ਜਲੰਧਰ ਵਿਖੇ ਸੈਲੂਨ ''ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
Saturday, Feb 21, 2026 - 12:06 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਬਸਤੀ ਦਾਨਿਸ਼ਮੰਦਾ ਰੋਡ 'ਤੇ ਸਥਿਤ 'ਫਿੰਗਰ ਯੂਨੀਸੈਕਸ ਸੈਲੂਨ' 'ਚ ਦੇਰ ਰਾਤ ਭਾਰੀ ਹੰਗਾਮਾ ਹੋ ਗਿਆ। ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਸੈਲੂਨ 'ਤੇ ਹਮਲਾ ਕਰ ਦਿੱਤਾ ਅਤੇ ਉੱਥੇ ਜੰਮ ਕੇ ਭੰਨ-ਤੋੜ ਕੀਤੀ। ਇਸ ਹਮਲੇ ਦੌਰਾਨ ਸੈਲੂਨ ਦੇ ਕੀਮਤੀ ਸ਼ੀਸ਼ੇ ਪੂਰੀ ਤਰ੍ਹਾਂ ਤੋੜ ਦਿੱਤੇ ਗਏ, ਜਿਸ ਕਾਰਨ ਉੱਥੇ ਮੌਜੂਦ ਲੋਕਾਂ 'ਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ: ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ

ਚਸ਼ਮਦੀਦਾਂ ਮੁਤਾਬਕ ਹਮਲਾਵਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਸਨ। ਉਨ੍ਹਾਂ ਨੇ ਸੈਲੂਨ ਦੇ ਅੰਦਰ ਅਤੇ ਬਾਹਰ ਲੱਗੇ ਮਹਿੰਗੇ ਸ਼ੀਸ਼ਿਆਂ ਨੂੰ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਨੂੰ ਚਕਨਾਚੂਰ ਕਰ ਦਿੱਤਾ। ਹਮਲੇ ਦੌਰਾਨ ਸੈਲੂਨ ਵਿੱਚ ਮੌਜੂਦ ਸਟਾਫ਼ ਅਤੇ ਲੜਕੀਆਂ ਬੁਰੀ ਤਰ੍ਹਾਂ ਡਰ ਗਈਆਂ ਅਤੇ ਰੋਣ ਲੱਗ ਪਈਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਕਿਸੇ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਆਏ ਸਨ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 25 ਫਰਵਰੀ ਨੂੰ ਹੋਵੇਗਾ...

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਮਲਾ ਕਰਨ ਵਾਲੇ ਨੌਜਵਾਨ ਵੀ ਬਸਤੀ ਦਾਨਿਸ਼ਮੰਦਾ ਦੇ ਰਹਿਣ ਵਾਲੇ ਹਨ। ਸੈਲੂਨ ਦੇ ਮਾਲਕ ਨੇ ਦੱਸਿਆ ਕਿ ਹਮਲਾਵਰ ਪੂਰੀ ਤਿਆਰੀ ਨਾਲ ਆਏ ਸਨ ਅਤੇ ਉਨ੍ਹਾਂ ਨੇ ਵੇਖਦੇ ਹੀ ਵੇਖਦੇ ਪੂਰੇ ਸੈਲੂਨ ਨੂੰ ਤਹਿਸ-ਨਹਿਸ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਇਲਾਕੇ ਵਿੱਚ ਸੁਰੱਖਿਆ ਵਧਾਉਣ ਲਈ ਭਾਰੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ। ਪੁਲਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! ਆਖਰੀ ਪੜ੍ਹਾਅ 'ਤੇ ਸਰਦੀ, ਵਿਭਾਗ ਵੱਲੋਂ 25 ਫਰਵਰੀ ਤੱਕ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
