ਕਿਸਾਨ ਯੂਨੀਅਨਾਂ ਦੋਫਾੜ : ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਰੁਲਦੂ ਸਿੰਘ ਨੇ ਦੱਸਿਆ ''ਬੇਵਜ੍ਹਾ''

Thursday, Nov 24, 2022 - 05:35 AM (IST)

ਚੰਡੀਗੜ੍ਹ (ਰਮਨਜੀਤ ਸਿੰਘ) : ਕਿਸਾਨ ਅੰਦੋਲਨ ਦੇ ਸਮੇਂ ਇਕ-ਦੂਸਰੇ ਦੇ ਮੋਢੇ ਨਾਲ ਮੋਢਾ ਮਿਲਾ ਕੇ ਚੱਲਦੀਆਂ ਰਹੀਆਂ ਪੰਜਾਬ ਦੀਆਂ ਕਿਸਾਨ ਯੂਨੀਅਨਾਂ ਵਿਚਾਲੇ ਦਰਾਰ ਫਿਰ ਤੋਂ ਉਭਰ ਕੇ ਆਈ ਹੈ ਤੇ ਵੱਡੀ ਹੁੰਦੀ ਜਾ ਰਹੀ ਹੈ। ਇਕ ਪਾਸੇ ਕਿਸਾਨ ਨੇਤਾ ਰੁਲਦੂ ਸਿੰਘ ਮਾਨਸਾ ਨੇ ਮਰਨ ਵਰਤ ’ਤੇ ਬੈਠੇ ਦੂਸਰੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖ਼ਿਲਾਫ਼ ਹੀ ਮੋਰਚਾ ਖੋਲ੍ਹ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਫੈਨ ਦੀ ਨਿਵੇਕਲੀ ਪਹਿਲ, 'ਬਾਈ ਜੀ' ਦੀ ਯਾਦ 'ਚ ਮਨੁੱਖਤਾ ਦੀ ਸੇਵਾ ਕਰ ਰਿਹੈ ਆਟੋ ਚਾਲਕ

ਰੁਲਦੂ ਸਿੰਘ ਮਾਨਸਾ ਨੇ ਚੰਡੀਗੜ੍ਹ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਸੰਘਰਸ਼ ਬੇਵਜ੍ਹਾ ਪੰਜਾਬ ਦੇ ਹੀ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ। ਸਰਕਾਰ ਦੇ ਖਿਲਾਫ਼ ਜੇਕਰ ਸੰਘਰਸ਼ ਕਰਨਾ ਹੈ ਤਾਂ ਸਰਕਾਰ ਨੂੰ ਘੇਰਨ ਲਈ ਚੰਡੀਗੜ੍ਹ ਦੇ ਰਸਤੇ ਨੂੰ ਰੋਕ ਲੈਂਦੇ ਤਾਂ ਠੀਕ ਸੀ ਪਰ ਪੰਜਾਬ ਦੇ ਲੋਕਾਂ ਨੇ ਕਿਸਾਨਾਂ ਦਾ ਕੀ ਵਿਗਾੜਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਡੱਲੇਵਾਲ ਭਾਜਪਾ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਅੰਦੋਲਨਕਾਰੀਆਂ ਨੂੰ ਅਪੀਲ, ਜੇਕਰ ਮੈਨੂੰ ਕੁਝ ਹੋ ਗਿਆ ਤਾਂ...

ਪੰਜਾਬ ਸਰਕਾਰ ਦੇ ਹੱਕ ’ਚ ਖੜ੍ਹੇ ਹੋ ਰਹੇ ਹਨ ਰੁਲਦੂ ਸਿੰਘ : ਡੱਲੇਵਾਲ

ਉਧਰ, ਜਗਜੀਤ ਸਿੰਘ ਡੱਲੇਵਾਲ ਨੇ ਫਰੀਦਕੋਟ ਵਿਚ ਧਰਨਾ ਸਥਾਨ ’ਤੇ ਮੀਡੀਆ ਨਾਲ ਗੱਲ ਕਰਦਿਆਂ ਉਲਟਾ ਰੁਲਦੂ ਸਿੰਘ ਮਾਨਸਾ ’ਤੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਮੰਗਾਂ ’ਤੇ ਸਮਰਥਨ ਦੇਣ ਦੀ ਬਜਾਏ, ਅਸਲ ਵਿਚ ਰੁਲਦੂ ਸਿੰਘ ਮਾਨਸਾ ਪੰਜਾਬ ਸਰਕਾਰ ਦੇ ਹੱਕ ਵਿਚ ਖੜ੍ਹੇ ਹੋ ਰਹੇ ਹਨ। ਜਿਨ੍ਹਾਂ ਮੰਗਾਂ ਨੂੰ ਲੈ ਕੇ ਉਨ੍ਹਾਂ ਨੇ ਧਰਨਾ ਲਗਾਇਆ ਹੈ, ਉਨ੍ਹਾਂ ਵਿਚੋਂ ਕਿਹੜੀਆਂ ਮੰਗਾਂ ਅਜਿਹੀਆਂ ਹਨ, ਜੋ ਬੇਵਜ੍ਹਾ ਹਨ ਤੇ ਕਿਸਾਨਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਨੂੰ ਵੀ ਇਨ੍ਹਾਂ ਹੀ ਲੋਕਾਂ ਨੇ ਰਾਜਨੀਤਕ ਲਾਭ ਲਈ ਤੋੜਿਆ ਤੇ ਹੁਣ ਗੈਰ-ਰਾਜਨੀਤਕ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੂੰ ਪੰਜਾਬ ਸਰਕਾਰ ਦੇ ਇਸ਼ਾਰੇ ’ਤੇ ਸਾਬੋਤਾਜ ਕਰ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News