. ਪੀ.ਵਿਜੀਲੈਂਸ ਤੇ ਏ. ਡੀ. ਜੀ. ਪੀ. ਸਕਿਓਰਿਟੀ ਨੂੰ ਸਿਮਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਾਰਟਰਨਰ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਦਕਿ ਮਾਣਯੋਗ ਹਾਈ ਕੋਰਟ ਵਿਚ ਵੀ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ :  ਹੁਸ਼ਿਆਰਪੁਰ ਦੇ ਇਕ ਨਾਮੀ ਕਾਲਜ ’ਚ ਬੀ. ਐੱਸ. ਈ. ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ


author

shivani attri

Content Editor

Related News