ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ ''ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

Sunday, Jun 28, 2026 - 03:08 PM (IST)

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ ''ਚ ਹੰਗਾਮਾ, ਤਣਾਅਪੂਰਨ ਬਣਿਆ ਮਾਹੌਲ

ਮੋਹਾਲੀ (ਅਮਰਦੀਪ ਸਿੰਘ ਸੈਣੀ) : ਮੋਹਾਲੀ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਐਤਵਾਰ ਨੂੰ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਜੱਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਮੌਜੂਦਗੀ ਦੌਰਾਨ ਗੁਰਦੁਆਰਾ ਸਾਹਿਬ ਅੰਦਰ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਦੀ ਘਟਨਾ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਉੱਥੇ ਮੌਜੂਦ ਸੰਗਤ 'ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਮਾਮਲਾ ਗਰਮਾਉਣ ਮਗਰੋਂ ਨਿਹੰਗ ਸਿੰਘ ਜੱਥੇਬੰਦੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ 'ਚ ਗੁਰਦੁਆਰਾ ਸਾਹਿਬ ਪਹੁੰਚ ਗਏ। ਇਸ ਦੌਰਾਨ ਨਿਹੰਗ ਸਿੰਘਾਂ ਨਾਲ ਕਥਿਤ ਧੱਕਾ-ਮੁੱਕੀ ਹੋਣ ਦੀਆਂ ਵੀ ਗੱਲਾਂ ਸਾਹਮਣੇ ਆਈਆਂ ਹਨ।

ਸ਼ੁਰੂਆਤੀ ਜਾਣਕਾਰੀ ਮੁਤਾਬਕ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦਾ ਅਮਨ-ਚੈਨ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਇਹ ਵਿਵਾਦ ਖੜ੍ਹਾ ਹੋਇਆ। ਫਿਲਹਾਲ ਇਸ ਘਟਨਾ ਸਬੰਧੀ ਅਧਿਕਾਰਕ ਪੱਖ ਜਾਂ ਪੁਲਸ ਵੱਲੋਂ ਵਿਸਥਾਰ ਪੂਰਵਕ ਬਿਆਨ ਸਾਹਮਣੇ ਨਹੀਂ ਆਇਆ ਹੈ। ਘਟਨਾ ਦੇ ਕਾਰਨਾਂ ਅਤੇ ਹਾਲਾਤਾਂ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।


author

Babita

Content Editor

Related News