ਜਲੰਧਰ ਦੇ ਇਸ ਮਸ਼ਹੂਰ ਹੋਟਲ ''ਚ ਹੰਗਾਮਾ, ਹੋਸ਼ ਉਡਾ ਦੇਵੇਗਾ ਮਾਮਲਾ
Thursday, Mar 20, 2025 - 04:19 PM (IST)

ਜਲੰਧਰ- ਜਲੰਧਰ ਸ਼ਹਿਰ ਦੇ ਮਾਡਲ ਟਾਊਨ ਵਿਚ ਸਥਿਤ 'ਦਿ ਡੌਲਸ' ਵਿਚ ਦੇਰ ਰਾਤ ਹੰਗਾਮਾ ਹੋ ਗਿਆ। ਜਾਣਕਾਰੀ ਅਨੁਸਾਰ ਉਕਤ ਹੋਟਲ ਵਿੱਚ ਖਾਣਾ ਖਾਣ ਆਏ ਰੋਹਨ ਨਾਮ ਦੇ ਵਿਅਕਤੀ ਨੇ ਕਿਹਾ ਕਿ ਉਸ ਨੇ ਇਥੇ ਸ਼ਾਕਾਹਾਰੀ ਭੋਜਨ ਦਾ ਆਰਡਰ ਦਿੱਤਾ ਸੀ ਪਰ ਹੋਟਲ ਸਟਾਫ਼ ਨੇ ਉਸ ਨੂੰ ਮਾਸਾਹਾਰੀ ਭੋਜਨ ਪਰੋਸਿਆ।
ਇਹ ਵੀ ਪੜ੍ਹੋ : ਵੱਡੀ ਖ਼ਬਰ: ਖੋਲ੍ਹ ਦਿੱਤਾ ਗਿਆ ਸ਼ੰਭੂ ਬਾਰਡਰ, ਲੰਘਣ ਲੱਗੀਆਂ ਗੱਡੀਆਂ
ਜਿਸ ਤੋਂ ਬਾਅਦ ਗੁੱਸੇ ਵਿੱਚ ਆਏ ਨੌਜਵਾਨਾਂ ਨੇ ਹੰਗਾਮਾ ਕਰ ਦਿੱਤਾ ਅਤੇ ਕਿਹਾ ਕਿ ਹੋਟਲ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਹੰਗਾਮਾ ਵਧਦਾ ਵੇਖ ਕੇ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹੋਟਲ ਮਾਲਕ ਦਾ ਕਹਿਣਾ ਹੈ ਕਿ ਇਹ ਸਟਾਫ਼ ਦੀ ਗਲਤੀ ਕਾਰਨ ਹੋਇਆ ਹੈ ਅਤੇ ਉਹ ਇਸ ਲਈ ਮੁਆਫ਼ੀ ਮੰਗਦੇ ਹਨ।
ਇਹ ਵੀ ਪੜ੍ਹੋ : Punjab: ਪ੍ਰੀਖਿਆ ਕੇਂਦਰ ਦੇ ਸੁਪਰਡੈਂਟ 'ਤੇ ਡਿੱਗੀ ਗਾਜ, ਹੋਇਆ ਮੁਅੱਤਲ, ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e