ਡੱਲੇਵਾਲ ਦੇ ਮਰਨ ਵਰਤ ''ਤੇ ਰੁਲਦੂ ਸਿੰਘ ਮਾਨਸਾ ਨੇ ਚੁੱਕੇ ਸਵਾਲ, ਜਾਣੋ ਕੀ ਦਿੱਤਾ ਬਿਆਨ
Monday, Dec 16, 2024 - 01:46 PM (IST)
ਮਾਨਸਾ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ 'ਚ ਕੋਈ ਆਪਸੀ ਸਹਿਮਤੀ ਨਹੀਂ ਹੈ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਕ ਪਾਸੇ ਡੱਲੇਵਾਲ ਮਰਨ ਵਰਤ 'ਤੇ ਬੈਠੇ ਹਨ ਤਾਂ ਦੂਜੇ ਪਾਸੇ ਸਰਵਣ ਸਿੰਘ ਪੰਧੇਰ ਜੱਥੇ ਬਣਾ ਕੇ ਰਵਾਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੱਲੇਵਾਲ ਮਰਨ ਵਰਤ ਛੱਡ ਕੇ ਸਾਡੇ ਨਾਲ ਮੀਟਿੰਗ ਕਰਨ।
ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਡ ਨੂੰ ਲੈ ਕੇ ਵੱਡੀ Update, ਮੌਸਮ ਵਿਭਾਗ ਨੇ ਕਰ 'ਤਾ Alert
ਅਸੀਂ ਉਨ੍ਹਾਂ ਦੀ ਹਮਾਇਤ ਕਰਾਂਗੇ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਇਨ੍ਹਾਂ ਨੂੰ ਮੋਰਚਾ ਲਾਉਣ ਤੋਂ ਪਹਿਲਾਂ ਪੰਜਾਬ 'ਚ ਮੀਟਿੰਗ ਸੱਦਣੀ ਚਾਹੀਦੀ ਸੀ। ਜਦੋਂ ਕਿਸਾਨ ਮੋਰਚੇ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਸਾਲ 2020 'ਚ ਮੋਰਚਾ ਲਾਇਆ ਗਿਆ ਸੀ ਤਾਂ ਇਹ ਦੋਵੇਂ ਧਿਰਾਂ ਵੱਖਰੀਆਂ ਹੋ ਗਈਆਂ ਸਨ।
ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ, ਇਸ ਸਮੇਂ ਨਾ ਨਿਕਲੋ ਘਰੋਂ ਬਾਹਰ! ਜਾਰੀ ਹੋ ਗਈ Advisory
ਜਗਜੀਤ ਸਿੰਘ ਡੱਲੇਵਾਲ ਨੇ ਵੱਖਰਾ ਮੋਰਚਾ ਲਾਇਆ ਸੀ ਅਤੇ ਪੰਧੇਰ ਕਿਸੇ ਮੀਟਿੰਗ 'ਚ ਵੀ ਸ਼ਾਮਲ ਨਹੀਂ ਹੋਏ ਸਨ। ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਸਾਨੂੰ ਜਗਜੀਤ ਸਿੰਘ ਡੱਲੇਵਾਲ ਦੀ ਲੋੜ ਹੈ ਅਤੇ ਅਸੀਂ ਚਾਹੁੰਦੇ ਹਾਂ ਕਿ ਡੱਲੇਵਾਲ ਆਪਣਾ ਮਰਨ ਵਰਤ ਖ਼ਤਮ ਕਰਨ। ਉਨ੍ਹਾਂ ਕਿਹਾ ਕਿ ਵਿਚਾਰ-ਵਟਾਂਦਰਾ ਕਰਕੇ ਮਰਨ ਵਰਤ 'ਤੇ ਹਰੇਕ ਜੱਥੇਬੰਦੀ ਦੇ ਆਗੂ ਨੂੰ ਵਾਰੀ ਸਿਰ ਬੈਠਣਾ ਚਾਹੀਦਾ ਹੈ ਅਤੇ ਜੇਕਰ ਅਜਿਹਾ ਹੁੰਦਾ ਹੈ ਤਾਂ ਉਹ ਵੀ ਮਰਨ ਵਰਤ 'ਤੇ ਬੈਠ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਠੀਕ ਨਹੀਂ ਹੈ ਅਤੇ ਹੁਣ ਇਹ ਅੰਦੋਲਨ ਫਸ ਚੁੱਕਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8