ਸੰਸਦ ਭਵਨ ਦੇ ਬਾਹਰ-ਅੰਦਰ ਹੰਗਾਮਾ ! ਬਿੱਟੂ ਤੇ ਔਜਲਾ ਹੋਏ ਮਿਹਣੋ-ਮਿਹਣੀ
Friday, Aug 08, 2025 - 01:00 PM (IST)

ਨੈਸ਼ਨਲ ਡੈਸਕ : ਸੰਸਦ 'ਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ ਤੇ ਇੱਕ ਵਾਰ ਫਿਰ ਸਦਨ ਦੀ ਕਾਰਵਾਈ ਮੁਲਤਵੀ ਕਰਨੀ ਪਈ ਹੈ। ਲੋਕ ਸਭਾ ਦੀ ਕਾਰਵਾਈ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ ਤੇ ਰਾਜ ਸਭਾ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਹੈ। ਅੱਜ ਵੀ ਬਿਹਾਰ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਤੀਬਰ ਸੋਧ (SIR) ਦੇ ਮੁੱਦੇ 'ਤੇ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਇੱਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ...ਹੁਣ ਆਵੇਗਾ ਹੜ੍ਹ ! ਪੌਂਗ ਡੈਮ ਤੋਂ ਛੱਡਿਆ ਗਿਆ 40,000 ਕਿਊਸਿਕ ਪਾਣੀ
ਸੰਸਦ ਦੀ ਕਾਰਵਾਈ ਮੁਲਤਵੀ ਹੋਣ ਮਗਰੋਂ ਸਾਰੇ ਸੰਸਦ ਮੈਂਬਰ ਜਦੋਂ ਬਾਹਰ ਆ ਰਹੇ ਸਨ ਤਾਂ ਇਸੇ ਦੌਰਾਨ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਅੰਮ੍ਰਿਤਸਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਆਪਸ 'ਚ ਕਿਸੇ ਮੁੱਦੇ ਨੂੰ ਲੈ ਕੇ ਆਪਸ 'ਚ ਬਹਿਸ ਪਏ। ਇਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲਾਂ ਤੋਂ ਬਾਅਦ ਦੋਵਾਂ ਆਪਸ 'ਚ ਮਿਹਣੋ-ਮਿਹਣੀ ਹੋ ਗਏ। ਇਸ ਦੌਰਾਨ ਦੋਵਾਂ ਲੀਡਰਾਂ ਨੇ ਇਕ-ਦੂਜੇ 'ਤੇ ਦੋਸ਼ ਲਾਏ।ਇਸ ਦੌਰਾਨ ਬਿੱਟੂ ਵੱਲੋਂ ਰਾਹੁਲ ਗਾਂਧੀ ਵੱਲੋਂ ਪੇਸ਼ ਕੀਤੇ ਅੰਕੜਿਾਂ 'ਤੇ ਵੀ ਤਿੱਖੀ ਟਿਪਣੀ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਹਾਰ ਕਾਰਨ ਬੌਖਲਾ ਗਈ ਹੈ। ਇਸ ਤੋਂ ਨਾਲ ਹੀ ਔਜਲਾ ਬੀਜੇਪੀ ਨੂੰ ਚੋਣਾਂ 'ਚ ਧਾਂਦਲੀ ਨੂੰ ਲੈ ਕੇ ਘੇਰਿਆ ਗਿਆ। ਇਸ ਤੋਂ ਰਵਨੀਤ ਸਿੰਘ ਬਿੱਟੂ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਨਿਕਲ ਗਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8